ਲੁਧਿਆਣਾ ਜ਼ਿਲ੍ਹੇ ’ਚ ਕੋਰੋਨਾ ਕਾਰਨ 6 ਮਰੀਜ਼ਾਂ ਦੀ ਮੌਤ, 79 ਪਾਜ਼ੇਟਿਵ

Sunday, Dec 13, 2020 - 12:08 AM (IST)

ਲੁਧਿਆਣਾ, (ਸਹਿਗਲ)- ਜ਼ਿਲ੍ਹੇ ’ਚ ਕੋਰੋਨਾ ਵਾਇਰਸ ਨਾਲ ਹੋਣ ਵਾਲੀਆਂ ਮੌਤਾਂ ਦਾ ਸਿਲਸਿਲਾ ਰੁਕਣ ਦਾ ਨਾਂ ਨਹੀਂ ਲੈ ਰਿਹੈ। ਅੱਜ ਵੀ ਜ਼ਿਲ੍ਹੇ ਦੇ ਹਸਪਤਾਲਾਂ ਵਿਚ 6 ਮਰੀਜ਼ਾਂ ਦੀ ਕੋਰੋਨਾ ਵਾਇਰਸ ਕਾਰਨ ਮੌਤ ਹੋ ਗਈ, ਜਦੋਂਕਿ 79 ਨਵੇਂ ਪਾਜ਼ੇਟਿਵ ਮਰੀਜ਼ ਸਾਹਮਣੇ ਆਏ ਹਨ। ਇਸ ਤੋਂ ਇਲਾਵਾ ਸਿਹਤ ਵਿਭਾਗ ਨੇ 118 ਪਾਜ਼ੇਟਿਵ ਮਰੀਜ਼ਾਂ ਨੂੰ ਹੋਮ ਕੁਆਰੰਟਾਈਨ ਵਿਚ ਭੇਜਿਆ ਹੈ।

ਸਿਹਤ ਵਿਭਾਗ ਮੁਤਾਬਕ ਜਿਨ੍ਹਾਂ ਤੋਂ ਅੱਜ ਮਰੀਜ਼ਾਂ ਦੀ ਮੌਤ ਹੋਈ ਹੈ, ਉਨ੍ਹਾਂ ਵਿਚ 4 ਜ਼ਿਲ੍ਹੇ ਦੇ ਰਹਿਣ ਵਾਲੇ, ਜਦੋਂਕਿ ਬਾਕੀ ਮਰੀਜ਼ਾਂ ਵਿਚ ਇਕ ਜਲੰਧਰ ਅਤੇ ਇਕ ਬਠਿੰਡਾ ਦਾ ਰਹਿਣ ਵਾਲਾ ਸੀ। ਜ਼ਿਲ੍ਹੇ ਵਿਚ ਪਾਜ਼ੇਟਿਵ ਮਰੀਜ਼ਾਂ ਦੀ ਗਿਣਤੀ 23,853 ਹੋ ਗਈ ਹੈ। ਇਨ੍ਹਾਂ ਵਿਚੋਂ 934 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। ਇਸ ਤੋਂ ਇਲਾਵਾ 3471 ਪਾਜ਼ੇਟਿਵ ਮਰੀਜ਼ ਦੂਜੇ ਜ਼ਿਲ੍ਹਿਆਂ ਦੇ ਰਹਿਣ ਵਾਲੇ ਸਨ, ਜਿਨ੍ਹਾਂ ’ਚੋਂ 408 ਦੀ ਮੌਤ ਹੋ ਚੁੱਕੀ ਹੈ।

ਸਿਹਤ ਅਧਿਕਾਰੀਆਂ ਮੁਤਾਬਕ ਇਸ ਮਹਾਮਾਰੀ ਵਿਚ 22,218 ਮਰੀਜ਼ ਕੋਰੋਨਾ ਤੋਂ ਮੁਕਤ ਹੋ ਚੁੱਕੇ ਹਨ। ਜ਼ਿਲ੍ਹੇ ਵਿਚ ਮੌਜੂਦਾ ਵਿਚ 701 ਮਰੀਜ਼ ਰਹਿ ਗਏ ਹਨ। ਸਿਹਤ ਵਿਭਾਗ ਵੱਲੋਂ ਹੁਣ ਤੱਕ 4,94,580 ਲੋਕਾਂ ਦੇ ਕੋਰੋਨਾ ਜਾਂਚ ਕਰਵਾਈ ਜਾ ਚੁੱਕੀ ਹੈ ਜਿਨ੍ਹਾਂ ਵਿਚੋਂ 4,91,222 ਰਿਪੋਰਟ ਵਿਭਾਗ ਨੂੰ ਪ੍ਰਾਪਤ ਹੋ ਚੁੱਕੀ ਹੈ। ਇਨ੍ਹਾਂ ’ਚੋਂ 4,64,303 ਮਰੀਜ਼ਾਂ ਦੇ ਟੈਸਟ ਨੈਗੇਟਿਵ ਆਏ ਹਨ।

ਰਿਪੋਰਟ ’ਚ ਲੇਟ-ਲਤੀਫੀ ਕਾਰਨ ਸਹੀ ਇਲਾਜ ਹੋ ਜਾਂਦੀ ਦੇਰ

ਜ਼ਿਲ੍ਹੇ ’ਚ ਅੱਜ 2936 ਸ਼ੱਕੀ ਮਰੀਜ਼ਾਂ ਦੇ ਸੈਂਪਲ ਜਾਂਚ ਲਈ ਭੇਜੇ ਗਏ ਹਨ। ਇਨ੍ਹਾਂ ਵਿਚੋਂ 2798 ਸੈਂਪਲ ਸਿਹਤ ਵਿਭਾਗ ਵੱਲੋਂ, ਜਦੋਂਕਿ 638 ਸੈਂਪਲ ਨਿੱਜੀ ਹਸਪਤਾਲਾਂ ਵੱਲੋਂ ਲਏ ਗਏ। ਵਿਭਾਗ ਵੱਲੋਂ ਕੋਰੋਨਾ ਦੇ ਭੇਜੇ ਗਏ ਸੈਂਪਲਾਂ ’ਚੋਂ 2953 ਦੀ ਰਿਪੋਰਟ ਅਜੇ ਪੈਂਡਿੰਗ ਹੈ, ਜਦੋਂਕਿ ਕੱਲ ਵਿਭਾਗ ਵੱਲੋਂ 2417 ਸੈਂਪਲ ਜਾਂਚ ਲਈ ਭੇਜੇ ਗਏ ਸਨ। ਵਿਭਾਗ ਦੇ ਅਧਿਕਾਰੀਆਂ ਦਾ ਮੰਨਣਾ ਹੈ ਕਿ ਦੂਜੇ ਜ਼ਿਲ੍ਹਿਆਂ ਵਿਚ ਭੇਜੇ ਜਾਣ ਵਾਲੇ ਸੈਂਪਲਾਂ ਦੀ ਰਿਪੋਰਟ ਦੇਰ ਨਾਲ ਆਉਂਦੀ ਹੈ, ਜਿਸ ਕਾਰਨ ਮਰੀਜ਼ਾਂ ਦੇ ਸਹੀ ਇਲਾਜ ’ਚ ਦੇਰ ਹੋ ਜਾਂਦੀ ਹੈ।

159 ਮਰੀਜ਼ਾਂ ਦੀ ਹੋਈ ਸਕ੍ਰੀਨਿੰਗ

ਸਿਹਤ ਵਿਭਾਗ ਵੱਲੋਂ ਅੰਜ 159 ਮਰੀਜ਼ਾਂ ਦੀ ਸਕ੍ਰੀਨਿੰਗ ਕੀਤੀ ਗਈ, ਜਿਸ ਵਿਚੋਂ 118 ਮਰੀਜ਼ਾਂ ਨੂੰ ਹੋਮ ਕੁਆਰੰਟਾਈਨ ਵਿਚ ਭੇਜ ਦਿੱਤਾ ਗਿਆ। ਹੁਣ ਤੱਕ 52,968 ਪਾਜ਼ੇਟਿਵ ਮਰੀਜ਼ਾਂ ਨੂੰ ਹੋਮ ਕੁਆਰੰਟਾਈਨ ਵਿਚ ਭੇਜਿਆ ਜਾ ਚੁੱਕਾ ਹੈ, ਜਦੋਂਕਿ 530 ਲੋਕਾਂ ਨੂੰ ਹੋਮ ਆਈਸੋਲੇਸ਼ਨ ’ਚ ਰੱਖਿਆ ਗਿਆ ਹੈ।

ਸਰਕਾਰੀ ਹਸਪਤਾਲਾਂ ’ਚ 21 ਤੇ ਨਿੱਜੀ ਹਸਪਤਾਲਾਂ ’ਚ 182 ਮਰੀਜ਼

ਜ਼ਿਲ੍ਹੇ ਦੇ ਸਰਕਾਰੀ ਹਪਤਾਲਾਂ ਵਿਚ ਮੌਜੂਦਾ ਸਮੇਂ ’ਚ 21 ਮਰੀਜ਼ ਰਹਿ ਗਏ ਹਨ, ਜਦੋਂਕਿ ਨਿੱਜੀ ਹਸਪਤਾਲਾਂ ’ਚ ਕੋਰੋਨਾ ਪਾਜ਼ੇਟਿਵ ਮਰੀਜ਼ਾਂ ਦੀ ਗਿਣਤੀ 182 ਹੈ। ਬਾਕੀ ਮਰੀਜ਼ਾਂ ਨੂੰ ਹੋਮ ਆਈਸੋਲੇਸ਼ਨ ਆਦਿ ਵਿਚ ਰੱਖਿਆ ਗਿਆ ਹੈ।

7 ਮਰੀਜ਼ਾਂ ਦੀ ਹਾਲਤ ਗੰਭੀਰ

ਹਸਪਤਾਲਾਂ ’ਚ 7 ਮਰੀਜ਼ਾਂ ਦੀ ਹਾਲਤ ਗੰਭੀਰ ਦੱਸੀ ਜਾਂਦੀ ਹੈ। ਉਨ੍ਹਾਂ ਨੂੰ ਵੈਂਟੀਲੇਟਰ ਸਪੋਰਟ ’ਤੇ ਰੱਖਿਆ ਗਿਆ ਹੈ। ਇਨ੍ਹਾਂ ਵਿਚੋਂ 4 ਮਰੀਜ਼ ਜ਼ਿਲੇ ਦੇ ਰਹਿਣ ਵਾਲੇ, ਜਦੋਂਕਿ ਤਿੰਨ ਦੂਜੇ ਜ਼ਿਲਿਆਂ ਆਦਿ ਨਾਲ ਸਬੰਧਤ ਹਨ।

ਮ੍ਰਿਤਕ ਮਰੀਜ਼ਾਂ ਦਾ ਵੇਰਵਾ

ਇਲਾਕਾ        ਉਮਰ/ਲਿੰਗ        ਹਸਪਤਾਲ

ਜਵੱਦੀ        60 ਸਾਲਾ ਪੁਰਸ਼        ਸਿਵਲ

ਪਿੰਡ ਹਲਵਾਰਾ        57 ਸਾਲਾ ਪੁਰਸ਼        ਸਿਵਲ

ਗੁਰਦੇਵ ਨਗਰ        73 ਸਾਲਾ ਮਹਿਲਾ        ਡੀ. ਐੱਮ. ਸੀ.

ਪਿੰਡ ਲਡੋਵਾਲ        38 ਸਾਲਾ ਪੁਰਸ਼        ਏਮਸ ਬੱਸੀ


Bharat Thapa

Content Editor

Related News