600 ਬੋਤਲਾਂ ਨਾਜਾਇਜ਼ ਸ਼ਰਾਬ ਸਣੇ 1 ਗ੍ਰਿਫਤਾਰ

08/24/2017 3:36:28 AM

ਫਗਵਾੜਾ,   (ਜਲੋਟਾ)-  ਪੁਲਸ ਥਾਣਾ ਸਿਟੀ ਦੀ ਟੀਮ ਨੇ ਸਥਾਨਕ ਪਟੇਲ ਨਗਰ ਦੇ ਕੋਲ ਨਾਕਾਬੰਦੀ ਦੌਰਾਨ ਇਕ ਕਾਰ 'ਚੋਂ ਪਲਾਸਟਿਕ ਦੇ ਤਿੰਨ ਡਰਮਾਂ 'ਚ ਰੱਖੀ 600 ਬੋਤਲਾਂ ਨਾਜਾਇਜ਼ ਸ਼ਰਾਬ ਦੀ ਖੇਪ ਸਣੇ ਇਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਹੈ। ਦੋਸ਼ੀ ਦੀ ਪਛਾਣ ਅਮਰਜੀਤ ਸਿੰਘ ਪੁੱਤਰ ਬਲਦੇਵ ਸਿੰਘ ਵਾਸੀ ਨਿਊ ਸੁਭਾਸ਼ ਨਗਰ ਨਜ਼ਦੀਕ ਪਾਣੀ ਵਾਲੀ ਟੈਂਕੀ ਬਸਤੀ ਜੋਧਾਵਾਲ, ਲੁਧਿਆਣਾ ਵਜੋਂ ਹੋਈ ਹੈ, ਜਿਸ ਦੇ ਖਿਲਾਫ ਪੁਲਸ ਥਾਣਾ ਸਿਟੀ ਵਿਚ ਐਕਸਾਈਜ਼ ਐਕਟ ਦੇ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ। ਐੱਸ. ਪੀ. ਫਗਵਾੜਾ ਬੀ. ਐੱਸ. ਭੰਡਾਲ ਨੇ ਦੱਸਿਆ ਕਿ ਦੋਸ਼ੀ ਨੂੰ ਅਦਾਲਤ ਵਿਚ ਪੇਸ਼ ਕਰ ਕੇ ਜਲਦ ਹੀ ਪੁਲਸ ਰਿਮਾਂਡ ਲਿਆ ਜਾਵੇਗਾ। 


Related News