ਪਟਿਆਲਾ ''ਚ ਸਮੈਕ ਤੇ ਨਸ਼ੀਲੇ ਪਦਾਰਥ ਸਣੇ 6 ਲੋਕ ਗ੍ਰਿਫ਼ਤਾਰ

Friday, Jul 09, 2021 - 03:15 PM (IST)

ਪਟਿਆਲਾ ''ਚ ਸਮੈਕ ਤੇ ਨਸ਼ੀਲੇ ਪਦਾਰਥ ਸਣੇ 6 ਲੋਕ ਗ੍ਰਿਫ਼ਤਾਰ

ਪਟਿਆਲਾ (ਬਲਜਿੰਦਰ) : ਪਟਿਆਲਾ ਦੇ ਥਾਣਾ ਤ੍ਰਿਪੜੀ ਅਤੇ ਅਰਬਨ ਅਸਟੇਟ ਦੀ ਪੁਲਸ ਨੇ ਤਿੰਨ ਵੱਖ-ਵੱਖ ਕੇਸਾਂ ਵਿਚ ਸਮੈਕ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਦੋਸ਼ ਹੇਠ  ਜਨਾਨੀ ਸਮੇਤ ਕੁੱਲ 6 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪਹਿਲੇ ਕੇਸ ਵਿਚ ਥਾਣਾ ਤ੍ਰਿਪੜੀ ਦੀ ਪੁਲਸ ਨੇ ਐਸ. ਐਚ. ਓ. ਇੰਸ. ਹੈਰੀ ਬੋਪਰਾਏ ਦੀ ਅਗਵਾਈ ਹੇਠ 2 ਵਿਅਕਤੀਆਂ ਨੂੰ 20 ਗ੍ਰਾਮ ਸਮੈਕ ਸਮੇਤ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਵਿਚ ਵਰਿੰਦਰ ਸਿੰਘ ਪੁੱਤਰ ਜਸਵੰਤ ਸਿੰਘ ਵਾਸੀ ਬਾਬਾ ਦੀਪ ਸਿੰਘ ਨਗਰ ਪਟਿਆਲਾ ਅਤੇ ਭੁਪਿੰਦਰ ਸਿੰਘ ਪੁੱਤਰ ਜਰਨੈਲ ਸਿੰਘ ਵਾਸੀ ਬਿਸ਼ਨ ਨਗਰ ਪਟਿਆਲਾ ਸ਼ਾਮਲ ਹਨ।

ਉਨ੍ਹਾਂ ਦੱਸਿਆ ਕਿ ਏ. ਐਸ. ਆਈ. ਜਸਵੀਰ ਸਿੰਘ ਪੁਲਸ ਪਾਰਟੀ ਸਮੇਤ ਪੱਥਰ ਪਾਰਕ ਤ੍ਰਿਪੜੀ ਵਿਖੇ ਮੌਜੂਦ ਸਨ, ਜਿੱਥੇ ਉਕਤ ਵਿਅਕਤੀ ਬਿਨ੍ਹਾਂ ਨੰਬਰੀ ਮੋਟਰਸਾਈਕਲ ’ਤੇ ਆ ਰਹੇ ਸਨ ਅਤੇ ਜਦੋਂ ਦੋਹਾਂ ਨੂੰ ਸ਼ੱਕ ਦੇ ਆਧਾਰ 'ਤੇ ਰੋਕ ਕੇ ਚੈਕਿੰਗ ਕੀਤੀ ਗਈ ਤਾਂ ਉਨ੍ਹਾਂ ਤੋਂ 20 ਗ੍ਰਾਮ ਸਮੈਕ ਬਰਾਮਦ ਕੀਤੀ ਗਈ। ਦੋਹਾਂ ਖ਼ਿਲਾਫ਼ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਕਿ ਇਹ ਵਿਅਕਤੀ ਕਿੱਥੋਂ ਸਮੈਕ ਲੈ ਕੇ ਆਏ ਸਨ ਅਤੇ ਅੱਗੇ ਕਿੱਥੇ ਸਪਲਾਈ ਕਰਨੀ ਸੀ। ਦੂਜੇ ਕੇਸ ਵਿਚ ਥਾਣਾ ਅਰਬਨ ਅਸਟੇਟ ਦੀ ਪੁਲਸ ਨੇ ਐਸ. ਐਚ. ਓ. ਰੋਨੀ ਸਿੰਘ ਦੀ ਅਗਵਾਈ ਹੇਠ ਆਰਤੀ ਯਾਦਵ ਪਤਨੀ ਬੇਜਿੰਦਰ ਯਾਦਵ ਵਾਸੀ ਐਸ. ਐਸ. ਟੀ ਪੁਰਾਣਾ ਬਿਸ਼ਨ ਨਗਰ ਪਟਿਆਲਾ ਨੂੰ 5 ਗ੍ਰਾਮ ਸਮੈਕ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਸ ਮੁਤਾਬਕ ਏ. ਐਸ. ਆਈ. ਸੰਦੀਪ ਸਿੰਘ ਪੁਲਸ ਪਾਰਟੀ ਸਮੇਤ ਅਰਬਨ ਅਸਟੇਟ ਪਟਿਆਲਾ ਵਿਖੇ ਮੌਜੂਦ ਸਨ। ਇੱਥੇ ਪੁਲਸ ਪਾਰਟੀ ਨੂੰ ਦੇਖ ਕੇ ਜਨਾਨੀ ਨੇ ਆਪਣੇ ਹੱਥ ਵਿਚ ਫੜ੍ਹਿਆ ਲਿਫ਼ਾਫਾ ਸੁੱਟ ਦਿੱਤਾ।

ਜਦੋਂ ਜਨਾਨੀ ਨੂੰ ਕਾਬੂ ਕਰਕੇ ਲਿਫ਼ਾਫੇ ਨੂੰ ਚੈੱਕ ਕੀਤਾ ਗਿਆ ਤਾਂ ਉਸ 'ਚੋਂ 5 ਗ੍ਰਾਮ ਸਮੈਕ ਬਰਾਮਦ ਹੋਈ, ਜਿਸ ਦੇ ਖ਼ਿਲਾਫ਼ ਐਨ. ਡੀ. ਪੀ. ਐੱਸ. ਐਕਟ ਦੇ ਤਹਿਤ ਕੇਸ ਦਰਜ ਕਰਕੇ ਅਗਲੀ ਕਾਰਵਾਈ ਆਰੰਭ ਕਰ ਦਿੱਤੀ ਹੈ। ਤੀਜੇ ਕੇਸ ਵਿਚ ਵੀ ਥਾਣਾ ਅਰਬਨ ਅਸਟੇਟ ਦੀ ਪੁਲਸ ਨੇ ਤਿੰਨ ਵਿਅਕਤੀਆਂ ਨੂੰ ਚਿੱਟੇ ਸਮੇਤ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਵਿਚ ਰਿਸ਼ਵਜੀਤ ਪੁੱਤਰ ਹਰਪ੍ਰੀਤ ਸਿੰਘ ਵਾਸੀ ਅਰਬਨ ਅਸਟੇਟ ਪਟਿਆਲਾ, ਕਮਲਦੀਪ ਸਿੰਘ ਪੁੱਤਰ ਰਾਜਵਿੰਦਰ ਸਿੰਘ ਵਾਸੀ ਗੁਰਬਖਸ਼ ਕਾਲੋਨੀ ਅਤੇ ਨਵਜੋਤ ਸਿੰਘ ਪੁੱਛਰ ਬਲਵਿੰਦਰ ਸਿੰਘ ਵਾਸੀ ਪ੍ਰੋ. ਕਾਲੋਨੀ ਪਟਿਆਲਾ ਸ਼ਾਮਲ ਹਨ।

ਪੁਲਸ ਮੁਤਾਬਕ ਏ. ਐਸ. ਆਈ. ਮਾਲਵਿੰਦਰ ਸਿੰਘ ਪੁਲਸ ਪਾਰਟੀ ਸਮੇਤ ਨੇੜੇ ਓਵਰ ਬ੍ਰਿੱਜ ਫੇਜ਼-1 ਵਿਖੇ ਮੌਜੂਦ ਸਨ, ਜਿੱਥੇ ਰਿਸ਼ਵਜੀਤ ਅਤੇ ਕਮਲਦੀਪ ਸਿੰਘ ਕਾਰ ਵਿਚ ਆਏ ਤਾਂ ਜਿਨ੍ਹਾਂ ਦੀ ਕਾਰ ਰੋਕ ਕੇ ਚੈੱਕ ਕਰਨ ‘ਤੇ ਉਸ ਵਿਚੋਂ 5 ਗ੍ਰਾਮ ਚਿੱਟਾ ਬਰਾਮਦ ਹੋਇਆ। ਇਸੇ ਦੌਰਾਨ ਇੱਕ ਹੋਰ ਕਾਰ ਵਿਚ ਨਵੋਜਤ ਸਿੰਘ ਆਇਆ ਅਤੇ ਪੁਲਸ ਪਾਰਟੀ ਨੂੰ ਦੇਖ ਕੇ ਕਾਰ ਛੱਡ ਕੇ ਫ਼ਰਾਰ ਹੋ ਗਿਆ। ਨਵਜੋਤ ਸਿੰਘ ਨੂੰ ਕਾਬੂ ਕਰਕੇ ਉਸ ਦੀ ਕਾਰ ਵਿਚੋਂ 3 ਗ੍ਰਾਮ ਚਿੱਟਾ ਬਰਾਮਦ ਹੋਇਆ। ਨਵਜੋਤ ਸਿੰਘ ਨੇ ਦੱਸਿਆ ਕਿ ਰਿਸ਼ਵਜੀਤ ਸਿੰਘ ਅਤੇ ਕਮਲਦੀਪ ਸਿੰਘ ਵੀ ਉਸ ਦੇ ਸਾਥੀ ਹਨ। ਪੁਲਸ ਨੇ ਇਸ ਮਾਮਲੇ ਤਹਿਤ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।


author

Babita

Content Editor

Related News