ਪੰਜਾਬ ਦੇ ਇਸ ਜ਼ਿਲ੍ਹੇ ''ਚ ਮੰਡਰਾ ਰਿਹੈ ਭਿਆਨਕ ਬੀਮਾਰੀ ਦਾ ਖ਼ਤਰਾ, ਸਿਹਤ ਮਹਿਕਮੇ ਵੱਲੋਂ ਹਦਾਇਤਾਂ ਜਾਰੀ
Saturday, Oct 26, 2024 - 04:32 PM (IST)
ਰੂਪਨਗਰ (ਵਿਜੇ ਸ਼ਰਮਾ)- ਪੰਜਾਬ ਵਿਚ ਡੇਂਗੂ ਦੇ ਮਰੀਜ਼ਾਂ ਦੀ ਗਿਣਤੀ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ। ਹਰ ਜ਼ਿਲ੍ਹੇ ਵਿਚ ਡੇਂਗੂ ਦੇ ਮਰੀਜ਼ ਸਾਹਮਣੇ ਆ ਰਹੇ ਹਨ। ਇਸੇ ਤਹਿਤ ਰੂਪਨਗਰ ਵਿਚ ਵੀ ਡੇਂਗੂ ਦੇ 61 ਮਰੀਜ਼ ਸਾਹਮਣੇ ਆਏ, ਜਿਸ ਤੋਂ ਬਾਅਦ ਸਿਹਤ ਮਹਿਕਮੇ ਵੱਲੋਂ ਸਖ਼ਤੀ ਵਰਤੀ ਜਾ ਰਹੀ ਹੈ। ਡੇਂਗੂ ਦੇ ਗੰਭੀਰ ਮਰੀਜ਼ਾਂ ਨੂੰ ਲੋੜ ਪੈਣ ਉਤੇ 24 ਘੰਟੇ ਸਪੈਸ਼ਲਿਸਟ ਡਾਕਟਰਾਂ ਦੀ ਸੇਵਾਵਾਂ ਸਾਰੇ ਸਰਕਾਰੀ ਹਸਪਤਾਲਾਂ ਵਿਚ ਮੁਹੱਈਆ ਕਰਵਾਉਣਾ ਯਕੀਨੀ ਬਣਾਉਣ ਅਤੇ ਲੋੜ ਪੈਣ ਉਤੇ ਹੀ ਮਰੀਜ਼ਾਂ ਨੂੰ ਰੈਫ਼ਰ ਕਰਨ ਲਈ ਕਿਹਾ ਗਿਆ ਹੈ।
ਬੀਤੇ ਦਿਨ ਮੱਛਰਾਂ ਤੋਂ ਪੈਦਾ ਹੋਣ ਵਾਲੀਆਂ ਬੀਮਾਰੀਆਂ ਸਬੰਧੀ ਜ਼ਿਲ੍ਹਾ ਪੱਧਰੀ ਮੀਟਿੰਗ ਦੀ ਅਗਵਾਈ ਕਰਦਿਆਂ ਐੱਮ. ਡੀ. ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਵਰਿੰਦਰ ਕੁਮਾਰ ਸ਼ਰਮਾ ਨੇ ਕੀਤਾ ਅਤੇ ਕਿਹਾ ਕਿ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਵੱਲੋਂ ਡੇਂਗੂ ਸਮੇਤ ਹੋਰ ਗੰਭੀਰ ਬੀਮਾਰੀਆਂ ਤੋਂ ਹੋਣ ਵਾਲੇ ਜਾਨੀ ਮਾਲੀ ਨੁਕਸਾਨ ਨੂੰ ਘਟਾਉਣ ਲਈ ਵਿਆਪਕ ਪੱਧਰ ਉਤੇ ਮੁਹਿੰਮ ਚਲਾਈ ਜਾ ਰਹੀ ਹੈ। ਜਿਸ ਤਹਿਤ ਸਿਹਤ ਮੰਤਰੀ ਬਲਬੀਰ ਸਿੰਘ ਅਤੇ ਸਾਰੇ ਸੀਨੀਅਰ ਅਧਿਕਾਰੀਆਂ ਵੱਲੋਂ ਜ਼ਿਲ੍ਹਾ ਪੱਧਰ ’ਤੇ ਜਾ ਕੇ ਹਲਾਤਾਂ ਦਾ ਜਾਇਜ਼ਾ ਨਿੱਜੀ ਤੌਰ ਉਤੇ ਜਾ ਕੇ ਲਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਹਸਪਤਾਲ ਰੂਪਨਗਰ ਵਿਖੇ ਸਿੰਗਲ ਡੋਨਰ ਪਲਾਜ਼ਮਾ (ਐੱਸ. ਡੀ. ਪੀ.) ਮਸ਼ੀਨ ਉਪਲੱਬਧ ਕਰਵਾ ਦਿੱਤੀ ਗਈ ਹੈ, ਜਿਸ ਨੂੰ ਚਲਾਉਣ ਲਈ ਜਲਦ ਲਾਇਸੈਂਸ ਵੀ ਜਾਰੀ ਕਰ ਦਿੱਤਾ ਜਾਵੇਗਾ, ਜਿਸ ਉਪਰੰਤ ਜ਼ਿਲ੍ਹੇ ਦੇ ਲੋੜਵੰਦ ਮਰੀਜ਼ ਸਰਕਾਰੀ ਹਸਪਤਾਲ ਤੋਂ ਹੀ ਪਲੇਟਲੈਸ ਦੀਆਂ ਸੇਵਾਵਾਂ ਲੈ ਸਕਣਗੇ।
ਇਹ ਵੀ ਪੜ੍ਹੋ- ਪੰਜਾਬ 'ਚ DAP ਖਾਦ ਸਬੰਧੀ ਅੱਜ CM ਭਗਵੰਤ ਮਾਨ JP ਨੱਢਾ ਨਾਲ ਕਰਨਗੇ ਮੁਲਾਕਾਤ
ਇਸ ਮੌਕੇ ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਨੇ ਸਿਵਲ ਸਰਜਨ ਨੂੰ ਹਦਾਇਤ ਕਰਦਿਆਂ ਕਿਹਾ ਕਿ ਸਿੰਗਲ ਡੋਨਰ ਪਲਾਜ਼ਮਾ ਲਈ ਕਿੱਟਾਂ ਦੀ ਲੋੜ ਸਬੰਧੀ ਤਜਵੀਜ਼ ਜ਼ਿਲ੍ਹਾ ਪ੍ਰਸ਼ਾਸਨ ਨੂੰ ਭੇਜੀ ਜਾਵੇ ਤਾਂ ਜੋ ਲੋੜਵੰਦ ਮਰੀਜ਼ਾਂ ਨੂੰ ਇਹ ਕਿੱਟਾ ਪੂਰਨ ਤੌਰ ਉਤੇ ਮੁਫ਼ਤ ਮੁਹੱਈਆ ਕਰਵਾਈਆਂ ਜਾ ਸਕਣ। ਉਨ੍ਹਾਂ ਕਿਹਾ ਕਿ ਰੂਪਨਗਰ ਵਿਚ ਹੁਣ ਤੱਕ ਡੇਂਗੂ ਦੇ ਕੇਵਲ 61 ਮਰੀਜ਼ ਹੀ ਸਾਹਮਣੇ ਆਏ ਹਨ, ਜਿਨ੍ਹਾਂ ਵਿਚ 7 ਮਰੀਜ਼ ਹੀ ਐਕਟਿਵ ਹਨ ਜੋਕਿ ਸਿਹਤ ਵਿਭਾਗ ਸਮੇਤ ਸਥਾਨਕ ਸਰਕਾਰਾਂ ਅਤੇ ਹੋਰ ਭਾਈਵਾਲ ਵਿਭਾਗਾਂ ਦੀ ਕਾਰਗੁਜ਼ਾਰੀ ਨੂੰ ਦਰਸਾਉਂਦਾ ਹੈ। ਮੀਟਿੰਗ ਵਿਚ ਹਦਾਇਤ ਕਰਦਿਆਂ ਉਨ੍ਹਾਂ ਕਿਹਾ ਕਿ ਡੇਂਗੂ, ਮਲੇਰੀਆ ਅਤੇ ਪਾਣੀ ਨਾਲ਼ ਹੋਣ ਵਾਲੀਆਂ ਬੀਮਾਰੀਆਂ ਨੂੰ ਰੋਕਿਆ ਜਾ ਸਕਦਾ ਹੈ ਜੇਕਰ ਸਾਰੇ ਵਿਭਾਗ ਆਮ ਲੋਕਾਂ ਦੇ ਸਹਿਯੋਗ ਨਾਲ਼ ਕੰਮ ਕਰਨ ਅਤੇ ਮੱਛਰ ਨੂੰ ਪੈਦਾ ਹੋਣ ਲਈ ਕਿਸੇ ਵੀ ਤਰ੍ਹਾਂ ਦਾ ਸੁਖਾਵਾ ਵਾਤਾਵਰਣ ਨਾ ਬਣਨ ਦਿੱਤਾ ਜਾਵੇ।
ਡਾਇਰੈਕਟਰ ਪੰਜਾਬ ਹੈਲਥ ਸਿਸਟਮ ਕਾਰਪ੍ਰੇਸ਼ਨ ਦੇ ਡਾਇਰੈਕਟਰ ਅਨਿਲ ਗੋਇਲ ਨੇ ਹਦਾਇਤ ਕਰਦਿਆਂ ਕਿਹਾ ਕਿ ਮੱਛਰਾਂ ਦੀ ਪੈਦਾਵਾਰ ਨੂੰ ਰੋਕਣ ਅਤੇ ਮਾਰਨ ਸਬੰਧੀ ਛਿੜਕਾਅ ਲਈ ਵਰਤੇ ਜਾਂਦੀਆਂ ਦਵਾਈਆਂ ਦੀ ਜਾਣਕਾਰੀ ਸਾਰੇ ਵਿਭਾਗਾਂ ਨੂੰ ਮੁਹੱਈਆ ਕਰਵਾਈ ਜਾਵੇ ਅਤੇ ਡੇਂਗੂ ਦੇ ਮੱਛਰਾਂ ਦੀ ਪੈਦਾਵਾਰ ਨੂੰ ਰੋਕਣ ਲਈ ਇਹ ਅੱਤ ਜ਼ਰੂਰੀ ਹੈ ਕਿ ਨਗਰ ਕੌਂਸਲਾਂ ਸ਼ਹਿਰਾਂ ਵਿੱਚ ਅਤੇ ਪੇਂਡੂ ਵਿਕਾਸ ਤੇ ਪੰਚਾਇਤੀ ਵਿਭਾਗ ਪਿੰਡਾਂ ਵਿੱਚ ਦਵਾਈਆਂ ਦਾ ਛਿੜਕਾਅ ਅਤੇ ਫੌਗਿੰਗ ਕਰਵਾਉਣ।
ਇਹ ਵੀ ਪੜ੍ਹੋ- ਢਿੱਲੋਂ ਬ੍ਰਦਰਜ਼ ਦੇ ਮਾਮਲੇ 'ਚ ਨਵਾਂ ਮੋੜ, DNA ਨੇ ਖੋਲ੍ਹੀਆਂ ਕਈ ਪਰਤਾਂ, ਸਵਾਲਾਂ 'ਚ ਘਿਰੀ ਪੁਲਸ
ਵਧੀਕ ਡਿਪਟੀ ਕਮਿਸ਼ਨਰ (ਜ) ਪੂਜਾ ਸਿਆਲ ਗਰੇਵਾਲ ਨੇ ਕਿਹਾ ਕਿ ਨਗਰ ਕੌਂਸਲ ਦੇ ਅਧਿਕਾਰੀਆਂ ਸੀ. ਡੀ. ਪੀ. ਓਜ਼, ਅਤੇ ਪੰਜਾਬ ਰੋਡਵੇਜ਼ ਦੇ ਅਧਿਕਾਰੀ/ਕਰਮਚਾਰੀ ਨੂੰ ਕਿਹਾ ਕਿ ਸਿਹਤ ਵਿਭਾਗ ਨਾਲ ਤਾਲਮੇਲ ਕਰ ਕੇ ਸ਼ਹਿਰੀ ਅਤੇ ਪੇਂਡੂ ਖੇਤਰਾਂ ਵਿਚ ਨਿਰੰਤਰ ਫੌਗਿੰਗ ਕਰਵਾਈ ਜਾਵੇ। ਇਸ ਤੋਂ ਇਲਾਵਾ ਸ਼ਹਿਰੀ ਖੇਤਰਾਂ ਵਿਚ ਕਿਤੇ ਵੀ ਕੂੜਾ-ਕਰਕਟ ਦੇ ਢੇਰ ਇਕੱਠੇ ਨਾ ਹੋਣ ਦਿੱਤੇ ਜਾਣ ਅਤੇ ਛੁੱਟੀ ਵਾਲੇ ਦਿਨ ਵੀ ਕੂੜੇ ਦੀ ਲਿਫ਼ਟਿੰਗ ਯਕੀਨੀ ਬਣਾਈ ਜਾਵੇ। ਇਸ ਮੀਟਿੰਗ ਵਿਚ ਵਧੀਕ ਡਿਪਟੀ ਕਮਿਸਨਰ (ਵ) ਚੰਦਰਜਯੋਤੀ ਸਿੰਘ, ਸਿਵਲ ਸਰਜਨ ਡਾ. ਤਰਸੇਮ ਸਿੰਘ ਸਮੇਤ ਸਮੂਹ ਸੀਨੀਅਰ ਮੈਡੀਕਲ ਅਫ਼ਸਰ ਅਤੇ ਸੀਨੀਅਰ ਅਧਿਕਾਰੀ ਹਾਜ਼ਰ ਸਨ।
ਇਹ ਵੀ ਪੜ੍ਹੋ- ਪੰਜਾਬ ਦੇ ਅਰਮਾਨਪ੍ਰੀਤ ਨੇ ਕਰਵਾਈ ਬੱਲੇ-ਬੱਲੇ, NDA ਦੀ ਮੈਰਿਟ ਸੂਚੀ ‘ਚ ਪਹਿਲਾ ਰੈਂਕ ਕੀਤਾ ਹਾਸਲ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8