‘ਯੁੱਧ ਨਸ਼ਿਆਂ ਵਿਰੁੱਧ’: 44ਵੇਂ ਦਿਨ 61 ਨਸ਼ਾ ਤਸਕਰ ਗ੍ਰਿਫ਼ਤਾਰ, 91.3 ਲੱਖ ਰੁਪਏ ਡਰੱਗ ਮਨੀ ਬਰਾਮਦ

Monday, Apr 14, 2025 - 12:57 AM (IST)

‘ਯੁੱਧ ਨਸ਼ਿਆਂ ਵਿਰੁੱਧ’: 44ਵੇਂ ਦਿਨ 61 ਨਸ਼ਾ ਤਸਕਰ ਗ੍ਰਿਫ਼ਤਾਰ, 91.3 ਲੱਖ ਰੁਪਏ ਡਰੱਗ ਮਨੀ ਬਰਾਮਦ

ਚੰਡੀਗੜ੍ਹ (ਅੰਕੁਰ) : 'ਯੁੱਧ ਨਸ਼ਿਆਂ ਵਿਰੁੱਧ' ਦੇ 44ਵੇਂ ਦਿਨ ਪੰਜਾਬ ਪੁਲਸ ਨੇ 61 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰ ਕੇ ਉਨ੍ਹਾਂ ਦੇ ਕਬਜ਼ੇ ’ਚੋਂ 1.3 ਕਿੱਲੋ ਹੈਰੋਇਨ ਤੇ 91.3 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ। ਇਸ ਦੇ ਨਾਲ ਹੀ 44 ਦਿਨਾਂ ’ਚ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੀ ਕੁੱਲ ਗਿਣਤੀ 5926 ਹੋ ਗਈ ਹੈ।

ਇਸ ਸਬੰਧੀ ਸਪੈਸ਼ਲ ਡੀ.ਜੀ.ਪੀ. ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਨੇ ਦੱਸਿਆ ਕਿ 76 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1100 ਤੋਂ ਵੱਧ ਪੁਲਸ ਮੁਲਾਜ਼ਮਾਂ ਵਾਲੀਆਂ 200 ਤੋਂ ਵੱਧ ਪੁਲਸ ਟੀਮਾਂ ਨੇ ਸੂਬੇ ਭਰ ’ਚ 383 ਥਾਵਾਂ 'ਤੇ ਛਾਪੇਮਾਰੀ ਕੀਤੀ ਹੈ ਤੇ ਸੂਬੇ ਭਰ ’ਚ 50 ਐੱਫ.ਆਈ.ਆਰਜ਼ ਦਰਜ ਕੀਤੀਆਂ ਗਈਆਂ ਹਨ। ਪੁਲਿਸ ਟੀਮਾਂ ਨੇ ਦਿਨ ਭਰ ਚੱਲੇ ਆਪ੍ਰੇਸ਼ਨ ਦੌਰਾਨ 417 ਸ਼ੱਕੀ ਵਿਅਕਤੀਆਂ ਦੀ ਚੈਕਿੰਗ ਵੀ ਕੀਤੀ। ਨਾਲ ਹੀ ‘ਡੀ-ਅਡਿਕਸ਼ਨ’ ਹਿੱਸੇ ਵਜੋਂ 3 ਵਿਅਕਤੀਆਂ ਨੂੰ ਨਸ਼ਾ ਛੁਡਾਊ ਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਪ੍ਰੇਰਿਆ ਗਿਆ ਹੈ।


author

Baljit Singh

Content Editor

Related News