ਪੰਜਾਬ 'ਚ ਰੂਹ ਕੰਬਾਊ ਹਾਦਸੇ 'ਚ 6 ਲੋਕਾਂ ਦੀ ਮੌਤ, ਵੈਲਡਿੰਗ ਮਸ਼ੀਨ ਨਾਲ ਲੋਹਾ ਕੱਟ ਬਾਹਰ ਕੱਢੀਆਂ ਲਾਸ਼ਾਂ (ਤਸਵੀਰਾਂ)

Thursday, Nov 02, 2023 - 12:43 PM (IST)

ਪੰਜਾਬ 'ਚ ਰੂਹ ਕੰਬਾਊ ਹਾਦਸੇ 'ਚ 6 ਲੋਕਾਂ ਦੀ ਮੌਤ, ਵੈਲਡਿੰਗ ਮਸ਼ੀਨ ਨਾਲ ਲੋਹਾ ਕੱਟ ਬਾਹਰ ਕੱਢੀਆਂ ਲਾਸ਼ਾਂ (ਤਸਵੀਰਾਂ)

ਸੰਗਰੂਰ (ਬਾਂਸਲ, ਵਿਕਾਸ) : ਮਾਲੇਰਕੋਟਲਾ ਤੋਂ ਸੁਨਾਮ ਮਹਿਲਾ ਚੌਂਕ ਵੱਲ ਆ ਰਹੇ ਇਕ ਟਰਾਲੇ ਦੀ ਟੱਕਰ ਇਕ ਕਾਰ ਨਾਲ ਹੋ ਗਈ। ਇਹ ਹਾਦਸਾ ਇੰਨਾ ਭਿਆਨਕ ਸੀ ਕਿ ਇਸ 'ਚ 6 ਲੋਕਾਂ ਦੀ ਮੌਤ ਹੋ ਗਈ। ਹਾਦਸੇ ਦਾ ਸ਼ਿਕਾਰ ਹੋਏ ਲੋਕਾਂ ਦੇ ਪਰਿਵਾਰਕ ਮੈਂਬਰਾਂ ਦਾ ਰੋ-ਰੋ ਕੇ ਬੁਰਾ ਹਾਲ ਹੈ।

ਇਹ ਵੀ ਪੜ੍ਹੋ : ਖੁੱਲ੍ਹੀ ਬਹਿਸ ਦੌਰਾਨ CM ਮਾਨ ਨੇ ਟੋਲ ਪਲਾਜ਼ਿਆਂ ਬਾਰੇ ਦਿੱਤਾ ਵੱਡਾ ਬਿਆਨ, ਸੁਣੋ ਵੀਡੀਓ

PunjabKesari

ਜਾਣਕਾਰੀ ਮੁਤਾਬਕ ਦੇਰ ਰਾਤ 2 ਵਜੇ ਦੇ ਕਰੀਬ ਸੁਨਾਮ ਦੇ 6 ਲੋਕ ਇਕ ਕਾਰ 'ਚ ਮਾਲੇਰਕੋਟਲਾ ਬਾਬਾ ਜੀ ਦੇ ਮੱਥਾ ਟੇਕਣ ਗਏ ਸਨ। ਜਦੋਂ ਉਹ ਸੁਨਾਮ ਵਾਪਸ ਆ ਰਹੇ ਸੀ ਤਾਂ ਰਾਹ 'ਚ ਟਰਾਲੇ ਨਾਲ ਉਨ੍ਹਾਂ ਦੀ ਕਾਰ ਦੀ ਜ਼ੋਰਦਾਰ ਟੱਕਰ ਹੋ ਗਈ, ਜਿਸ ਕਾਰਨ ਇਹ ਵੱਡਾ ਹਾਦਸਾ ਵਾਪਰ ਗਿਆ।

ਇਹ ਵੀ ਪੜ੍ਹੋ : CM ਭਗਵੰਤ ਮਾਨ ਨੇ ਪਾਣੀਆਂ ਦੇ ਮੁੱਦੇ 'ਤੇ ਖੋਲ੍ਹੇ ਕੱਚੇ ਚਿੱਠੇ, ਦੱਸੀ ਸੁਪਰੀਮ ਕੋਰਟ ਤੱਕ ਪੁੱਜਣ ਦੀ ਕਹਾਣੀ (ਵੀਡੀਓ)

PunjabKesari

ਹਾਦਸੇ ਤੋਂ ਬਾਅਦ ਬੜੀ ਮੁਸ਼ਕਲ ਨਾਲ ਵੈਲਡਿੰਗ ਵਾਲੀ ਮਸ਼ੀਨ ਨਾਲ ਲੋਹੇ ਨੂੰ ਕੱਟ ਕੇ ਲਾਸ਼ਾਂ ਨੂੰ ਬਾਹਰ ਕੱਢਿਆ ਗਿਆ। ਫਿਲਹਾਲ ਲਾਸ਼ਾਂ ਨੂੰ ਪੋਸਟ ਮਾਰਟਮ ਲਈ ਸੰਗਰੂਰ ਦੇ ਸਰਕਾਰੀ ਹਸਪਤਾਲ ਪਹੁੰਚਾਇਆ ਗਿਆ ਹੈ। 
PunjabKesari
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8


author

Babita

Content Editor

Related News