ਜਗਰਾਓਂ ਦੇ ਪਿੰਡ ਸ਼ੇਰਪੁਰ ਖੁਰਦ ''ਚ 60 ਨੌਜਵਾਨ ''ਆਪ'' ਤੇ ਕਾਂਗਰਸ ਛੱਡ ਕੇ ਅਕਾਲੀ ਦਲ ''ਚ ਸ਼ਾਮਲ

01/23/2022 1:19:09 PM

ਜਗਰਾਓਂ (ਰਾਜ) : ਜਗਰਾਓਂ ਦੇ ਪਿੰਡ ਸ਼ੇਰਪੁਰ ਖੁਰਦ ਵਿੱਚ ਅੱਜ ਸ਼੍ਰੋਮਣੀ ਅਕਾਲੀ ਦਲ ਨੂੰ ਉਸ ਸਮੇਂ ਹੋਰ ਬਲ ਮਿਲਿਆ, ਜਦੋਂ ਪਿੰਡ ਦੇ 60 ਨੌਜਵਾਨ ਆਮ ਆਦਮੀ ਪਾਰਟੀ ਅਤੇ ਕਾਂਗਰਸ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ। ਇਸ ਮੌਕੇ ਜਗਰਾਓਂ ਤੋਂ ਅਕਾਲੀ-ਬਸਪਾ ਦੇ ਸਾਂਝੇ ਉਮੀਦਵਾਰ ਐੱਸ. ਆਰ. ਕਲੇਰ ਨੇ ਸਾਰੇ ਨੌਜਵਾਨਾਂ ਨੂੰ ਸਿਰੋਪਾਓ ਪਾ ਕੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਕਰਵਾਇਆ।

ਉਨ੍ਹਾਂ ਕਿਹਾ ਕਿ ਇਨ੍ਹਾਂ ਨੌਜਵਾਨਾਂ ਦਾ ਅਕਾਲੀ ਦਲ ਵਿੱਚ ਆਉਣ 'ਤੇ ਸਵਾਗਤ ਕੀਤਾ ਜਾਂਦਾ ਹੈ ਅਤੇ ਆਉਣ ਵਾਲੇ ਸਮੇਂ ਵਿਚ ਇਨ੍ਹਾਂ ਨੂੰ ਪਾਰਟੀ ਵੱਲੋਂ ਬਣਦਾ ਮਾਣ-ਸਨਮਾਨ ਵੀ ਦਿੱਤਾ ਜਾਵੇਗਾ। ਇਸ ਮੌਕੇ ਆਮ ਆਦਮੀ ਪਾਰਟੀ ਅਤੇ ਕਾਂਗਰਸ ਛੱਡ ਕੇ ਆਉਣ ਵਾਲੇ ਨੌਜਵਾਨਾਂ ਨੇ ਵੀ ਕਿਹਾ ਕਿ ਇਸ ਵਾਰ ਉਹ ਪੂਰੀ ਤਰ੍ਹਾਂ ਅਕਾਲੀ ਦਲ ਦੇ ਨਾਲ ਚੱਲਣਗੇ ਕਿਉਂਕਿ ਆਮ ਆਦਮੀ ਪਾਰਟੀ ਨੇ ਜਗਰਾਓਂ ਹਲਕੇ ਵਿਚ ਕੁੱਝ ਨਹੀਂ ਕੀਤਾ ਹੈ ਅਤੇ ਇਸ ਵਾਰ ਉਹ ਆਪਣੇ ਸਾਥੀਆਂ ਸਮੇਤ ਅਕਾਲੀ ਦਲ ਨੂੰ ਜਿਤਾਉਣਗੇ।
 


Babita

Content Editor

Related News