ਪਟਿਆਲਾ ਜ਼ਿਲ੍ਹੇ ’ਚ ਕੋਰੋਨਾ ਦੇ 60 ਨਵੇਂ ਕੇਸਾਂ ਦੀ ਪੁਸ਼ਟੀ, 1 ਦੀ ਮੌਤ

11/10/2020 10:02:08 PM

ਪਟਿਆਲਾ, (ਪਰਮੀਤ)- ਜ਼ਿਲ੍ਹੇ ’ਚ ਮੰਗਲਵਾਰ 60 ਕੋਵਿਡ ਪਾਜ਼ੇਟਿਵ ਕੇਸਾਂ ਦੀ ਪੁਸ਼ਟੀ ਹੋਈ ਹੈ। ਸਿਵਲ ਸਰਜਨ ਡਾ. ਹਰੀਸ਼ ਮਲਹੋਤਰਾ ਨੇ ਦੱਸਿਆ ਕਿ ਅੱਜ ਪ੍ਰਾਪਤ 1080 ਰਿਪੋਰਟਾਂ ’ਚੋਂ 60 ਕੋਵਿਡ ਪਾਜ਼ੇਟਿਵ ਪਾਏ ਗਏ ਹਨ। ਇਨ੍ਹਾਂ ਨਾਲ ਜ਼ਿਲੇ ’ਚ ਪਾਜ਼ੇਟਿਵ ਕੇਸਾਂ ਦੀ ਗਿਣਤੀ 13232 ਹੋ ਗਈ ਹੈ। ਅੱਜ 37 ਹੋਰ ਮਰੀਜ਼ ਕੋਵਿਡ ਤੋਂ ਠੀਕ ਹੋ ਗਏ ਹਨ। ਹੁਣ ਠੀਕ ਹੋਣ ਵਾਲੇ ਮਰੀਜ਼ਾਂ ਦੀ ਗਿਣਤੀ 12489 ਹੋ ਗਈ ਹੈ। ਅੱਜ ਜ਼ਿਲੇ ’ਚ ਇਕ ਕੋਵਿਡ ਪਾਜ਼ੇਟਿਵ ਮਰੀਜ਼ਾਂ ਦੀ ਮੌਤ ਹੋਣ ਕਾਰਣ ਕੁੱਲ ਕੋਵਿਡ ਪਾਜ਼ੇਟਿਵ ਮਰੀਜ਼ਾਂ ਦੀ ਮੌਤਾਂ ਦੀ ਗਿਣਤੀ 386 ਹੋ ਗਈ ਹੈ। ਜ਼ਿਲੇ ’ਚ ਇਸ ਸਮੇਂ ਐਕਟਿਵ ਕੇਸਾਂ ਦੀ ਗਿਣਤੀ 386 ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ 95 ਫੀਸਦੀ ਦੇ ਕਰੀਬ ਕੋਵਿਡ ਪਾਜ਼ੇਟਿਵ ਮਰੀਜ਼ ਕੋਰੋਨਾ ਤੋਂ ਠੀਕ ਹੋ ਚੁੱਕੇ ਹਨ ਅਤੇ ਬਾਕੀ ਮਰੀਜ਼ ਸਿਹਤਯਾਬੀ ਵੱਲ ਹਨ।

ਡਾ. ਮਲਹੋਤਰਾ ਨੇ ਦੱਸਿਆ ਕਿ ਜ਼ਿਆਦਾ ਪਾਜ਼ੇਟਿਵ ਕੇਸ ਆਉਣ ਕਾਰਣ ਜ਼ਿਲੇ ਦੀ 2 ਥਾਵਾਂ ਸਮਾਣਾ ਦੀ ਪ੍ਰਤਾਪ ਕਾਲੋਨੀ ਅਤੇ ਪਟਿਆਲਾ ਸ਼ਹਿਰ ਦੇ ਗੁਰੂ ਨਾਨਕ ਨਗਰ ਦੀ ਗਲੀ ਨੰਬਰ 13 ਅਤੇ 14 ’ਚ ਮਾਈਕਰੋ ਕੰਟੇਨਮੈਂਟ ਲਾ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਅੱਜ ਵੀ ਵੱਖ-ਵੱਖ ਥਾਵਾਂ ਤੋਂ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ 1570 ਦੇ ਕਰੀਬ ਕੋਵਿਡ ਜਾਂਚ ਲਈ ਸੈਂਪਲ ਲਏ ਗਏ ਹਨ।


Bharat Thapa

Content Editor

Related News