ਜਿਸ ਬੋਰਵੈੱਲ 'ਚ ਡਿੱਗ ਕੇ 6 ਸਾਲਾ 'ਰਿਤਿਕ ਰੌਸ਼ਨ' ਨੇ ਗੁਆਈ ਸੀ ਜਾਨ, ਉਸ ਦੇ ਮਾਲਕ ਖ਼ਿਲਾਫ਼ ਹੋਈ ਵੱਡੀ ਕਾਰਵਾਈ

Monday, May 23, 2022 - 06:13 PM (IST)

ਜਿਸ ਬੋਰਵੈੱਲ 'ਚ ਡਿੱਗ ਕੇ 6 ਸਾਲਾ 'ਰਿਤਿਕ ਰੌਸ਼ਨ' ਨੇ ਗੁਆਈ ਸੀ ਜਾਨ, ਉਸ ਦੇ ਮਾਲਕ ਖ਼ਿਲਾਫ਼ ਹੋਈ ਵੱਡੀ ਕਾਰਵਾਈ

ਹੁਸ਼ਿਆਰਪੁਰ/ਟਾਂਡਾ ਉੜਮੁੜ/ਗੜ੍ਹਦੀਵਾਲਾ/ਭੂੰਗਾ (ਵਰਿੰਦਰ ਪੰਡਿਤ)-ਹੁਸ਼ਿਆਰਪੁਰ ਦੇ ਕਸਬਾ ਗੜ੍ਹਦੀਵਾਲਾ ਦੇ ਨੇੜਲੇ„ ਪਿੰਡ ਖ਼ਿਆਲਾ ਬੁਲੰਦਾ ਵਿਖੇ ਐਤਵਾਰ ਨੂੰ ਆਵਾਰਾ ਕੁੱਤਿਆਂ ਤੋਂ ਬਚਣ ਲਈ ਭੱਜਿਆ ਇਕ 6 ਸਾਲਾ ਮਾਸੂਮ ਬੱਚਾ ਕਰੀਬ 100 ਫੁੱਟ ਡੂੰਘੇ ਬੋਰਵੈੱਲ ’ਚ ਡਿੱਗ ਗਿਆ ਗਿਆ ਸੀ। ਇਸ ਦੌਰਾਨ ਉਕਤ ਬੱਚੇ ਦੀ ਮੌਤ ਹੋ ਗਈ ਸੀ। ਸਵੇਰੇ 9.15 ਵਜੇ ਦੇ ਕਰੀਬ ਬੋਰਵੈੱਲ ’ਚ ਡਿੱਗੇ ਮਾਸੂਮ ਰਿਤਿਕ ਰੌਸ਼ਨ ਨੂੰ 8 ਘੰਟੇ ਦੇ ਬਚਾਅ ਕਾਰਜ ਤੋਂ ਬਾਅਦ ਬਾਹਰ ਤਾਂ ਕੱਢਿਆ ਗਿਆ ਪਰ ਉਸ ਨੂੰ ਜਦੋਂ ਤੁਰੰਤ ਹੁਸ਼ਿਆਰਪੁਰ ਦੇ ਸਰਕਾਰੀ ਹਸਪਤਾਲ ’ਚ ਲਿਜਾਇਆ ਗਿਆ ਤਾਂ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। 

ਇਸ ਮਾਮਲੇ ਵਿਚ ਹੁਣ ਬੋਰਵੈੱਲ ਦੇ ਮਾਲਕ ਖ਼ਿਲਾਫ਼ ਵੱਡੀ ਕਾਰਵਾਈ ਕੀਤੀ ਗਈ ਹੈ। ਇਸ ਦੌਰਾਨ ਗੜ੍ਹਦੀਵਾਲਾ ਪੁਲਸ ਨੇ ਬੋਰਵੈੱਲ ਵਾਲੇ ਕਿਸਾਨ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਉਥੇ ਹੀ ਕੈਬਨਿਟ ਮੰਤਰੀ ਜਿੰਪਾ ਨੇ ਬੱਚੇ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦੇ ਹੋਏ ਸਰਕਾਰ ਵੱਲੋਂ ਪਰਿਵਾਰ ਨੂੰ 2 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦੇਣ ਦਾ ਐਲਾਨ ਕੀਤਾ ਹੈ। 
ਇਥੇ ਦੱਸਣਯੋਗ ਹੈ ਕਿ ਇਹ ਹਾਦਸਾ ਐਤਵਾਰ ਸਵੇਰੇ ਉਸ ਸਮੇਂ ਵਾਪਰਿਆ ਜਦੋਂ ਧੁਰੀਆਂ ਅੱਡੇ ’ਤੇ ਰਹਿਣ ਵਾਲੇ ਪ੍ਰਵਾਸੀ ਮਜ਼ਦੂਰ ਦੇ ਪਰਿਵਾਰ ਦਾ ਬੱਚਾ ਰਿਤਿਕ ਖੇਤਾਂ ਵਿਚ ਖੇਡ ਰਿਹਾ ਸੀ ਤਾਂ ਅਚਾਨਕ ਆਵਾਰਾ ਕੁੱਤੇ ਤੋਂ ਬਚਣ ਲਈ ਉਹ ਭੱਜ ਕੇ ਬੋਰਵੈੱਲ ਦੀ ਪਾਈਪ ’ਤੇ ਚੜ੍ਹ ਗਿਆ ਅਤੇ ਬੋਰਵੈੱਲ ਦੇ ਪਾਈਪ ਨੂੰ ਢੱਕਣ ਲਈ ਲਾਈ ਬੋਰੀ ਸਮੇਤ ਬੋਰਵੈੱਲ ਵਿਚ ਡਿੱਗ ਪਿਆ। ਉਸ ਦੀ ਭੈਣ ਨੇ ਉਸ ਨੂੰ ਡਿੱਗਦੇ ਵੇਖਿਆ ਅਤੇ ਉਸ ਨੇ ਸਾਰੀ ਘਟਨਾ ਆਪਣੀ ਮਾਂ ਨੂੰ ਦੱਸੀ।

ਇਹ ਵੀ ਪੜ੍ਹੋ:  ਹੁਸ਼ਿਆਰਪੁਰ: ਤਕਰੀਬਨ 8 ਘੰਟਿਆਂ ਬਾਅਦ 6 ਸਾਲਾ ‘ਰਿਤਿਕ’ ਨੂੰ ਬੋਰਵੈੱਲ ’ਚੋਂ ਕੱਢਿਆ ਗਿਆ ਬਾਹਰ

PunjabKesari

ਹਾਦਸੇ ਦੀ ਖ਼ਬਰ ਫ਼ੈਲਦਿਆਂ ਹੀ ਬਾਬਾ ਦੀਪ ਸਿੰਘ ਸੋਸਾਇਟੀ ਦੇ ਸੇਵਾਦਾਰ ਮਨਜੋਤ ਸਿੰਘ ਤਲਵੰਡੀ ਅਤੇ ਸਥਾਨਕ ਲੋਕਾਂ ਨੇ ਪਹੁੰਚ ਕੇ ਬਚਾਅ ਪ੍ਰਬੰਧ ਸ਼ੁਰੂ ਕੀਤੇ ਅਤੇ ਬੋਰਵੈੱਲ ਦੇ ਅੰਦਰ ਬੱਚੇ ਨੂੰ ਆਕਸੀਜਨ ਪਹੁੰਚਾਈ। ਸੂਚਨਾ ਮਿਲਦੇ ਹੀ ਪੁਲਸ ਪ੍ਰਸ਼ਾਸਨ ਦੀ ਟੀਮ ਅਤੇ ਅਧਿਕਾਰੀ ਮੌਕੇ ’ਤੇ ਪਹੁੰਚ ਗਏ। ਇਸ ਦੌਰਾਨ ਡੀ. ਸੀ. ਹੁਸ਼ਿਆਰਪੁਰ ਸੰਦੀਪ ਹੰਸ, ਜ਼ਿਲ੍ਹਾ ਪੁਲਸ ਮੁਖੀ ਸਰਤਾਜ ਸਿੰਘ ਚਹਿਲ, ਸਿਵਲ ਸਰਜਨ ਪਵਨ ਕੁਮਾਰ, ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ, ਵਿਧਾਇਕ ਜਸਵੀਰ ਸਿੰਘ ਰਾਜਾ, ਵਿਧਾਇਕ ਕਰਮਵੀਰ ਸਿੰਘ ਘੁੰਮਣ, ਡਾ. ਰਵਜੋਤ ਸਿੰਘ ਅਤੇ ਸਾਬਕਾ ਮੰਤਰੀ ਸੰਗਤ ਸਿੰਘ ਗਿਲਜੀਆਂ ਆਦਿ ਦੀ ਮੌਜੂਦਗੀ ’ਚ ਪੁਲਸ, ਪ੍ਰਸ਼ਾਸਨ, ਫੌਜ ਅਤੇ ਐੱਨ. ਡੀ. ਆਰ. ਐੱਫ਼. ਦੀ ਟੀਮ ਨੇ ਬੱਚੇ ਨੂੰ ਬਾਹਰ ਕੱਢਣ ਲਈ ਸ਼ਾਮ 4.30 ਵਜੇ ਤੱਕ ਬਚਾਅ ਮੁਹਿੰਮ ਚਲਾਈ ਪਰ ਕਰੀਬ 80-90 ਫੁੱਟ ਡੂੰਘਾਈ ਵਿਚ ਫਸਿਆ ਰਿਤਿਕ ਬਾਹਰ ਨਹੀਂ ਨਿਕਲ ਸਕਿਆ।

PunjabKesari

ਇਹ ਵੀ ਪੜ੍ਹੋ: ਫਿਲੌਰ ਤੋਂ ਵੱਡੀ ਖ਼ਬਰ: ਨਸ਼ੇ ਦੀ ਓਵਰਡੋਜ਼ ਨਾਲ ਪੰਜਾਬ ਪੁਲਸ ਦੇ ਮੁਲਾਜ਼ਮ ਦੀ ਮੌਤ

ਇਸ ਤੋਂ ਬਾਅਦ ਭਗਵਾਨਪੁਰਾ ਦੇ ਬੋਰਵੈੱਲ ਵਿਚੋਂ ਫਸੇ ਫਤਿਹਵੀਰ ਨੂੰ ਬੋਰਵੈੱਲ ਵਿਚੋਂ ਬਾਹਰ ਕੱਢਣ ਵਾਲੇ ਮੰਗੋਵਾਲ ਸੰਗਰੂਰ ਤੋਂ ਆਏ ਗੁਰਿੰਦਰ ਸਿੰਘ ਨੇ ਆਪਣੀ ਦੇਸੀ ਜੁਗਾੜ ਕੁੰਡੀ ਨਾਲ ਕਰੀਬ ਡੇਢ ਘੰਟੇ ਦੀ ਜੱਦੋ-ਜਹਿਦ ਤੋਂ ਬਾਅਦ ਬੱਚੇ ਨੂੰ ਬਾਹਰ ਕੱਢਿਆ ਅਤੇ ਉਸ ਨੂੰ ਸਰਕਾਰੀ ਹਸਪਤਾਲ ਹੁਸ਼ਿਆਰਪਰ ਲਿਜਾਇਆ, ਜਿੱਥੇ ਐਂਬੂਬੈਗ ਨਾਲ ਬੱਚੇ ਨੂੰ ਸਾਹ ਦੇਣ ਦੀ ਕੋਸ਼ਿਸ਼ ਵੀ ਕੀਤੀ ਗਈ। ਇੰਜੈਕਸ਼ਨ ਵੀ ਲਗਾਇਆ ਗਿਆ ਪਰ ਉਸ ਦੇ ਸਰੀਰ ਵਿਚ ਕੋਈ ਹਰਕਤ ਨਹੀਂ ਹੋਈ। ਇਸ ਤੋਂ ਬਾਅਦ ਰਿਤਿਕ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਡਾਕਟਰਾਂ ਮੁਤਾਬਕ ਰਿਤਿਕ ਦੀ ਮੌਤ ਦਮ ਘੁੱਟਣ ਨਾਲ ਹੋਈ ਹੈ।

PunjabKesari

ਇਹ ਵੀ ਪੜ੍ਹੋ: ਬੋਰਵੈੱਲ ’ਚ ਡਿੱਗੇ ਬੱਚੇ ਦੀ ਮਾਂ ਦਾ ਛਲਕਿਆ ਦਰਦ, ਰੋਂਦਿਆਂ ਬੋਲੀ, ‘ਬੋਰਵੈੱਲ ’ਚੋਂ ਮੈਨੂੰ ਪੁਕਾਰ ਰਿਹੈ’

ਉਥੇ ਹੀ ਅਜੇ ਰਿਤਿਕ ਦਾ ਅੰਤਿਮ ਸੰਸਕਾਰ ਨਹੀਂ ਕੀਤਾ ਗਿਆ ਹੈ। ਪਰਿਵਾਰ ਵੱਲੋਂ ਕਿਹਾ ਗਿਆ ਹੈ ਕਿ ਯੂ.ਪੀ. ਤੋਂ ਬਾਕੀ ਪਰਿਵਾਰਕ ਮੈਂਬਰਾਂ ਦੇ ਆਉਣ ਤੋਂ ਬਾਅਦ ਰਿਤਿਕ ਦਾ ਅੰਤਿਮ ਸੰਸਕਾਰ ਕੀਤਾ ਜਾਵੇਗਾ। ਇਥੇ ਦੱਸ ਦੇਈਏ ਕਿ ਜਿਸ ਸਮੇਂ ਇਹ ਹਾਦਸਾ ਹੋਇਆ, ਉਸ ਵੇਲੇ ਰਿਤਿਕ ਦੇ ਪਿਤਾ ਯੂ. ਪੀ. ਗਏ ਹੋਏ ਸਨ ਅਤੇ ਹਾਦਸੇ ਦੀ ਜਾਣਕਾਰੀ ਮਿਲਣ ਤੋਂ ਬਾਅਦ ਰਾਤ 12 ਵਜੇ ਦੇ ਕਰੀਬ ਹੀ ਇਥੇ ਪਹੁੰਚੇ ਹਨ। ਪਰਿਵਾਰਕ ਮੈਂਬਰਾਂ ਦਾ ਰੋ-ਰੋ ਕੇ ਬੁਰਾ ਹਾਲ ਹੋਇਆ ਪਿਆ ਹੈ। 

PunjabKesari

PunjabKesari

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

shivani attri

Content Editor

Related News