ਲੁਧਿਆਣਾ ਜ਼ਿਲ੍ਹੇ ''ਚ ਕੋਰੋਨਾ ਕਾਰਨ 6 ਮਰੀਜ਼ਾਂ ਦੀ ਮੌਤ, 70 ਪਾਜ਼ੇਟਿਵ

12/21/2020 12:49:24 AM

ਲੁਧਿਆਣਾ, (ਸਹਿਗਲ)– ਪ੍ਰਧਾਨ ਮੰਤਰੀ ਤੋਂ ਲੈ ਕੇ ਸਿਹਤ ਵਿਭਾਗ ਜ਼ਿਲਾ ਪ੍ਰਸਾਸ਼ਨ ਦੇ ਅਧਿਕਾਰੀ ਲੋਕਾਂ ਨੂੰ ਅਪੀਲ ਕਰ ਕੇ ਥੱਕ ਚੁੱਕੇ ਹਨ ਕੋਰੋਨਾ ਵਾਇਰਸ ਤੋਂ ਬਚਾਅ ਲਈ 3 ਨਿਯਮਾਂ ਦੀ ਪਾਲਣਾ ਅਤਿ-ਜ਼ਰੂਰੀ ਹੈ। ਜਿਵੇਂ ਕਿ ਘਰੋਂ ਬਾਹਰ ਨਿਕਲਣ ਸਮੇਂ ਮਾਸਕ, ਸੋਸ਼ਲ ਡਿਸਟੈਂਸਿੰਗ ਅਤੇ ਹੱਥ ਨੂੰ ਵਾਰ-ਵਾਰ ਸਾਬਣ ਜਾਂ ਸੈਨੇਟਾਈਜ਼ਰ ਨਾਲ ਸਾਫ ਕਰਨਾ ਪਰ ਲੋਕ ਹਨ ਕਿ ਮੰਨਣ ਦਾ ਨਾਂ ਨਹੀਂ ਲੈ ਰਹੇ।

ਚੌੜਾ ਬਾਜ਼ਾਰ ’ਚ ਲੱਗਣ ਵਾਲੇ ਸੰਡੇ ਬਾਜ਼ਾਰ ਵਿਚ ਐਤਵਾਰ ਨੂੰ ਮੇਲੇ ਦਾ ਦ੍ਰਿਸ਼ ਸਾਹਮਣੇ ਆਉਂਦਾ ਹੈ ਹੋਰ ਦਿਨਾਂ ’ਚ ਵੀ ਲੋਕ ਸਮਾਜਿਕ ਦੂਰੀ ਨਹੀਂ ਕੰਮ ਹੀ ਧਿਆਨ ਰੱਖਦੇ ਹਨ। ਇਸ ਤੋਂ ਇਲਾਵਾ 60 ਫੀਸਦੀ ਲੋਕ ਮਾਸਕ ਪਾਉਣ ਨੂੰ ਬੋਝ ਸਮਝਣ ਲੱਗੇ ਹਨ, ਜਿਸ ਨਾਲ ਕੋਰੋਨਾ ਵਾਇਰਸ ਦੇ ਫੈਲਣ ਦੇ ਪ੍ਰਬਲ ਆਸਾਰ ਬਣੇ ਹੋਏ ਹਨ। ਮਾਹਿਰਾਂ ਦਾ ਕਹਿਣਾ ਹੈ ਕਿ ਵਿਸ਼ਵ ਦੇ ਕਈ ਦੇਸ਼ਾਂ ਵਿਚ ਕੋਰੋਨਾ ਦੀ ਦੂਜੀ ਅਤੇ ਤੀਜੀ ਲਹਿਰ ਸ਼ੁਰੂ ਹੋ ਚੁੱਕੀ ਹੈ ਅਤੇ ਉਸ ਦਾ ਘਾਤਕ ਰੂਪ ਸਾਹਮਣੇ ਆਇਆ ਹੈ। ਭਾਰਤ ਵਿਚ ਇਸ ਤਰ੍ਹਾਂ ਦੇ ਹਾਲਾਤ ਨਾ ਪੈਦਾ ਹੋਣ ਇਸ ਦੇ ਲਈ ਲੋਕਾਂ ਨੂੰ ਵਾਰ-ਵਾਰ ਅਪੀਲ ਦਾ ਅਸਰ ਨਾ ਹੋਣਾ ਚਿੰਤਾ ਦਾ ਵਿਸ਼ਾ ਹੈ।

ਸਿਹਤ ਅਧਿਕਾਰੀਆਂ ਦਾ ਕਹਿਣਾ ਹੈ ਕਿ ਹਰ ਵਿਅਕਤੀ ਆਪਣੇ ਆਪ ਨੂੰ ਬਹੁਤ ਸਮਝਦਾਰ ਤਾਂ ਸਮਝਦਾ ਹੀ ਹੈ ਪਰ ਆਪਣੀ ਅਤੇ ਦੂਜਿਆਂ ਦੀ ਜਾਨ ਨੂੰ ਆਫਤ ਵਿਚ ਪਾਉਣ ਦੀ ਕੋਈ ਕਸਰ ਨਹੀਂ ਛੱਡੀ ਜਾ ਰਹੀ। ਜੇਕਰ ਜ਼ਿਲਾ ਪ੍ਰਸ਼ਾਸਨ ਸਖਤੀ ਕਰਦਾ ਹੈ ਤਾਂ ਲੋਕ ਇਤਰਾਜ਼ ਕਰਦੇ ਹਨ ਪਰ ਪਿਆਰ ਨਾਲ ਮੰਨਣ ਨੂੰ ਕੋਈ ਤਿਆਰ ਨਹੀਂ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਸਮਝਣਾ ਚਾਹੀਦਾ ਹੈ। ਇਸ ਤਰ੍ਹਾਂ ਕਰਨ ਨਾਲ ਤਾਂ ਆਪਣੇ ਅਤੇ ਆਪਣੇ ਪਰਿਵਾਰ ਦੇ ਨਾਲ-ਨਾਲ ਦੂਜਿਆਂ ਦੀ ਜਾਨ ਜ਼ੋਖਿਮ ਵਿਚ ਪਾ ਰਹੇ ਹਨ।

ਜ਼ਿਲ੍ਹੇ ਦੇ ਹਸਪਤਾਲਾਂ ’ਚ ਕੋਰੋਨਾ ਵਾਇਰਸ ਨਾਲ 6 ਮਰੀਜ਼ਾਂ ਦੀ ਮੌਤ ਹੋ ਗਈ, ਜਦਕਿ ਸਿਵਲ ਹਸਪਤਾਲ ਦੇ ਇਕ ਡਾਕਟਰ ਸਮੇਤ 70 ਪਾਜ਼ੇਟਿਵ ਮਰੀਜ਼ ਸਾਹਮਣੇ ਆਏ ਹਨ। ਇਨ੍ਹਾਂ ਮਰੀਜ਼ਾਂ ’ਚੋਂ ਇਕ 78 ਸਾਲਾ ਮਰੀਜ਼ ਬਾੜੇਵਾਲ ਦਾ ਇਲਾਜ ਲਈ ਐੱਸ. ਪੀ. ਐੱਸ. ਹਸਪਤਾਲ ਵਿਚ ਦਾਖਲ ਸੀ, ਜਦਕਿ 5 ਹੋਰ ਮ੍ਰਿਤਕ ਮਰੀਜ਼ ਦੂਜੇ ਜ਼ਿਲਿਆਂ ਦੇ ਰਹਿਣ ਵਾਲੇ ਸਨ, ਜਿਨ੍ਹਾਂ ’ਚ 2 ਸੰਗਰੂਰ, 2 ਹੁਸ਼ਿਆਰਪੁਰ ਅਤੇ ਇਕ ਮੋਗਾ ਦਾ ਰਹਿਣ ਵਾਲਾ ਸੀ ਕੋਰੋਨਾ ਦੇ ਮਰੀਜ਼ਾਂ ਵਿਚ ਮੌਤ ਦਰ ਨੂੰ ਲੈ ਕੇ ਜ਼ਿਲੇ ਦੇ ਹਾਲਾਤ ਕਾਫੀ ਖਰਾਬ ਹਨ। ਕੋਰੋਨਾ ਮਰੀਜ਼ਾਂ ਦੀ ਮੌਤ ਦਰ ਰਾਜ ’ਚ ਸਭ ਤੋਂ ਜ਼ਿਆਦਾ ਪਾਈ ਜਾ ਰਹੀ ਹੈ। ਸਿਵਲ ਸਰਜਨ ਅਨੁਸਾਰ ਅੱਜ ਸਾਹਮਣੇ ਆਏ 70 ਪਾਜ਼ੇਟਿਵ ਮਰੀਜ਼ਾਂ 57 ਮਰੀਜ਼ ਜ਼ਿਲੇ ਦੇ ਰਹਿਣ ਵਾਲੇ ਹਨ, ਜਦਕਿ 13 ਦੂਜੇ ਜ਼ਿਲਿਆਂ ਨਾਲ ਸਬੰਧਤ ਹਨ। ਮਹਾਨਗਰ ਵਿਚ ਪਾਜ਼ੇਟਿਵ ਮਰੀਜ਼ਾਂ ਦੀ ਗਿਣਤੀ 22,389 ਹੋ ਗਈ। ਇਨ੍ਹਾਂ ’ਚੋਂ 951 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ । ਇਸ ਤੋਂ ਇਲਾਵਾ ਦੂਜੇ ਜ਼ਿਲਿਆਂ ਅਤੇ ਸੂਬਿਆਂ ਤੋਂ ਇਲਾਜ ਲਈ ਸਥਾਨਕ ਹਸਪਤਾਲਾਂ ਵਿਚ ਦਾਖਲ ਹੋਣ ਵਾਲੇ ਮਰੀਜ਼ਾਂ ਵਿਚ 3572 ਮਰੀਜ਼ ਪਾਜ਼ੇਟਿਵ ਆ ਚੁੱਕੇ ਹਨ। ਇਨ੍ਹਾਂ ’ਚੋਂ 434 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। ਸਿਹਤ ਅਧਿਕਾਰੀ ਅਨੁਸਾਰ 22,485 ਮਰੀਜ਼ ਕੋਰੋਨਾ ਤੋਂ ਠੀਕ ਹੋ ਚੁੱਕੇ ਹਨ, ਵਰਤਮਾਨ ਸਮੇਂ ਵਿਚ 643 ਐਕਟਿਵ ਮਰੀਜ਼ ਰਹਿ ਗਏ ਹਨ।

45 ਮਰੀਜ਼ਾਂ ਨੂੰ ਹੋਮ ਆਈਸੋਲੇਸ਼ਨ ’ਚ ਭੇਜਿਆ

ਜ਼ਿਲ੍ਹਾ ਸਿਹਤ ਵਿਭਾਗ ਨੇ ਅੱਜ 39 ਪਾਜ਼ੇਟਿਵ ਮਰੀਜ਼ਾਂ ਨੂੰ ਹੋਮ ਆਈਸੋਲੇਸ਼ਨ ’ਚ ਭੇਜਿਆ ਹੈ। ਵਰਤਮਾਨ ਸਮੇਂ ’ਚ 507 ਪਾਜ਼ੇਟਿਵ ਮਰੀਜ਼ ਹੋਮ ਆਈਸੋਲੇਸ਼ਨ ’ਚ ਰਹਿ ਰਹੇ ਹਨ।

106 ਮਰੀਜ਼ਾਂ ਨੂੰ ਹੋਮ ਕੁਆਰੰਟਾਈਨ ’ਚ ਭੇਜਿਆ

ਸਿਹਤ ਵਿਭਾਗ ਦੀਆਂ ਟੀਮਾਂ ਨੇ ਅੱਜ 137 ਸ਼ੱਕੀ ਮਰੀਜ਼ਾਂ ਦੀ ਸ¬ਕ੍ਰੀਨਿੰਗ ਉਪਰੰਤ ਉਨ੍ਹਾਂ ’ਚੋਂ 106 ਸ਼ੱਕੀ ਮਰੀਜ਼ਾਂ ਨੂੰ ਹੋਮ ਕੁਆਰੰਟਾਈਨ ਵਿਚ ਭੇਜਿਆ ਹੈ। ਵਰਤਮਾਨ ਵਿਚ 2029 ਸ਼ੱਕੀ ਮਰੀਜ਼ ਹੋਮ ਕੁਆਰੰਟਾਈਨ ਵਿਚ ਰਹਿ ਰਹੇ ਹਨ। ਹੁਣ ਤੱਕ 54 ਹਜ਼ਾਰ ਤੋਂ ਜ਼ਿਆਦਾ ਸ਼ੱਕੀ ਮਰੀਜ਼ਾਂ ਨੂੰ ਹੋਮ ਕੁਆਰੰਟਾਈਨ ’ਚ ਭੇਜਿਆ ਜਾ ਚੁੱਕਾ ਹੈ।

2316 ਸ਼ੱਕੀ ਮਰੀਜ਼ਾਂ ਦੇ ਸੈਂਪਲ ਜਾਂਚ ਲਈ ਭੇਜੇ

ਜ਼ਿਲ੍ਹੇ ਵਿਚ ਅੱਜ 2316 ਸ਼ੱਕੀ ਮਰੀਜ਼ਾਂ ਦੇ ਸੈਂਪਲ ਜਾਂਚ ਲਈ ਭੇਜੇ ਗਏ ਹਨ। ਇਨ੍ਹਾਂ ’ਚੋਂ ਸਿਹਤ ਵਿਭਾਗ ਨੇ 1785 ਅਤੇ ਨਿੱਜੀ ਹਸਪਤਾਲਾਂ ਅਤੇ ਲੈਬਸ ਵੱਲੋਂ 531 ਸੈਂਪਲ ਲਏ ਗਏ, ਜਦਕਿ ਸਿਹਤ ਵਿਭਾਗ ਵੱਲੋਂ ਭੇਰੇ ਗਏ ਸੈਂਪਲਾਂ ’ਚੋਂ 2312 ਦੀ ਰਿਪੋਰਟ ਹੁਣ ਪੈਂਡਿੰਗ ਹੈ।

ਦੂਜੇ ਜ਼ਿਲ੍ਹਿਆਂ ਅਤੇ ਸੂਬਿਆਂ ਤੋਂ ਗੰਭੀਰ ਮਰੀਜ਼ਾਂ ਦਾ ਆਉਣਾ ਜਾਰੀ

ਸਥਾਨਕ ਹਸਪਤਾਲਾਂ ’ਚ ਦੂਜੇ ਜ਼ਿਲਿਆਂ ਅਤੇ ਸੂਬਿਆਂ ਤੋਂ ਆਉਣ ਵਾਲੇ ਗੰਭੀਰ ਹਾਲਤ ਦੇ ਕੋਰੋਨਾ ਮਰੀਜ਼ ਨਿੱਜੀ ਹਸਪਤਾਲਾਂ ਦੇ ਡਾਕਟਰਾਂ ਲਈ ਚਿੰਤਾ ਦਾ ਵਿਸ਼ਾ ਬਣੇ ਹੋਏ ਹਨ। ਸਿਹਤ ਮਾਹਿਰਾਂ ਦਾ ਕਹਿਣਾ ਹੈ ਕਿ ਮਰੀਜ਼ਾਂ ਨੂੰ ਕਾਫੀ ਗੰਭੀਰ ਸਥਿਤੀ ਵਿਚ ਸਥਾਨਕ ਹਸਪਤਾਲਾਂ ਵਿਚ ਰੈਫਰ ਕੀਤਾ ਜਾਂਦਾ ਹੈ। ਉਨ੍ਹਾਂ ਦੱਸਿਆÇ ਕਿ ਜ਼ਿਲੇ ਵਿਚ 10 ਮਰੀਜ਼ਾਂ ਦੀ ਹਾਲਤ ਹੁਣ ਵੀ ਗੰਭੀਰ ਬਣੀ ਹੋਈ ਹੈ, ਜਿਨ੍ਹਾਂ ਨੂੰ ਵੈਂਟੀਲੇਟਰ ਸਪੋਰਟ ’ਤੇ ਰੱਖਿਆ ਗਿਆ ਹੈ। ਇਨ੍ਹਾਂ ’ਚੋਂ 2 ਮਰੀਜ਼ ਜ਼ਿਲੇ ਨਾਲ ਸਬੰਧਤ ਹਨ, ਜਦਕਿ 8 ਮਰੀਜ਼ ਦੂਜੇ ਜ਼ਿਲਿਆਂ ਅਤੇ ਸੂਬਿਆਂ ਦੇ ਰਹਿਣ ਵਾਲੇ ਹਨ।


Bharat Thapa

Content Editor

Related News