ਗਲੀ ਨੂੰ ਲੈ ਕੇ ਹੋਏ ਵਿਵਾਦ ''ਚ ਸਰਪੰਚ ਸਮੇਤ 6 ਲੋਕਾਂ ਖਿਲਾਫ ਕੇਸ ਦਰਜ

11/16/2017 7:21:11 AM

ਭੁਲੱਥ, (ਰਜਿੰਦਰ)- ਪਿੰਡ ਸ਼ੇਰ ਸਿੰਘ ਵਾਲਾ ਵਿਖੇ ਗਲੀ ਨੂੰ ਲੈ ਕੇ ਹੋਏ ਵਿਵਾਦ ਸਬੰਧੀ ਥਾਣਾ ਭੁਲੱਥ ਦੀ ਪੁਲਸ ਨੇ ਪਿੰਡ ਦੀ ਮਹਿਲਾ ਸਰਪੰਚ ਸਮੇਤ 6 ਲੋਕਾਂ ਖਿਲਾਫ ਕੇਸ ਦਰਜ ਕੀਤਾ ਹੈ। ਜਾਣਕਾਰੀ ਅਨੁਸਾਰ ਸਰਕਾਰੀ ਹਸਪਤਾਲ ਭੁਲੱਥ 'ਚ ਇਲਾਜ ਅਧੀਨ ਪਿੰਡ ਸ਼ੇਰ ਸਿੰਘ ਵਾਲਾ ਦੀ ਮੈਂਬਰ ਪੰਚਾਇਤ ਕਿਰਨਪ੍ਰੀਤ ਕੌਰ ਪਤਨੀ ਗੁਰਬਖਸ਼ ਸਿੰਘ ਦੇ ਬਿਆਨਾਂ 'ਤੇ ਭੁਲੱਥ ਪੁਲਸ ਨੇ ਪਿੰਡ ਦੀ ਮਹਿਲਾ ਸਰਪੰਚ ਗੁਰਜੀਤ ਕੌਰ, ਉਸ ਦੇ ਪਤੀ ਮਨਜੀਤ ਸਿੰਘ ਉਰਫ ਟੋਨੀ ਪੁੱਤਰ ਗੁਰਦੀਪ ਸਿੰਘ, ਮਨਜੀਤ ਸਿੰਘ ਉਰਫ ਕਾਲਾ ਪੁੱਤਰ ਬੰਤਾ ਸਿੰਘ, ਰਣਬੀਰ ਸਿੰਘ ਪੁੱਤਰ ਮਨਜੀਤ ਸਿੰਘ, ਸੁਰਿੰਦਰ ਕੌਰ ਪਤਨੀ ਮਨਜੀਤ ਸਿੰਘ ਤੇ ਕੁਲਵਿੰਦਰ ਸਿੰਘ ਉਰਫ ਧਰਮਿੰਦਰ ਸਿੰਘ ਪੁੱਤਰ ਬੰਤਾ ਸਿੰਘ ਵਾਸੀ ਸ਼ੇਰ ਸਿੰਘ ਵਾਲਾ ਖਿਲਾਫ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ। ਇਸ ਸਬੰਧੀ ਗੱਲਬਾਤ ਕਰਨ 'ਤੇ ਥਾਣਾ ਭੁਲੱਥ ਦੇ ਐੱਸ. ਐੱਚ. ਓ. ਇੰਸਪੈਕਟਰ ਅਮਰਨਾਥ ਨੇ ਦੱਸਿਆ ਕਿ ਇਸ ਮਾਮਲੇ 'ਚ ਮਨਜੀਤ ਸਿੰਘ ਅਤੇ ਕੁਲਵਿੰਦਰ ਸਿੰਘ ਉਰਫ ਧਰਮਿੰਦਰ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਤੇ ਬਾਕੀਆਂ ਦੀ ਭਾਲ ਜਾਰੀ ਹੈ।
ਉਨ੍ਹਾਂ ਹੋਰ ਦੱਸਿਆ ਕਿ ਇਸ ਮਾਮਲੇ ਸਬੰਧੀ ਦੂਜੀ ਧਿਰ ਦੇ ਕੁਝ ਲੋਕ ਵੀ ਹਸਪਤਾਲ 'ਚ ਦਾਖਲ ਹਨ ਤੇ ਮਾਮਲੇ ਦੀ ਜਾਂਚ ਗੰਭੀਰਤਾ ਨਾਲ ਕੀਤੀ ਜਾ ਰਹੀ ਹੈ। 


Related News