ਪੰਜਾਬ ਸ਼ਰਮਸਾਰ: ਫੁੱਫੜ ਨੇ ਟੱਪੀਆਂ ਬੇਸ਼ਰਮੀ ਦੀਆਂ ਹੱਦਾਂ! ਜਵਾਕੜੀ ਨਾਲ ਕੀਤਾ ਜਬਰ-ਜ਼ਿਨਾਹ

Thursday, Jul 02, 2026 - 12:51 PM (IST)

ਪੰਜਾਬ ਸ਼ਰਮਸਾਰ: ਫੁੱਫੜ ਨੇ ਟੱਪੀਆਂ ਬੇਸ਼ਰਮੀ ਦੀਆਂ ਹੱਦਾਂ! ਜਵਾਕੜੀ ਨਾਲ ਕੀਤਾ ਜਬਰ-ਜ਼ਿਨਾਹ

ਨੰਗਲ (ਸੈਣੀ)- ਨੰਗਲ ਦੇ ਇਕ ਇਲਾਕੇ ਦੀ ਬਸਤੀ 'ਚ ਕਰੀਬ 6 ਸਾਲਾ ਬੱਚੀ ਨਾਲ ਕਥਿਤ ਜਬਰ-ਜ਼ਿਨਾਹ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਦਿੰਦੇ ਨੰਗਲ ਦੇ ਐੱਸ. ਐੱਚ. ਓ. ਦਾਨਿਸ਼ਵੀਰ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਸੂਚਨਾ ਮਿਲੀ ਸੀ ਕਿ ਇਲਾਕੇ ਦੀ ਇਕ ਬਸਤੀ 'ਚ ਕਰੀਬ 6 ਸਾਲਾ ਬੱਚੀ ਨਾਲ ਕਥਿਤ ਜਬਰ-ਜ਼ਿਨਾਹ ਕੀਤਾ ਗਿਆ ਹੈ ਅਤੇ ਇਸ ਮਾਮਲੇ 'ਚ ਕਥਿਤ ਦੋਸ਼ੀ ਬੱਚੀ ਦਾ ਰਿਸ਼ਤੇ 'ਚ ਫੁੱਫੜ ਲੱਗਦਾ ਹੈ।

ਇਹ ਵੀ ਪੜ੍ਹੋ: ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲੇ ਦੇਣ ਧਿਆਨ! ਝੱਲਣੀ ਪੈ ਰਹੀ ਵੱਡੀ ਮੁਸੀਬਤ

ਉਨ੍ਹਾਂ ਦੱਸਿਆ ਕਿ ਪੁਲਸ ਨੇ ਮੌਕੇ ’ਤੇ ਪਹੁੰਚ ਕੇ ਪੀੜਤ ਬੱਚੀ ਦੇ ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੇ ਬਿਆਨਾਂ ਦੇ ਆਧਾਰ ’ਤੇ ਪ੍ਰਵਾਸੀ ਕਥਿਤ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ। ਐੱਸ. ਐੱਚ. ਓ. ਨੇ ਦੱਸਿਆ ਕਿ ਬੱਚੀ ਦੇ ਪਿਤਾ ਦੇ ਬਿਆਨਾਂ ਅਨੁਸਾਰ ਉਹ ਰਿਸ਼ਤੇਦਾਰੀ ਵਿਚ ਨਵਾਂ ਨੰਗਲ ਗਏ ਹੋਏ ਸਨ। ਰਾਤ ਕਰੀਬ ਸਾਢੇ 9 ਵਜੇ ਜਦੋਂ ਉਹ ਘਰ ਵਾਪਸ ਆਏ ਤਾਂ ਬੱਚੀ ਘਰ ਵਿਚ ਨਹੀਂ ਸੀ। ਉਸ ਦੀ ਭਾਲ ਕੀਤੀ ਗਈ ਅਤੇ ਕੁਝ ਸਮੇਂ ਬਾਅਦ ਉਹ ਰੋਂਦੀ ਹੋਈ ਘਰ ਆਈ। ਇਸ ਦੌਰਾਨ ਉਸ ਨੇ ਆਪਣੇ ਨਾਲ ਵਾਪਰੀ ਕਥਿਤ ਘਟਨਾ ਬਾਰੇ ਪਰਿਵਾਰ ਨੂੰ ਜਾਣਕਾਰੀ ਦਿੱਤੀ।

ਇਹ ਵੀ ਪੜ੍ਹੋ: ਪੰਜਾਬ ਦੇ 7 ਅਫ਼ਸਰਾਂ ਖ਼ਿਲਾਫ਼ ਸਖ਼ਤ ਐਕਸ਼ਨ! ਹੋਈ ਵੱਡੀ ਕਾਰਵਾਈ

ਉਨ੍ਹਾਂ ਦੱਸਿਆ ਕਿ ਬੱਚੀ ਦੀ ਹਾਲਤ ਨੂੰ ਵੇਖਦੇ ਪਰਿਵਾਰ ਵੱਲੋਂ ਤੁਰੰਤ ਪੁਲਸ ਨੂੰ ਸੂਚਿਤ ਕੀਤਾ ਗਿਆ। ਪੁਲਸ ਨੇ ਫੋਰੈਂਸਿਕ ਟੀਮ ਦੀ ਮਦਦ ਨਾਲ ਮੌਕੇ ਤੋਂ ਇਕ ਬੈੱਡਸ਼ੀਟ, ਕੱਪੜੇ ਅਤੇ ਹੋਰ ਸਬੂਤ ਆਪਣੇ ਕਬਜ਼ੇ ਵਿਚ ਲਏ ਹਨ। ਪੁਲਸ ਮੁਤਾਬਕ ਮਾਮਲੇ ਦੀ ਜਾਂਚ ਜਾਰੀ ਹੈ। ਐੱਸ. ਐੱਚ. ਓ. ਦਾਨਿਸ਼ਵੀਰ ਸਿੰਘ ਨੇ ਦੱਸਿਆ ਕਿ ਪੁਲਸ ਨੇ ਕਥਿਤ ਦੋਸ਼ੀ ਖ਼ਿਲਾਫ਼ ਪੋਕਸੋ ਐਕਟ ਅਤੇ ਹੋਰ ਸਬੰਧਤ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਹੈ। ਕਥਿਤ ਦੋਸ਼ੀ ਨੂੰ ਮਾਣਯੋਗ ਅਦਾਲਤ ਵਿਚ ਪੇਸ਼ ਕਰਕੇ ਤਿੰਨ ਦਿਨਾਂ ਦਾ ਪੁਲਸ ਰਿਮਾਂਡ ਹਾਸਲ ਕੀਤਾ ਗਿਆ ਹੈ ਤਾਂ ਜੋ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਸਕੇ।

ਇਹ ਵੀ ਪੜ੍ਹੋ: ਪੰਜਾਬ 'ਚ 48 ਘੰਟੇ ਅਹਿਮ! 5 ਦਿਨ ਲਗਾਤਾਰ ਮੀਂਹ, ਵਿਭਾਗ ਵੱਲੋਂ 14 ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਦਾ Alert

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

shivani attri

Content Editor

Related News