ਜਲੰਧਰ ਪੁਲਸ ਕਮਿਸ਼ਨਰ ਦਾ ਐਕਸ਼ਨ, 6 ਅਧਿਕਾਰੀਆਂ ਨੂੰ ਕੀਤਾ ਬਰਖ਼ਾਸਤ, ਜਾਣੋ ਕੀ ਹੈ ਵਜ੍ਹਾ
Wednesday, Dec 20, 2023 - 05:54 AM (IST)
ਜਲੰਧਰ (ਮ੍ਰਿਦੁਲ): ਜਲੰਧਰ ਪੁਲਸ ਦੇ 6 ਅਧਿਕਾਰੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਅਨੁਸ਼ਾਸਨਹੀਣਤਾ ਕਾਰਨ ਪੁਲਸ ਕਮਿਸ਼ਨਰ ਜਲੰਧਰ ਵੱਲੋਂ 6 ਅਧਿਕਾਰੀਆਂ ਨੂੰ ਬਰਖ਼ਾਸਤ ਕਰ ਦਿੱਤਾ ਗਿਆ ਹੈ। ਦਰਅਸਲ, ਪੰਜਾਬ ਸਰਕਾਰ ਵੱਲੋਂ ਜਾਰੀ ਹਦਾਇਤਾਂ ਦੀ ਸਖ਼ਤੀ ਨਾਲ ਪਾਲਣਾ ਕਰਦਿਆਂ ਪੁਲਸ ਕਮਿਸ਼ਨਰ ਸਵਪਨ ਸ਼ਰਮਾ ਨੇ ਵੱਖ-ਵੱਖ ਰੈਂਕਾਂ ਦੇ ਪੁਲਿਸ ਅਧਿਕਾਰੀਆਂ ਨੂੰ ਬਰਖ਼ਾਸਤ ਕਰ ਦਿੱਤਾ ਹੈ। ਜਿਨ੍ਹਾਂ 6 ਪੁਲਸ ਅਧਿਕਾਰੀਆਂ ਨੂੰ ਬਰਖ਼ਾਸਤ ਕੀਤਾ ਗਿਆ ਹੈ, ਉਨ੍ਹਾਂ ਵਿੱਚੋਂ ਇਕ ਆਪਣੀ ਡਿਊਟੀ ਤੋਂ ਲਗਾਤਾਰ ਗੈਰ-ਹਾਜ਼ਰ ਸੀ, ਜਦੋਂ ਕਿ 5 ਮੁਲਾਜ਼ਮ ਛੁੱਟੀ ਲੈ ਕੇ ਕੈਨੇਡਾ ਅਤੇ ਆਸਟ੍ਰੇਲੀਆ ਚਲੇ ਗਏ ਸਨ ਅਤੇ ਛੁੱਟੀ ਦਾ ਸਮਾਂ ਖ਼ਤਮ ਹੋਣ ਤੋਂ ਬਾਅਦ ਸਮੇਂ ਸਿਰ ਵਾਪਸ ਆਉਣ ਵਿਚ ਅਸਫ਼ਲ ਰਹੇ ਸਨ।
ਇਹ ਖ਼ਬਰ ਵੀ ਪੜ੍ਹੋ - ਸੁਖਬੀਰ ਦੀ ਮੁਆਫ਼ੀ ਮਗਰੋਂ ਸ਼੍ਰੋਮਣੀ ਅਕਾਲੀ ਦਲ 'ਚ ਵਾਪਸੀ ਬਾਰੇ ਪਰਮਿੰਦਰ ਢੀਂਡਸਾ ਦਾ ਵੱਡਾ ਬਿਆਨ, ਸੱਦੀ ਮੀਟਿੰਗ
ਪੁਲਸ ਅਧਿਕਾਰੀਆਂ ਨੂੰ ਬਰਖ਼ਾਸਤ ਕਰਨ ਦਾ ਫ਼ੈਸਲਾ ਵਿਭਾਗ ਵੱਲੋਂ ਪੂਰੀ ਜਾਂਚ ਤੋਂ ਬਾਅਦ ਲਿਆ ਗਿਆ ਹੈ। ਉਕਤ 6 ਅਧਿਕਾਰੀਆਂ 'ਤੇ ਪ੍ਰੋਟੋਕੋਲ ਦੀ ਉਲੰਘਣਾ ਕਰਨ ਅਤੇ ਪੁਲਸ ਵਿਭਾਗ ਵੱਲੋਂ ਨਿਰਧਾਰਤ ਨਿਯਮਾਂ ਦੀ ਪਾਲਣਾ ਨਾ ਕਰਨ ਦੇ ਦੋਸ਼ੀ ਪਾਏ ਜਾਣ ਤੋਂ ਬਾਅਦ ਉਕਤ ਕਾਰਵਾਈ ਕੀਤੀ ਗਈ ਹੈ |
ਇਹ ਖ਼ਬਰ ਵੀ ਪੜ੍ਹੋ - ਨਿਊਜ਼ੀਲੈਂਡ 'ਚ ਪੰਜਾਬੀ ਨੌਜਵਾਨ ਦਾ ਕਤਲ! ਇਕਲੌਤੇ ਪੁੱਤ ਦੀ ਮੌਤ ਦੀ ਖ਼ਬਰ ਸੁਣ ਮਾਪਿਆਂ ਦਾ ਨਿਕਲਿਆ ਤ੍ਰਾਹ
ਦੱਸ ਦਈਏ ਕਿ ਸ਼ਹਿਰ ਵਿਚ ਅਮਨ-ਕਾਨੂੰਨ ਦੀ ਸਥਿਤੀ ਨੂੰ ਮਜ਼ਬੂਤ ਕਰਨ ਦੇ ਮਕਸਦ ਨਾਲ ਪੁਲਸ ਪ੍ਰਸ਼ਾਸਨ ਵੱਲੋਂ ਵੱਖ-ਵੱਖ ਕਦਮ ਚੁੱਕੇ ਜਾ ਰਹੇ ਹਨ, ਜਿਸ ਵਿਚ ਅਧਿਕਾਰੀਆਂ ਨੂੰ ਸਖ਼ਤੀ ਵਰਤਣ ਦੇ ਨਿਰਦੇਸ਼ ਦਿੱਤੇ ਗਏ ਹਨ। ਕਮਿਸ਼ਨਰ ਵੱਲੋਂ ਪਹਿਲਾਂ ਹੀ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਸਨ ਕਿ ਜੇਕਰ ਕਿਸੇ ਵੀ ਮਾਮਲੇ ਵਿਚ ਕਿਸੇ ਪੁਲਸ ਅਧਿਕਾਰੀ ਦੀ ਲਾਪ੍ਰਵਾਹੀ ਪਾਈ ਗਈ ਤਾਂ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8