6 ਸਾਲਾ ਬੱਚੇ ਦੀ ਸਵਾਈਨ ਫਲੂ ਦੀ ਰਿਪੋਰਟ ਆਈ ਪਾਜ਼ੇਟਿਵ, ਮਰੀਜ਼ਾਂ ਦੀ ਕੁੱਲ ਗਿਣਤੀ 29 ’ਤੇ ਪੁੱਜੀ

Sunday, Sep 27, 2026 - 08:48 AM (IST)

6 ਸਾਲਾ ਬੱਚੇ ਦੀ ਸਵਾਈਨ ਫਲੂ ਦੀ ਰਿਪੋਰਟ ਆਈ ਪਾਜ਼ੇਟਿਵ, ਮਰੀਜ਼ਾਂ ਦੀ ਕੁੱਲ ਗਿਣਤੀ 29 ’ਤੇ ਪੁੱਜੀ

ਜਲੰਧਰ (ਰੱਤਾ) : ਸ਼ਨੀਵਾਰ ਨੂੰ 6 ਸਾਲਾ ਬੱਚੇ ਦੀ ਸਵਾਈਨ ਫਲੂ ਦੀ ਰਿਪੋਰਟ ਪਾਜ਼ੇਟਿਵ ਆਉਣ ਨਾਲ ਕੁੱਲ ਮਰੀਜ਼ਾਂ ਦੀ ਗਿਣਤੀ 29 ’ਤੇ ਪਹੁੰਚ ਗਈ ਹੈ। ਸਿਵਲ ਸਰਜਨ ਡਾ. ਰਾਜੇਸ਼ ਗਰਗ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਵਿਭਾਗ ਨੂੰ ਸ਼ਨੀਵਾਰ ਜਿਸ ਬੱਚੇ ਦੀ ਸਵਾਈਨ ਫਲੂ ਦੀ ਰਿਪੋਰਟ ਪਾਜ਼ੇਟਿਵ ਪ੍ਰਾਪਤ ਹੋਈ ਹੈ, ਉਹ ਏਕਤਾ ਨਗਰ ਦਾ ਰਹਿਣ ਵਾਲਾ ਹੈ। ਉਨ੍ਹਾਂ ਦੱਸਿਆ ਕਿ ਪਾਜ਼ੇਟਿਵ ਮਰੀਜ਼ਾਂ ਵਿਚੋਂ ਇਕ ਮਰੀਜ਼ ਦਯਾਨੰਦ ਮੈਡੀਕਲ ਕਾਲਜ ਐਂਡ ਹਸਪਤਾਲ ਲੁਧਿਆਣਾ ਵਿਚ ਇਲਾਜ ਅਧੀਨ ਹੈ।

ਇਹ ਵੀ ਪੜ੍ਹੋ : ਟ੍ਰੇਨ ਹਾਦਸੇ 'ਚ ਮਾਰੇ ਗਏ ਯਾਤਰੀ ਕੋਲ ਟਿਕਟ ਨਾ ਹੋਣ 'ਤੇ ਵੀ ਮਿਲੇਗਾ ਮੁਆਵਜ਼ਾ: ਸੁਪਰੀਮ ਕੋਰਟ

ਸਿਵਲ ਸਰਜਨ ਨੇ ਦੱਸਿਆ ਕਿ ਵਿਭਾਗ ਨੇ ਹੁਣ ਤਕ ਸਵਾਈਨ ਫਲੂ ਦੇ ਸ਼ੱਕੀ 131 ਮਰੀਜ਼ਾਂ ਦੇ ਸੈਂਪਲ ਲਏ ਹਨ ਅਤੇ ਉਨ੍ਹਾਂ ਵਿਚੋਂ 29 ਦੀ ਰਿਪੋਰਟ ਪਾਜ਼ੇਟਿਵ ਆ ਚੁੱਕੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

Sandeep Kumar

Content Editor

Related News