ਤੇਜ਼ਧਾਰ ਹਥਿਆਰ ਦਿਖਾ ਕੇ ਲੁੱਟ-ਖੋਹ ਕਰਨ ਵਾਲਾ ਕਾਬੂ, 6 ਮੋਬਾਈਲ ਅਤੇ ਦਾਤਰ ਬਰਾਮਦ
Friday, Feb 13, 2026 - 06:22 PM (IST)
ਲੁਧਿਆਣਾ (ਗੌਤਮ): ਤੇਜ਼ਧਾਰ ਹਥਿਆਰ ਦਿਖਾ ਕੇ ਲੁੱਟ-ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਇਕ ਮੁਲਜ਼ਮ ਨੂੰ ਪੁਲਸ ਨੇ ਕਾਬੂ ਕਰ ਲਿਆ ਹੈ। ਪੁਲਸ ਨੇ ਮੁਲਜ਼ਮ ਕੋਲੋਂ ਖੋਹੇ ਗਏ 6 ਮੋਬਾਈਲ ਅਤੇ ਇਕ ਦਾਤਰ ਬਰਾਮਦ ਕੀਤਾ ਹੈ। ਥਾਣਾ ਫੋਕਲ ਪੁਆਇੰਟ ਦੀ ਪੁਲਸ ਨੇ ਮੁਲਜ਼ਮ ਖਿਲਾਫ ਢੰਡਾਰੀ ਖੁਰਦ ਦੇ ਰਹਿਣ ਵਾਲੇ ਸ਼ਿਵਮ ਕੁਮਾਰ ਦੇ ਬਿਆਨਾਂ 'ਤੇ ਮਾਮਲਾ ਦਰਜ ਕੀਤਾ ਹੈ। ਪੁਲਸ ਨੇ ਮੁਲਜ਼ਮ ਦੀ ਪਛਾਣ ਢੰਡਾਰੀ ਖੁਰਦ ਦੇ ਰਹਿਣ ਵਾਲੇ ਜੋਰਾ ਸਿੰਘ ਉਰਫ ਸੰਨੀ ਵਜੋਂ ਕੀਤੀ ਹੈ।
ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਸ਼ਿਵਮ ਕੁਮਾਰ ਨੇ ਦੱਸਿਆ ਕਿ ਉਹ ਆਪਣੀ ਡਿਊਟੀ ਖ਼ਤਮ ਕਰਕੇ ਘਰ ਵਾਪਸ ਜਾ ਰਿਹਾ ਸੀ ਕਿ ਜਦੋਂ ਉਹ ਆਪਣੇ ਘਰ ਦੇ ਨੇੜੇ ਪਹੁੰਚਿਆ ਤਾਂ ਉਸ ਨੂੰ ਇਕ ਕਲੀਨ ਸ਼ੇਵ ਵਿਅਕਤੀ ਨੇ ਰੋਕ ਲਿਆ ਅਤੇ ਦਾਤਰ ਦਿਖਾ ਕੇ ਉਸ ਕੋਲੋਂ 2 ਹਜ਼ਾਰ ਰੁਪਏ ਦੀ ਨਕਦੀ ਅਤੇ ਮੋਬਾਈਲ ਖੋਹ ਲਿਆ ਅਤੇ ਉਸ ਨੂੰ ਧਮਕਾਉਂਦੇ ਹੋਏ ਫਰਾਰ ਹੋ ਗਿਆ। ਜਿਸ 'ਤੇ ਉਸ ਨੇ ਪੁਲਸ ਨੂੰ ਸ਼ਿਕਾਇਤ ਕੀਤੀ। ਸਬ-ਇੰਸਪੈਕਟਰ ਰਾਜਿੰਦਰ ਸਿੰਘ ਨੇ ਦੱਸਿਆ ਕਿ ਪੁਲਸ ਨੇ ਜਾਂਚ ਦੌਰਾਨ ਉਕਤ ਮੁਲਜ਼ਮ ਦੀ ਪਛਾਣ ਕਰਕੇ ਉਸ ਨੂੰ ਕਾਬੂ ਕਰ ਲਿਆ ਅਤੇ ਕਾਰਵਾਈ ਦੌਰਾਨ ਮੁਲਜ਼ਮ ਕੋਲੋਂ 6 ਮੋਬਾਈਲ ਅਤੇ ਦਾਤਰ ਬਰਾਮਦ ਕੀਤਾ ਗਿਆ। ਮੁਲਜ਼ਮ ਨੂੰ ਅਦਾਲਤ ਵਿਚ ਪੇਸ਼ ਕਰਕੇ ਪੁਲਸ ਰਿਮਾਂਡ 'ਤੇ ਲੈ ਕੇ ਹੋਰ ਵਾਰਦਾਤਾਂ ਬਾਰੇ ਵੀ ਪਤਾ ਲਗਾਇਆ ਜਾ ਰਿਹਾ ਹੈ।
