ਰੂਪਨਗਰ: ਵੱਡੀ ਵਾਰਦਾਤ ਕਰਨ ਦੀ ਤਿਆਰੀ 'ਚ ਸੀ ਲੁਟੇਰਾ ਗਿਰੋਹ, ਮਾਰੂ ਹਥਿਆਰਾਂ ਸਣੇ ਗ੍ਰਿਫ਼ਤਾਰ

07/30/2020 10:57:56 PM

ਰੂਪਨਗਰ (ਸੱਜਣ ਸੈਣੀ)— ਮੋਰਿੰਡਾ ਪੁਲਸ ਨੇ ਇਕ ਲੁਟੇਰਾ ਗਿਰੋਹ ਕਾਬੂ ਕੀਤਾ ਹੈ ਜੋ ਪੁਲਸ ਅਨੁਸਾਰ ਇਲਾਕੇ 'ਚ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦੀ ਤਿਆਰੀਆਂ ਕਰ ਰਿਹਾ ਸੀ। ਪੁਲਸ ਅਨੁਸਾਰ ਇਹ ਗਿਰੋਹ ਲਗਭਗ 50 ਚੋਰੀ ਦੀਆਂ ਵਾਰਦਾਤਾਂ 'ਚ ਸ਼ਾਮਲ ਸੀ ਅਤੇ ਇਸ ਗਿਰੋਹ ਦੇ ਮੈਂਬਰ ਇਕ ਕਾਰ 'ਚ ਘੁੰਮ ਰਹੇ ਸਨ, ਜਿਨਾ ਕੋਲੋਂ ਮਾਰੂ ਹਥਿਆਰ ਵੀ ਬਰਾਮਦ ਹੋਏ ਹਨ।

ਇਹ ਵੀ ਪੜ੍ਹੋ: ਜਲੰਧਰ: PUBG ਨੇ ਤਬਾਹ ਕੀਤਾ ਹੱਸਦਾ-ਖੇਡਦਾ ਪਰਿਵਾਰ, ਜਵਾਨ ਪੁੱਤ ਨੇ ਗੋਲੀ ਮਾਰ ਕੇ ਕੀਤੀ ਖ਼ੁਦਕੁਸ਼ੀ

ਐੱਸ. ਪੀ. ਰੂਪਨਗਰ ਨੇ ਦੱਸਿਆ ਕਿ ਮੋਰਿੰਡਾ ਪੁਲਸ ਵੱਲੋਂ ਗੁਪਤ ਸੂਚਨਾ ਦੇ ਆਧਾਰ 'ਤੇ ਲੁੱਟਾਂ ਖੋਹਾਂ ਕਰਨ ਵਾਲੇ ਗਿਰੋਹ ਦੇ 6 ਮੈਂਬਰਾਂ ਨੂੰ ਇਕ ਕਾਰ ਅਤੇ ਮਾਰੂ ਹਥਿਆਰਾਂ ਸਮੇਤ ਕਾਬੂ ਕੀਤਾ ਹੈ। ਉਨ੍ਹਾਂ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਲੁਟੇਰਿਆਂ ਤੋਂ ਪਿਸਤੌਲ, ਕ੍ਰਿਪਾਨ, ਗੰਡਾਸੀ, ਇਕ ਕਟਰ, ਲੋਹੇ ਦੀ ਸਬਲ ਅਤੇ ਲੋਹਾ ਗੋਟੀ ਆਦਿ ਬਰਾਮਦ ਕੀਤਾ ਗਿਆ ਹੈ।

ਇਹ ਵੀ ਪੜ੍ਹੋ: ਵਿਆਹ ਕਰਵਾਉਣ ਤੋਂ ਬਾਅਦ ਕੁੜੀ ਨੇ ਮੁੰਡੇ ਨਾਲ ਕੀਤੀ ਵੱਡੀ ਠੱਗੀ, ਵਿਦੇਸ਼ ਜਾ ਕੇ ਕੀਤਾ ਇਹ ਕਾਰਾ

ਅੱਗੇ ਜਾਣਕਾਰੀ ਦਿੰਦੇ ਹੋਏ ਐੱਸ. ਪੀ. ਰੂਪਨਗਰ ਸ. ਜਗਜੀਤ ਸਿੰਘ ਨੇ ਦੱਸਿਆ ਕਿ ਇਸ ਗਿਰੋਹ ਦੇ ਮੈਂਬਰ ਮੋਰਿੰਡਾ ਇਲਾਕੇ 'ਚ ਬੈਂਕ, ਏ. ਟੀ. ਐੱਮ., ਵੱਡੀਆਂ ਦੁਕਾਨਾਂ 'ਤੇ ਡਕੈਤੀ ਦੀ ਤਿਆਰੀ 'ਚ ਘੁੰਮ ਰਹੇ ਸਨ, ਜਿਨ੍ਹਾਂ ਨੂੰ ਪੁਲਸ ਨੇ ਕਾਬੂ ਕਰ ਲਿਆ। ਫਿਲਹਾਲ ਪੁਲਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਨੌਜਵਾਨਾਂ ਤੋਂ ਅੱਗੇ ਦੀ ਪੁੱਛਗਿੱਛ ਕੀਤੀ ਜਾ ਰਹੀ ਹੈ। ਪੁਲਸ ਨੂੰ ਕਈ ਵੱਡੇ ਖੁਲਾਸੇ ਹੋਣ ਦੀ ਉਮੀਦ ਹੈ।

ਇਹ ਵੀ ਪੜ੍ਹੋ: ਜਲੰਧਰ ਜ਼ਿਲ੍ਹੇ 'ਚ ਕੋਰੋਨਾ ਦੀ ਮਾਰ, 2 ਮਰੀਜ਼ਾਂ ਦੀ ਗਈ ਜਾਨ, 34 ਨਵੇਂ ਮਾਮਲਿਆਂ ਦੀ ਪੁਸ਼ਟੀ
ਇਹ ਵੀ ਪੜ੍ਹੋ: ਪਤਨੀ ਦੀ ਵੀਡੀਓ ਰਿਕਾਰਡਿੰਗ ਵਾਇਰਲ ਕਰਨ ਲਈ ਕੀਤਾ ਬਲੈਕਮੇਲ, ਮੰਗੀ 3 ਲੱਖ ਦੀ ਫਿਰੌਤੀ

shivani attri

This news is Content Editor shivani attri