ਸੁਲਤਾਨਪੁਰ ਲੋਧੀ ਵਿਖੇ ਘਰ ਦੇ ਬਾਹਰ ਖੜ੍ਹੀ 6 ਸਾਲਾ ਬੱਚੀ ਨੂੰ ਇੰਝ ਪਾਇਆ ਮੌਤ ਨੇ ਘੇਰਾ, ਜੋ ਕਿਸੇ ਨੇ ਸੋਚਿਆ ਵੀ ਨਾ ਸੀ

Thursday, May 12, 2022 - 11:31 AM (IST)

ਸੁਲਤਾਨਪੁਰ ਲੋਧੀ ਵਿਖੇ ਘਰ ਦੇ ਬਾਹਰ ਖੜ੍ਹੀ 6 ਸਾਲਾ ਬੱਚੀ ਨੂੰ ਇੰਝ ਪਾਇਆ ਮੌਤ ਨੇ ਘੇਰਾ, ਜੋ ਕਿਸੇ ਨੇ ਸੋਚਿਆ ਵੀ ਨਾ ਸੀ

ਸੁਲਤਾਨਪੁਰ ਲੋਧੀ (ਸੋਢੀ, ਧੀਰ)- ਸੁਲਤਾਨਪੁਰ ਲੋਧੀ ਵਿਖੇ ਵੱਡਾ ਹਾਦਸਾ ਵਾਪਰਨ ਦੀ ਖ਼ਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਮੁਤਾਬਕ ਬੀਤੀ ਰਾਤ ਪਿੰਡ ਅਲਾਦਾਦ ਚੱਕ ਨੇੜੇ ਗਾਜੀਪੁਰ ਰੋਡ ’ਤੇ ਆਪਣੇ ਘਰ ਦੇ ਬਾਹਰ ਖੜ੍ਹੀ 6 ਸਾਲ ਦੀ ਬੱਚੀ ਰਾਧਾ ਪੁੱਤਰੀ ਸੁਖਵੀਰ ਵਿਚ ਸੜਕ ’ਤੇ ਤੇਜ਼ ਰਫ਼ਤਾਰ ਆ ਰਹੀ ਮਹਿੰਦਰਾ ਪਿਕਅੱਪ ਗੱਡੀ ਵੱਜਣ ਕਾਰਨ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ। ਜਾਣਕਾਰੀ ਮਿਲਣ ’ਤੇ ਏ. ਐੱਸ. ਆਈ. ਬਲਵੰਤ ਸਿੰਘ ਪੁਲਸ ਪਾਰਟੀ ਸਮੇਤ ਮੌਕੇ ’ਤੇ ਪੁੱਜੇ ਅਤੇ ਬੱਚੀ ਦੀ ਲਾਸ਼ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤੀ। ਪੁਲਸ ਨੇ ਘਟਨਾ ਦੀ ਜਾਂਚ ਆਰੰਭ ਕਰ ਦਿੱਤੀ ਹੈ ।

ਇਹ ਵੀ ਪੜ੍ਹੋ: ਮੋਹਾਲੀ ਵਿਖੇ ਹੋਏ ਰਾਕੇਟ ਹਮਲੇ ਦੇ ਮਾਮਲੇ ’ਚ ਪੁਲਸ ਯੂ-ਟਿਊਬ ’ਤੇ ਰੱਖਣ ਲੱਗੀ ਨਜ਼ਰ, ਮਿਲੇ ਅਹਿਮ ਸੁਰਾਗ

ਮ੍ਰਿਤਕ ਲੜਕੀ ਦੇ ਪਿਤਾ ਸੁਖਵੀਰ ਪੁੱਤਰ ਸੇਧਲਾ ਨਿਵਾਸੀ ਬਿਸ਼ਭਮਰ ਪੁਰ (ਉੱਤਰ ਪ੍ਰਦੇਸ਼) ਹਾਲ ਵਾਸੀ ਅਲਾਦਾਦ ਚੱਕ, ਗਾਜੀਪੁਰ ਰੋਡ ਨੇ ਪੁਲਸ ਨੂੰ ਦਿੱਤੇ ਬਿਆਨ ’ਚ ਦੋਸ਼ ਲਾਇਆ ਕਿ ਉਸ ਦੀ 6 ਸਾਲ ਦੀ ਬੱਚੀ ਘਰ ਦੇ ਬਾਹਰ ਖੜ੍ਹੀ ਸੀ ਕਿ ਅਚਾਨਕ ਤੇਜ਼ ਰਫ਼ਤਾਰ ਗੱਡੀ ਬਿਨਾਂ ਹਾਰਨ ਵਜਾਏ ਆਈ ਅਤੇ ਬੱਚੀ ਵਿਚ ਮਾਰ ਦਿੱਤੀ, ਜਿਸ ’ਤੇ ਉਨ੍ਹਾਂ ਦੀ ਬੱਚੀ ਦਮ ਤੋੜ ਗਈ। ਪੁਲਸ ਨੇ ਡਰਾਈਵਰ ਸੋਢੀ ਪੁੱਤਰ ਜੋਗਿੰਦਰ ਨਿਵਾਸੀ ਪਰਮਜੀਤਪੁਰ ਖ਼ਿਲਾਫ਼ ਥਾਣਾ ਸੁਲਤਾਨਪੁਰ ਲੋਧੀ ਵਿਖੇ ਕੇਸ ਦਰਜ ਕਰ ਲਿਆ ਹੈ। ਮੁਲਜ਼ਮ ਮੌਕੇ ਤੋਂ ਫਰਾਰ ਦੱਸਿਆ ਜਾਂਦਾ ਹੈ । ਮ੍ਰਿਤਕ ਲੜਕੀ ਦੇ ਪਿਤਾ ਸੁਖਵੀਰ ਨੇ ਇਨਸਾਫ਼ ਦੀ ਮੰਗ ਕੀਤੀ ਹੈ।

ਇਹ ਵੀ ਪੜ੍ਹੋ: ਕਪੂਰਥਲਾ 'ਚ ਵੱਡੀ ਵਾਰਦਾਤ, ਰੇਲਵੇ ਸਟੇਸ਼ਨ ਨੇੜੇ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

shivani attri

Content Editor

Related News