ਇਕਾਂਤਵਾਸ ਦਾ ਸਮਾਂ ਪੂਰਾ ਹੋਣ 'ਤੇ ਪ੍ਰਵਾਸੀ ਲੇਬਰ ਦੇ 64 ਵਿਅਕਤੀਆਂ ਨੂੰ ਭੇਜਿਆ ਘਰ
Tuesday, May 12, 2020 - 03:42 PM (IST)
ਫਰੀਦਕੋਟ - ਜ਼ਿਲ੍ਹਾਂ ਪ੍ਰਸ਼ਾਸਨ ਵਲੋਂ ਬਣਾਏ ਗਏ ਤਿੰਨ ਦੇ ਕਰੀਬ ਕੁਆਰੰਟਾਈਨ ਸੈਂਟਰਾਂ 'ਚ ਲੋਕਾਂ ਦਾ ਸਮਾਂ ਪੂਰਾ ਹੋਣ ਅਤੇ ਰਿਪੋਰਟ ਦੇ ਨੈਗੇਟਿਵ ਆਉਣ ਤੋਂ ਬਾਅਦ ਅੱਜ ਉਨ੍ਹਾਂ ਨੂੰ ਘਰ ਭੇਜ ਦਿੱਤਾ ਗਿਆ। ਇਨ੍ਹਾਂ ਲੋਕਾਂ ਨੂੰ ਸਰਕਾਰੀ ਬੱਸਾਂ ਵਿਚ ਹਜ਼ੂਰ ਸਾਹਿਬ ਤੋਂ ਆਉਣ ਵਾਲੀ ਸੰਗਤ ਦੇ ਨਾਲ ਲਿਆਂਦਾ ਗਿਆ ਸੀ। ਜਿਥੇ ਫਰੀਦਕੋਟ ਪਹੁੰਚਣ 'ਤੇ ਇਨ੍ਹਾਂ ਦੇ ਸੈਂਪਲ ਲੈ ਕੇ ਇਨ੍ਹਾਂ ਲੋਕਾਂ ਨੂੰ ਕੁਆਰੰਟਾਈਨ ਲਈ ਕਾਲਜ ਵਿਚ ਠਹਿਰਾਇਆ ਗਿਆ ਸੀ। ਇਸ ਦੇ ਨਾਲ ਹੀ ਇਨ੍ਹਾਂ ਮਜ਼ਦੂਰਾਂ ਨੇ ਸਰਕਾਰ ਦਾ ਧੰਨਵਾਦ ਕੀਤਾ ਜੋ ਕਿ ਇਨ੍ਹਾਂ ਦਾ ਧਿਆਨ ਰੱਖਿਆ ਗਿਆ ਅਤੇ ਇਨ੍ਹਾਂ ਦੇ ਖਾਣ-ਪੀਣ ਦਾ ਪੂਰਾ ਇੰਤਜ਼ਾਮ ਕੀਤਾ ਗਿਆ।
ਇਸ ਦੌਰਾਨ ਕੁਆਰੰਟਾਈਨ ਕੀਤੀ ਗਈ ਇਕ ਲੇਬਰ ਨੇ ਦੂਜੇ ਸੂਬਿਆਂ ਤੋਂ ਘਰ ਵਾਪਸੀ ਕਰਵਾਉਣ ਅਤੇ ਟੈਸਟ ਕਰਵਾ ਕੇ ਸਿਹਤ ਦਾ ਧਿਆਨ ਰੱਖਦੇ ਹੋਏ ਪੂਰਾ ਇੰਤਜ਼ਾਮ ਕਰਨ ਲਈ ਸਰਕਾਰ ਦਾ ਧੰਨਵਾਦ ਕੀਤਾ।
ਇਸ ਦੌਰਾਨ ਜਾਣਕਾਰੀ ਦਿੰਦੇ ਹੋਏ ਐਸ.ਡੀ.ਐਮ. ਫਰੀਦਕੋਟ ਨੇ ਦੱਸਿਆ ਕਿ ਫਰੀਦਕੋਟ ਦੇ ਬਾਬਾ ਬੰਦਾ ਸਿੰਘ ਬਹਾਦਰ ਕਾਲਜ ਵਿਚ 64 ਦੇ ਕਰੀਬ ਪ੍ਰਵਾਸੀ ਮਜ਼ਦੂਰਾਂ ਨੂੰ ਕੁਆਰੰਟਾਈਨ ਕੀਤਾ ਗਿਆ ਸੀ। ਸਾਰਿਆਂ ਦੀ ਰਿਪੋਰਟ ਨੈਗੇਟਿਵ ਆਈ ਸੀ ਪਰ ਸਰਕਾਰ ਦੀਆਂ ਹਦਾਇਤਾਂ ਮੁਤਾਬਕ ਇਨ੍ਹਾਂ ਨੂੰ ਘਰ ਭੇਜਣ ਦੀ ਥਾਂ ਇਕ ਕਾਲਜ ਵਿਚ ਕੁਆਰੰਟਾਈਨ ਕੀਤਾ ਗਿਆ ਸੀ। ਅੱਜ ਇਨ੍ਹਾਂ ਦਾ ਕੁਆਰੰਟਾਈਨ ਸਮਾਂ ਪੂਰਾ ਹੋਣ ਤੋਂ ਬਾਅਦ ਕੁਝ ਹਦਾਇਤਾਂ ਦੇ ਕੇ ਘਰ ਭੇਜਿਆ ਜਾ ਰਿਹਾ ਹੈ।