6 ਸਾਲਾ ਬੱਚੀ ਨਾਲ ਹੋਏ ਜਬਰ-ਜ਼ਨਾਹ ਦੇ ਮਾਮਲੇ ''ਚ 2 ਗ੍ਰਿਫਤਾਰ

Friday, Dec 20, 2019 - 12:48 AM (IST)

ਜਲੰਧਰ,(ਮਹੇਸ਼)-ਦਿਹਾਤੀ ਪੁਲਸ ਦੇ ਥਾਣਾ ਪਤਾਰਾ ਦੇ ਅਧੀਨ ਆਉਂਦੇ ਇਕ ਪਿੰਡ ਦੇ ਪ੍ਰਾਈਵੇਟ ਸਕੂਲ ਦੀ 6 ਸਾਲਾ ਮਾਸੂਮ ਬੱਚੀ ਨਾਲ ਹੋਏ ਜਬਰ-ਜ਼ਨਾਹ ਦੇ ਸਬੰਧ 'ਚ ਪੁਲਸ ਨੇ ਅੱਜ 2 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਇਸ ਸਬੰਧ ਵਿਚ ਥਾਣਾ ਮੁਖੀ ਪਤਾਰਾ ਇੰਸਪੈਕਟਰ ਦਲਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਾਬੂ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਦਲਬੀਰ ਸਿੰਘ ਪੁੱਤਰ ਲਛਮਣ ਸਿੰਘ ਵਾਸੀ ਪਿੰਡ ਹਰੀਪੁਰ ਥਾਣਾ ਆਦਮਪੁਰ ਦਿਹਾਤ ਪੁਲਸ ਜਲੰਧਰ ਅਤੇ ਹਰਪ੍ਰੀਤ ਸਿੰਘ ਪੁੱਤਰ ਰਾਜਕੁਮਾਰ ਵਾਸੀ ਪਿੰਡ ਨਾਰੰਗਪੁਰ ਥਾਣਾ ਪਤਾਰਾ ਜਲੰਧਰ ਵਜੋਂ ਹੋਈ ਹੈ। ਮੁਲਜ਼ਮਾਂ ਕੋਲੋਂ ਪੁਲਸ ਵੱਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ।
ਬੁੱਧਵਾਰ ਨੂੰ ਪਤਾਰਾ ਪੁਲਸ ਨੇ ਬੱਚੀ ਨਾਲ ਹੋਏ ਜਬਰ-ਜ਼ਨਾਹ ਨੂੰ ਲੈ ਕੇ ਆਈ. ਪੀ. ਸੀ. ਦੀ ਧਾਰਾ 376 ਅਤੇ ਪੋਕਸੋ ਐਕਟ ਤਹਿਤ ਮੁਕੱਦਮਾ ਨੰਬਰ 76 ਦਰਜ ਕੀਤਾ ਸੀ, ਜਿਸ ਦੇ ਤਹਿਤ ਪੁਲਸ ਵਲੋਂ ਬੁੱਧਵਾਰ ਰਾਤ ਤੋਂ ਹੀ ਮੁਲਜ਼ਮਾਂ ਦੀ ਭਾਲ ਵਿਚ ਵੱਖ-ਵੱਖ ਥਾਵਾਂ 'ਤੇ ਛਾਪੇਮਾਰੀ ਸ਼ੁਰੂ ਕਰ ਦਿੱਤੀ ਗਈ ਸੀ ਅਤੇ ਅੱਜ ਪੁਲਸ 2 ਮੁਲਜ਼ਮਾਂ ਨੂੰ ਕਾਬੂ ਕਰਨ ਵਿਚ ਕਾਮਯਾਬ ਹੋ ਗਈ ਹੈ। ਹਾਲਾਂਕਿ ਇਸ ਸਬੰਧ ਵਿਚ ਪਤਾਰਾ ਪੁਲਸ ਕੋਲ ਬੱਚੀ ਦੇ ਮਾਪਿਆਂ ਅਤੇ ਸਕੂਲ ਦੀ ਮੈਨੇਜਮੈਂਟ ਵੱਲੋਂ ਕੋਈ ਵੀ ਲਿਖਤੀ ਸ਼ਿਕਾਇਤ ਨਹੀਂ ਦਿੱਤੀ ਗਈ ਹੈ। ਇੰਸ. ਦਲਜੀਤ ਸਿੰਘ ਨੇ ਦੱਸਿਆ ਕਿ ਸ਼ੁੱਕਰਵਾਰ ਨੂੰ ਸਵੇਰੇ ਫੜੇ ਗਏ ਮੁਲਜ਼ਮਾਂ ਹਰਪ੍ਰੀਤ ਸਿੰਘ ਅਤੇ ਦਲਬੀਰ ਸਿੰਘ ਨੂੰ ਮਾਣਯੋਗ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ।


Related News