ਗੁਰਦਾਸਪੁਰ ਦੇ ਰੇਲਵੇ ਸਟੇਸ਼ਨ ਤੇ ਹੋਈ 62 ਸਾਲ ਦੇ ਵਿਅਕਤੀ ਦੀ ਮੌਤ

Friday, Jun 13, 2025 - 05:50 PM (IST)

ਗੁਰਦਾਸਪੁਰ ਦੇ ਰੇਲਵੇ ਸਟੇਸ਼ਨ ਤੇ ਹੋਈ 62 ਸਾਲ ਦੇ ਵਿਅਕਤੀ ਦੀ ਮੌਤ

ਗੁਰਦਾਸਪੁਰ (ਹਰਮਨ)- ਗੁਰਦਾਸਪੁਰ ਰੇਲਵੇ ਸਟੇਸ਼ਨ 'ਤੇ ਅੱਤ ਦੀ ਗਰਮੀ ਕਾਰਨ ਇੱਕ ਵਿਅਕਤੀ ਦੀ ਮੌਤ ਹੋਣ ਦੀ ਖ਼ਬਰ ਪ੍ਰਾਪਤ ਹੋਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕਾਲਾ ਨੰਗਲ ਦੇ ਵਸਨੀਕ ਰਾਹੁਲ ਨੇ ਦੱਸਿਆ ਕਿ ਉਨ੍ਹਾਂ ਦੇ ਪਿਤਾ ਵਿਜੇ ਕੁਮਾਰ (ਉਮਰ 62 ਸਾਲ)  ਪੇਂਟ ਦਾ ਕੰਮ ਕਰਦੇ ਸਨ। ਸ਼ਨੀਵਾਰ ਨੂੰ ਉਹ ਕੰਮ ਦੇ ਸਬੰਧ ਵਿੱਚ  ਹਿਮਾਚਲ ਗਏ ਸਨ। ਇਸ ਤੋਂ ਬਾਅਦ ਉਨ੍ਹਾਂ ਨੂੰ ਕਿਸੇ ਨੇ ਫੋਨ ਕਰਕੇ ਦੱਸਿਆ ਕਿ ਗੁਰਦਾਸਪੁਰ ਦੇ ਰੇਲਵੇ ਸਟੇਸ਼ਨ 'ਤੇ ਉਨ੍ਹਾਂ ਦੇ ਪਿਤਾ ਦੀ ਮੌਤ ਹੋ ਗਈ ਹੈ।

ਇਹ ਵੀ ਪੜ੍ਹੋ-ਪੰਜਾਬੀਓ ਪਹਿਲਾਂ ਹੀ ਕਰ ਲਓ ਤਿਆਰੀ, 2 ਦਿਨ ਬਿਜਲੀ ਸਪਲਾਈ ਰਹੇਗੀ ਬੰਦ

ਰਾਹੁਲ ਨੇ ਦੱਸਿਆ ਕਿ ਉਨ੍ਹਾਂ ਦੇ ਪਿਤਾ ਵਿਜੇ ਕੁਮਾਰ ਨੂੰ ਰੀੜ੍ਹ ਦੀ ਹੱਡੀ ਦੀ ਸਮੱਸਿਆ ਸੀ, ਜਿਸ ਦੀ ਦੋ ਸਾਲ ਤੋਂ ਦਵਾਈ ਵੀ ਚੱਲ ਰਹੀ ਸੀ। ਉਨ੍ਹਾਂ ਅਨੁਸਾਰ, ਹੋ ਸਕਦਾ ਹੈ ਕਿ ਗਰਮੀ ਕਾਰਨ ਉਨ੍ਹਾਂ ਦਾ ਦਿਹਾਂਤ ਹੋ ਗਿਆ ਹੋਵੇ। ਇਸ ਸਬੰਧੀ ਰੇਲਵੇ ਨਾਲ ਸਬੰਧਤ ਅਧਿਕਾਰੀ ਨੇ ਦੱਸਿਆ ਕਿ ਰੇਲਵੇ ਸਟੇਸ਼ਨ ਦੇ ਬੈਂਚ 'ਤੇ ਵਿਜੇ ਕੁਮਾਰ ਦੀ ਮ੍ਰਿਤਕ ਦੇਹ ਮਿਲੀ ਹੈ, ਜਿਸ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ- ਪੰਜਾਬ ਸਰਕਾਰ ਦਾ ਵੱਡਾ ਉਪਰਾਲਾ, ਦਰਜਨਾਂ ਪਿੰਡਾਂ ਦੇ ਲੋਕਾਂ ਨੂੰ ਮਿਲੇਗੀ ਵੱਡੀ ਸਹੂਲਤ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News