ਅਗਵਾ ਮਗਰੋਂ 6 ਸਾਲਾ ਬੱਚੀ ਦਾ ਕਤਲ, ਜੰਗਲ ’ਚ ਲਹੂ-ਲੁਹਾਨ ਹਾਲਤ ’ਚ ਮਿਲੀ ਲਾਸ਼

03/07/2021 8:35:36 PM

ਚੰਡੀਗੜ੍ਹ (ਸੁਸ਼ੀਲ)- ਹੱਲੋਮਾਜਰਾ ਤੋਂ ਸ਼ੁੱਕਰਵਾਰ ਸ਼ਾਮ ਨੂੰ ਲਾਪਤਾ ਹੋਈ 6 ਸਾਲਾ ਬੱਚੀ ਦੀ 12 ਸਾਲਾ ਨਾਬਾਲਗ ਨੇ ਕਤਲ ਕਰ ਦਿੱਤਾ ਅਤੇ ਫਰਾਰ ਹੋ ਗਿਆ। ਬੱਚੀ ਸ਼ਨੀਵਾਰ ਨੂੰ ਸ਼ਮਸ਼ਾਨਘਾਟ ਦੇ ਪਿੱਛੇ ਜੰਗਲ ਵਿਚ ਲਹੂ-ਲੁਹਾਨ ਹਾਲਤ ਵਿਚ ਪਈ ਮਿਲੀ। ਲੋਕਾਂ ਨੇ ਮਾਮਲੇ ਦੀ ਸੂਚਨਾ ਪੁਲਸ ਨੂੰ ਦਿੱਤੀ। ਏ. ਐੱਸ. ਪੀ. ਸ਼ਰੂਤੀ ਅਰੋੜਾ ਅਤੇ ਸੈਕਟਰ-31 ਥਾਣਾ ਇੰਚਾਰਜ ਨਰਿੰਦਰ ਪਟਿਆਲ ਮੌਕੇ ’ਤੇ ਪੁੱਜੇ ਅਤੇ ਬੱਚੀ ਨੂੰ ਜੀ. ਐੱਮ. ਸੀ. ਐੱਚ.-32 ਪਹੁੰਚਾਇਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਕਰ ਦਿੱਤਾ, ਉਥੇ ਹੀ ਮੁਲਜ਼ਮ ਸ਼ੁੱਕਰਵਾਰ ਸ਼ਾਮ ਨੂੰ ਬੱਚੀ ਨੂੰ ਲਿਜਾਂਦੇ ਸਮੇਂ ਸੀ. ਸੀ. ਟੀ. ਵੀ. ਕੈਮਰੇ ਵਿਚ ਕੈਦ ਹੋ ਗਿਆ ਸੀ, ਜਿਸ ਨਾਲ ਉਸ ਦੀ ਪਛਾਣ ਹੋ ਸਕੀ, ਉਥੇ ਹੀ ਮੁਲਜ਼ਮ ਦੀ ਗ੍ਰਿਫ਼ਤਾਰੀ ਨਾ ਹੋਣ ’ਤੇ ਗੁੱਸੇ ਵਿਚ ਆਏ ਲੋਕਾਂ ਨੇ ਚੰਡੀਗੜ੍ਹ-ਅੰਬਾਲਾ ਹਾਈਵੇਅ ਨੂੰ ਹੱਲੋਮਾਜਰਾ ਲਾਈਟ ਪੁਆਇੰਟ ’ਤੇ ਚਾਰ ਘੰਟੇ ਜਾਮ ਕਰ ਦਿੱਤਾ ਅਤੇ ਪੁਲਸ-ਪ੍ਰਸ਼ਾਸਨ ਖ਼ਿਲਾਫ਼ ਜਾਮ ਕੇ ਨਾਅਰੇਬਾਜ਼ੀ ਕੀਤੀ। ਜਾਮ ਕਾਰਨ ਹਾਈਵੇਅ ਦੇ ਦੋਵਾਂ ਪਾਸੇ ਵਾਹਨਾਂ ਦੀਆਂ ਲੰਬੀਆਂ ਲਾਈਨਾ ਲੱਗ ਗਈਆਂ। ਸੈਕਟਰ-31 ਥਾਣਾ ਇੰਚਾਰਜ ਨਰਿੰਦਰ ਪਟਿਆਲ ਦੇ ਭਰੋਸੇ ਤੋਂ ਬਾਅਦ ਲੋਕਾਂ ਨੇ ਜਾਮ ਖੋਲ੍ਹਿਆ, ਉੱਥੇ ਹੀ ਸ਼ਾਮ ਨੂੰ ਸੈਕਟਰ-31 ਥਾਣਾ ਪੁਲਸ ਨੇ ਮੁਲਜ਼ਮ 12 ਸਾਲਾ ਨਬਾਲਿਗ ਨੂੰ ਗ੍ਰਿਫ਼ਤਾਰ ਕਰਕੇ ਉਸ ’ਤੇ ਕਤਲ ਦਾ ਮਾਮਲਾ ਦਰਜ ਕਰ ਲਿਆ।

ਇਹ ਵੀ ਪੜ੍ਹੋ: ਜਲੰਧਰ ’ਚ ਵੱਡੀ ਵਾਰਦਾਤ: ਦਿਨ-ਦਿਹਾੜੇ ਸ਼ੋਅਰੂਮ ’ਚ ਚੱਲੀਆਂ ਗੋਲੀਆਂ

ਪੋਸਟਮਾਰਟਮ ਤੋਂ ਬਾਅਦ ਉੱਠੇਗਾ ਸੱਚਾਈ ਤੋਂ ਪਰਦਾ
ਸੈਕਟਰ-31 ਥਾਣਾ ਇੰਚਾਰਜ ਨਰਿੰਦਰ ਪਟਿਆਲ ਨੂੰ ਸ਼ਨੀਵਾਰ ਸਵੇਰੇ 7 ਵਜੇ ਜੰਗਲ ਵਿਚੋਂ ਗੁਜਰ ਰਹੇ ਵਿਅਕਤੀ ਨੇ ਸੂਚਨਾ ਦਿੱਤੀ ਕਿ ਇਕ ਬੱਚੀ ਦੀ ਲਾਸ਼ ਲਹੂ-ਲੁਹਾਨ ਹਾਲਤ ਵਿਚ ਪਿਆ ਹੈ। ਸੂਚਨਾ ਮਿਲਦੇ ਹੀ ਏ. ਐੱਸ. ਪੀ. ਸ਼ਰੁਤੀ ਅਰੋੜਾ ਅਤੇ ਥਾਣਾ ਇੰਚਾਰਜ ਨਰਿੰਦਰ ਪਟਿਆਲ ਮੌਕੇ ’ਤੇ ਪੁੱਜੇ ਅਤੇ ਬੱਚੀ ਨੂੰ ਚੁੱਕ ਕੇ ਜੀ. ਐੱਮ. ਸੀ. ਐੱਚ.-32 ਲੈ ਕੇ ਗਏ। ਪੁਲਸ ਨੇ ਮੌਕੇ ’ਤੇ ਫਾਰੈਂਸਿਕ ਟੀਮ ਨੂੰ ਬੁਲਾਇਆ ਅਤੇ ਘਟਨਾ ਸਥਾਨ ਤੋਂ ਸਬੂਤਾਂ ਨੂੰ ਇਕੱਠਾ ਕੀਤਾ। ਪੁਲਸ ਦੀ ਮੁੱਢਲੀ ਜਾਂਚ ਵਿਚ ਪਤਾ ਲੱਗਿਆ ਹੈ ਕਿ ਬੱਚੀ ਦੀ ਹੱਤਿਆ ਗਲਾ ਘੁੱਟ ਕੇ ਕੀਤੀ ਗਈ ਹੈ। ਪੁਲਸ ਦਾ ਕਹਿਣਾ ਹੈ ਕਿ ਪੋਸਟਮਾਰਟਮ ਤੋਂ ਬਾਅਦ ਹੀ ਰੇਪ ਦਾ ਪਤਾ ਚੱਲੇਗਾ।

ਇਹ ਵੀ ਪੜ੍ਹੋ: ਵੱਡੀ ਖ਼ਬਰ: ਕੋਰੋਨਾ ਦੇ ਮੱਦੇਨਜ਼ਰ ਜਲੰਧਰ ਜ਼ਿਲ੍ਹੇ ’ਚ ਲੱਗਾ ਰਾਤ ਦਾ ਕਰਫ਼ਿਊ

ਨਾਬਾਲਗ ਨੇ ਮੰਨਿਆ, ਬੱਚੀ ਨੂੰ ਵਰਗਲਾ ਕੇ ਜੰਗਲ ਵਿਚ ਲੈ ਗਿਆ ਸੀ
ਬੱਚੀ ਦੀ ਲਾਸ਼ ਮਿਲਣ ਤੋਂ ਬਾਅਦ ਥਾਣਾ ਇੰਚਾਰਜ ਨਰਿੰਦਰ ਪਟਿਆਲ ਨੇ ਬੱਚੀ ਦੇ ਘਰ ਅਤੇ ਟਿਊਸ਼ਨ ਵਾਲੀ ਜਗ੍ਹਾ ਦੇ ਆਸਪਾਸ ਲੱਗੇ ਸੀ. ਸੀ. ਟੀ. ਵੀ. ਕੈਮਰੇ ਖੰਘਾਲਣੇ ਸ਼ੁਰੂ ਕੀਤੇ। ਸੀ. ਸੀ. ਟੀ. ਵੀ. ਫੁਟੇਜ ਵਿਚ 12 ਸਾਲਾ ਬੱਚਾ ਪੀੜਤਾ ਨੂੰ ਲੈ ਕੇ ਜਾਂਦਾ ਹੋਇਆ ਵਿਖਾਈ ਦਿੱਤਾ। ਇਸ ਤੋਂ ਬਾਅਦ ਪੁਲਸ ਨੇ ਨਾਬਾਲਗ ਬੱਚੇ ਨੂੰ ਗ੍ਰਿਫ਼ਤਾਰ ਕਰ ਲਿਆ। ਬੱਚੇ ਨੇ ਦੱਸਿਆ ਕਿ ਉਹ ਬੱਚੀ ਨੂੰ ਵਰਗਲਾ ਕੇ ਜੰਗਲ ਵਿਚ ਲੈ ਗਿਆ ਸੀ।

ਇਹ ਵੀ ਪੜ੍ਹੋ: ਸ਼ੱਕੀ ਹਾਲਾਤ ’ਚ ਨੌਜਵਾਨ ਦਾ ਕਤਲ ਕਰਕੇ ਭਾਖੜਾ ਨਹਿਰ ’ਚ ਸੁੱਟੀ ਲਾਸ਼, ਸਰੀਰ ’ਤੇ ਮਿਲੇ ਸੱਟਾਂ ਦੇ ਨਿਸ਼ਾਨ

ਸ਼ਾਮ ਨੂੰ ਟਿਊਸ਼ਨ ਸੈਂਟਰ ਨਹੀਂ ਪਹੁੰਚੀ ਸੀ ਬੱਚੀ
ਮ੍ਰਿਤਕ ਬੱਚੀ ਦੇ ਪਿਤਾ ਨੇ ਦੱਸਿਆ ਕਿ ਉਹ ਪਰਿਵਾਰ ਦੇ ਨਾਲ 30 ਸਾਲਾਂ ਤੋਂ ਚੰਡੀਗੜ੍ਹ ਵਿਚ ਰਹਿੰਦੇ ਹਨ ਅਤੇ ਉਨ੍ਹਾਂ ਦੇ ਤਿੰਨ ਬੱਚਿਆਂ ਵਿਚ ਬੇਟੀ ਸਭ ਤੋਂ ਵੱਡੀ ਸੀ। ਉਨ੍ਹਾਂ ਦੀ ਬੇਟੀ ਸਰਕਾਰੀ ਸਕੂਲ ਵਿਚ ਨਰਸਰੀ ਦੀ ਵਿਦਿਆਰਥਣ ਸੀ। ਬੱਚੀ ਰੋਜ਼ਾਨਾ ਸਵੇਰੇ 11 ਵਜੇ ਅਤੇ ਸ਼ਾਮ 5 ਵਜੇ ਗੁਆਂਢ ਵਿਚ ਹੀ ਟਿਊਸ਼ਨ ਪੜ੍ਹਨ ਜਾਂਦੀ ਸੀ। ਉਨ੍ਹਾਂ ਨੂੰ ਸ਼ੁੱਕਰਵਾਰ ਸਵੇਰੇ ਦੀ ਕਲਾਸ ਤੋਂ ਬਾਅਦ ਸ਼ਾਮ 5 ਵਜੇ ਵਾਲੀ ਟਿਊਸ਼ਨ ਵਿਚ ਬੱਚੀ ਦੇ ਨਾ ਪੁੱਜਣ ਦੀ ਸੂਚਨਾ ਮਿਲੀ। ਆਸਪਾਸ ਲੱਭਣ ’ਤੇ ਬੱਚੀ ਦਾ ਪਤਾ ਨਹੀਂ ਲੱਗਿਆ ਤਾਂ ਸ਼ਾਮ 7:30 ਵਜੇ ਉਨ੍ਹਾਂ ਨੇ ਸੈਕਟਰ-31 ਥਾਣਾ ਪੁਲਸ ਨੂੰ ਬੱਚੀ ਦੇ ਲਾਪਤਾ ਹੋਣ ਦੀ ਸੂਚਨਾ ਦਿੱਤੀ। ਸੂਚਨਾ ਤੋਂ ਬਾਅਦ ਤਤਕਾਲ ਐਕਸ਼ਨ ਵਿਚ ਆਈ ਪੁਲਸ ਨੇ ਪਰਿਵਾਰ ਨਾਲ ਮਿਲ ਕੇ ਏਰੀਆ ਵਿਚ ਤਲਾਸ਼ੀ ਅਭਿਆਨ ਚਲਾਇਆ ਅਤੇ ਲੋਕਾਂ ਤੋਂ ਪੁੱਛਗਿਛ ਸ਼ੁਰੂ ਕਰ ਦਿੱਤੀ, ਪਰ ਰਾਤ ਤੱਕ ਪੁਲਸ ਨੂੰ ਬੱਚੀ ਦਾ ਕੋਈ ਸੁਰਾਗ ਨਹੀਂ ਲੱਗਾ। ਅਗਲੇ ਦਿਨ ਜੰਗਲ ਵਿਚੋਂ ਉਸ ਦੀ ਲਾਸ਼ ਬਰਾਮਦ ਹੋਈ। ਐੱਸ. ਐੱਸ. ਪੀ.ਕੁਲਦੀਪ ਸਿੰਘ ਚਹਿਲ ਚੰਡੀਗੜ੍ਹ ਨੇ ਦੱਸਿਆ ਕਿ ਹੱਲੋਮਾਜਰਾ ਵਿਚ ਬੱਚੀ ਦੀ ਹੱਤਿਆ ਕਰਨ ਵਾਲੇ 12 ਸਾਲ ਦੇ ਨਾਬਾਲਗ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਹੀ ਪਤਾ ਲੱਗੇਗਾ ਕਿ ਬੱਚੀ ਦੇ ਨਾਲ ਰੇਪ ਹੋਇਆ ਸੀ ਜਾਂ ਨਹੀਂ। 

ਇਹ ਵੀ ਪੜ੍ਹੋ: ਹੈਰਾਨੀਜਨਕ ਖ਼ੁਲਾਸਾ: ਪਿਓ ਨੇ ਹੀ ਪ੍ਰੇਮਿਕਾ ਨਾਲ ਮਿਲ ਮੌਤ ਦੇ ਘਾਟ ਉਤਾਰਿਆ ਸੀ ਕੁੜੀ ਦਾ ਪ੍ਰੇਮੀ

ਇਹ ਵੀ ਪੜ੍ਹੋ: ਜਲੰਧਰ, ਨਵਾਂਸ਼ਹਿਰ ਤੋਂ ਬਾਅਦ ਹੁਣ ਕਪੂਰਥਲਾ ਵਿਚ ਰਾਤ ਦੇ ਕਰਫ਼ਿਊ ਦਾ ਐਲਾਨ


shivani attri

Content Editor

Related News