ਪੰਜਾਬੀਆਂ ਲਈ ਖ਼ੁਸ਼ਖਬਰੀ, ਸਰਕਾਰੀ ਬੱਸਾਂ ਨੂੰ ਲੈ ਕੇ ਲਿਆ ਗਿਆ ਵੱਡਾ ਫ਼ੈਸਲਾ

Saturday, Jan 04, 2025 - 12:41 PM (IST)

ਪੰਜਾਬੀਆਂ ਲਈ ਖ਼ੁਸ਼ਖਬਰੀ, ਸਰਕਾਰੀ ਬੱਸਾਂ ਨੂੰ ਲੈ ਕੇ ਲਿਆ ਗਿਆ ਵੱਡਾ ਫ਼ੈਸਲਾ

ਅੰਮ੍ਰਿਤਸਰ(ਰਮਨ)-ਲੰਬੇ ਸਮੇਂ ਤੋਂ ਸ਼ਹਿਰ ਵਾਸੀਆਂ ਨੂੰ ਬੀ. ਆਰ. ਟੀ. ਐੱਸ. ਰੂਟ ’ਤੇ ਸਫਰ ਕਰਨ ਸਮੇਂ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਬੱਸ ਰੈਪਿਡ ਟਰਾਂਸਪੋਰਟ ਸਿਸਟਮ ਦੇ ਸੀ. ਈ. ਓ. ਅਤੇ ਨਗਰ ਨਿਗਮ ਦੇ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਵਲੋਂ ਬੀਤੀ 6 ਦਸੰਬਰ ਨੂੰ ਬੀ. ਆਰ. ਟੀ. ਐੱਸ. ਦੇ ਰੂਟ ਨੰਬਰ 201 ’ਤੇ 6 ਬੱਸਾਂ ਚਲਾਈਆਂ ਗਈਆਂ ਸਨ ਅਤੇ ਦੋ ਬੱਸਾਂ ਨੂੰ ਸਪੇਅਰ ਰੱਖਿਆ ਗਿਆ ਸੀ।

ਇਹ ਵੀ ਪੜ੍ਹੋ- ਹਸਪਤਾਲ 'ਚ ਗੈਂਗਸਟਰ ਨੂੰ ਇਕੱਲਾ ਛੱਡ ਗਏ ਪੁਲਸ ਮੁਲਾਜ਼ਮ, ਮਿਲਣ ਆਏ ਸਾਥੀਆਂ ਨੇ AK-47 ਨਾਲ ਬਣਾਈ ਵੀਡੀਓ

ਉਨ੍ਹਾਂ ਕਿਹਾ ਕਿ ਜੇਕਰ ਛੇ ਬੱਸਾਂ ਵਿੱਚੋਂ ਕਿਸੇ ਵੀ ਬੱਸ ਵਿੱਚ ਕੋਈ ਮਾਮੂਲੀ ਨੁਕਸ ਪੈ ਜਾਂਦਾ ਹੈ ਤਾਂ ਉਸ ਬੱਸ ਨੂੰ ਬਦਲ ਦਿੱਤਾ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਇਸ ਸਮੇਂ ਬੀ. ਆਰ. ਟੀ. ਐਸ ਰੋਡ ’ਤੇ 93 ਬੱਸਾਂ ਚੱਲਣ ਲਈ ਉਪਲਬਧ ਹਨ। ਬੀ. ਆਰ. ਟੀ. ਐੱਸ ਰੋਡ ’ਤੇ 60 ਦੇ ਕਰੀਬ ਬੱਸਾਂ ਚੱਲਣ ਲਈ ਤਿਆਰ ਹਨ।

ਇਹ ਵੀ ਪੜ੍ਹੋ- ਪੰਜਾਬ 'ਚ 3 ਦਿਨ ਮੀਂਹ ਪਵੇਗਾ ਮੀਂਹ! ਦੇਖੋ ਮੌਸਮ ਵਿਭਾਗ ਦਾ ਤਾਜ਼ਾ ਅਲਰਟ

ਨਿਗਮ ਕਮਿਸ਼ਨਰ ਨੇ ਦੱਸਿਆ ਕਿ 6 ਜਨਵਰੀ ਤੋਂ ਬਾਅਦ 60 ਬੱਸਾਂ ਬੀ. ਆਰ. ਟੀ. ਐੱਸ. ਸਾਰੇ ਰੂਟ ’ਤੇ ਚੱਲਣੀਆਂ ਸ਼ੁਰੂ ਹੋ ਜਾਣਗੀਆਂ। ਇਸ ਲਈ ਸੂਬਾ ਸਰਕਾਰ ਤੋਂ ਮਨਜ਼ੂਰੀ ਮਿਲ ਗਈ ਹੈ।ਇਸ ਦੇ ਨਾਲ ਉਨ੍ਹਾਂ ਇਹ ਵੀ ਦੱਸਿਆ ਕਿ ਬੀ. ਆਰ. ਟੀ. ਐੱਸ ਡਿਪੂ ਵਿੱਚ 33 ਬੱਸਾਂ ਵਿੱਚ ਵੱਡੇ ਨੁਕਸ ਹੋਣ ਕਾਰਨ ਉਨ੍ਹਾਂ ਦੀ ਮੁਰੰਮਤ ਵੀ ਕਰਵਾਈ ਜਾ ਰਹੀ ਹੈ। ਆਉਣ ਵਾਲੇ ਦਿਨਾਂ ਵਿੱਚ ਸਾਰੀਆਂ 93 ਬੱਸਾਂ ਪੂਰੀ ਤਰ੍ਹਾਂ ਬੀ. ਆਰ. ਟੀ. ਐੱਸ ਰੂਟਾਂ ’ਤੇ ਚੱਲਣੀਆਂ ਸ਼ੁਰੂ ਹੋ ਜਾਣਗੀਆਂ। ਅੰਮ੍ਰਿਤਸਰ ਵਾਸੀਆਂ ਨੂੰ ਇਸ ਦਾ ਵਿਸ਼ੇਸ਼ ਲਾਭ ਮਿਲੇਗਾ।

ਇਹ ਵੀ ਪੜ੍ਹੋ- ਪੰਜਾਬ 'ਚ ਸੋਮਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Shivani Bassan

Content Editor

Related News