64000 ਲੀਟਰ ਲਾਹਣ ਤੇ ਹੋਰ ਸਾਮਾਨ ਭਾਰਤ-ਪਾਕਿ ਸਰਹੱਦ ਨਾਲ ਲੱਗਦੇ ਪਿੰਡਾਂ ’ਚੋਂ ਬਰਾਮਦ

07/24/2021 12:45:45 AM

ਫਿਰੋਜ਼ਪੁਰ (ਕੁਮਾਰ)– ਫਿਰੋਜ਼ਪੁਰ ਨਾਲ ਲੱਗਦੀ ਭਾਰਤ-ਪਾਕਿਸਤਾਨ ਦੀ ਸਰਹੱਦ ਅਤੇ ਸਤਲੁਜ ਦਰਿਆ ਨਾਲ ਲੱਗਦੇ ਪਿੰਡਾਂ ਵਿਚੋਂ 64000 ਲੀਟਰ ਲਾਹਣ ਅਤੇ ਹੋਰ ਸਾਮਾਨ ਬਰਾਮਦ ਹੋਇਆ ਹੈ।

ਇਹ ਖ਼ਬਰ ਪੜ੍ਹੋ- IND v SL: ਭਾਰਤ ਨੇ ਦੁਹਰਾਇਆ ਇਤਿਹਾਸ, 40 ਸਾਲ ਬਾਅਦ ਕੀਤਾ ਅਜਿਹਾ


ਆਬਕਾਰੀ ਵਿਭਾਗ ਫਿਰੋਜ਼ਪੁਰ ਅਤੇ ਪੰਜਾਬ ਪੁਲਸ ਦੀ ਟੀਮ ਨੇ ਆਬਕਾਰੀ ਅਧਿਕਾਰੀ ਗੁਰਬਖਸ਼ ਸਿੰਘ ਦੀ ਅਗਵਾਈ ਹੇਠ ਵੱਡੀ ਪੱਧਰ ’ਤੇ ਕਾਰਵਾਈ ਕੀਤੀ। ਪਿੰਡ ਅਲੀਕੇ, ਹਬੀਬ ਕੇ, ਨਿਹੰਗਾਂਵਾਲੇ ਝੁੱਗੇ ਅਤੇ ਚਾਂਦੀਵਾਲਾ ਵਿਚ ਨਾਜਾਇਜ਼ ਸ਼ਰਾਬ ਦੇ ਧੰਦੇ ਬੰਦ ਕਰਵਾਉਣ ਲਈ ਇਹ ਛਾਪੇ ਮਾਰੇ ਗਏ। 64000 ਲੀਟਰ ਲਾਹਣ ਦੇ ਨਾਲ ਹੀ 1250 ਬੋਤਲਾਂ ਨਾਜਾਇਜ਼ ਸ਼ਰਾਬ, 32 ਤਰਪਾਲਾਂ ਅਤੇ ਰਬੜ ਦੀਆਂ 4 ਟਿਊਬਾਂ ਬਰਾਮਦ ਕੀਤੀਆਂ। ਪੁਲਸ ਨੇ ਮੌਕੇ ’ਤੇ ਹੀ ਬਰਾਮਦ ਕੀਤੀ ਨਾਜਾਇਜ਼ ਲਾਹਣ ਨੂੰ ਜ਼ਾਇਆ ਕਰ ਦਿੱਤਾ। ਨਾਜਾਇਜ਼ ਸ਼ਰਾਬ ਦਾ ਧੰਦਾ ਕਰਨ ਵਾਲੇ ਲੋਕ ਪੁਲਸ ਨੂੰ ਦੇਖਦਿਆਂ ਹੀ ਉਥੋਂ ਫ਼ਰਾਰ ਹੋ ਗਏ। ਪੁਲਸ ਉਨ੍ਹਾਂ ਨੂੰ ਫੜਨ ਲਈ ਸ਼ੁੱਕਰਵਾਰ ਰਾਤ ਦੇਰ ਗਏ ਤੱਕ ਛਾਪੇ ਮਾਰ ਰਹੀ ਸੀ।

ਇਹ ਖ਼ਬਰ ਪੜ੍ਹੋ- IRE v RSA : ਦੱਖਣੀ ਅਫਰੀਕਾ ਨੇ ਆਇਰਲੈਂਡ ਨੂੰ 42 ਦੌੜਾਂ ਨਾਲ ਹਰਾਇਆ

ਨੋਟ- ਇਸ ਖ਼ਬਰ ਸਬੰਧੀ ਕਮੈਂਟ ਕਰਕੇ ਦਿਓ ਆਪਣੀ ਰਾਏ।


Gurdeep Singh

Content Editor

Related News