ਪੰਜਾਬ ਸਰਕਾਰ ਦਾ ਅਹਿਮ ਕਦਮ, ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦਾ 65 ਲੱਖ ਪਰਿਵਾਰ ਲੈ ਰਹੇ ਲਾਭ

Wednesday, Nov 05, 2025 - 04:08 PM (IST)

ਪੰਜਾਬ ਸਰਕਾਰ ਦਾ ਅਹਿਮ ਕਦਮ, ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦਾ 65 ਲੱਖ ਪਰਿਵਾਰ ਲੈ ਰਹੇ ਲਾਭ

ਜਲੰਧਰ (ਵੈੱਬ ਡੈਸਕ)- ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਦੀਆਂ ਸਹੂਲਤਾਂ ਲਈ ਵੱਖ-ਵੱਖ ਕਦਮ ਚੁੱਕ ਰਹੀ ਹੈ। ਪੰਜਾਬ ਵਾਸੀਆਂ ਨੂੰ ਸਿਹਤ ਸਬੰਧੀ ਸਹੂਲਤਾਂ ਦੇਣ ਲਈ ਪੰਜਾਬ ਸਰਕਾਰ ਵੱਲੋਂ ਹਾਲ ਹੀ ਵਿਚ ਸੂਬੇ ਦੇ 65 ਲੱਖ ਪਰਿਵਾਰਾਂ ਲਈ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦਾ ਐਲਾਨ ਕੀਤਾ ਗਿਆ। ਇਸ ਯੋਜਨਾ ਦੇ ਲਾਗੂ ਹੋਣ ਨਾਲ ਹਰੇਕ ਪਰਿਵਾਰ ਨੂੰ ਸਲਾਨਾ 10 ਲੱਖ ਰੁਪਏ ਤੱਕ ਦੇ ਮੁਫ਼ਤ ਅਤੇ ਵਧੀਆ ਇਲਾਜ ਦੀ ਸਹੂਲਤ ਮਿਲੇਗੀ। ਇਸ ਯੋਜਨਾ ਤਹਿਤ ਪੰਜਾਬ ਸੂਬੇ ਦੇ ਕਿਸੇ ਵੀ ਸਰਕਾਰੀ ਅਤੇ ਸੁਚੀਬੱਧ ਪ੍ਰਾਈਵੇਟ ਹਸਪਤਾਲਾਂ ਵਿਚ ਨਕਦੀ ਰਹਿਤ ਅਤੇ ਕਾਗਜ਼ ਰਹਿਤ ਇਲਾਜ ਨੂੰ ਯਕੀਨੀ ਬਣਾਇਆ ਜਾਵੇਗਾ। ਪੰਜਾਬ ਸਰਕਾਰ ਨੇ ਕਿਹਾ ਹੈ ਕਿ ਇਸ ਯੋਜਨਾ ਤਹਿਤ ਪਰਿਵਾਰ ਦੇ ਆਕਾਰ ਦੀ ਕੋਈ ਸੀਮਾ ਨਹੀਂ ਹੋਵੇਗੀ, ਜਿਸ ਦੇ ਅਧੀਨ ਹਰ ਮੈਂਬਰ ਕਵਰ ਕੀਤਾ ਜਾਵੇਗਾ। ਸਰਕਾਰੀ ਮੁਲਾਜ਼ਮਾਂ, ਆਂਗਨਵਾੜੀ ਅਤੇ ਆਸ਼ਾ ਵਰਕਰ 100 ਫ਼ੀਸਦੀ ਯੋਜਨਾ ਹੇਠ ਕਵਰ ਹੋਣਗੇ।

ਇਹ ਵੀ ਪੜ੍ਹੋ: ਪੰਜਾਬ 'ਚ ਕਬੱਡੀ ਖਿਡਾਰੀ ਦਾ ਕਤਲ ਕਰਨ ਦੇ ਮਾਮਲੇ 'ਚ ਨਵਾਂ ਮੋੜ! ਇਸ ਗੈਂਗ ਨੇ ਲਈ ਜ਼ਿੰਮੇਵਾਰੀ

ਦੱਸਣਯੋਗ ਹੈ ਕਿ ਸੂਬਾ ਪੰਜਾਬ ਯੂਨੀਵਰਸਲ ਸਿਹਤ ਬੀਮਾ ਕਵਰ ਵਾਲਾ ਪਹਿਲਾ ਸੂਬਾ ਬਣ ਜਾਵੇਗਾ। ਸਿਹਤ ਬੀਮਾ ਯੋਜਨਾ ਸਾਰੇ ਨਿਵਾਸੀਆਂ ਅਤੇ ਇਥੋਂ ਤੱਕ ਕਿ ਸੇਵਾਮੁਕਤ ਸਰਕਾਰੀ ਕਰਮਚਾਰੀਆਂ 'ਤੇ ਵੀ ਲਾਗੂ ਹੋਵੇਗੀ। ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਹਰੇਕ ਲਾਭਪਾਤਰੀ ਨੂੰ ਇਲਾਜ ਪ੍ਰਾਪਤ ਕਰਨ ਲਈ ਇਕ ਸਿਹਤ ਕਾਰਡ ਮਿਲੇਗਾ। 

ਇਹ ਵੀ ਪੜ੍ਹੋ: ਵੱਡੀ ਖ਼ਬਰ: ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਹਿੰਦੂਆਂ ਨੂੰ ਸਿੱਖ ਜਥੇ ਨਾਲ ਨਹੀਂ ਜਾਣ ਦਿੱਤਾ ਗਿਆ ਪਾਕਿਸਤਾਨ

ਜ਼ਿਕਰਯੋਗ ਹੈ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸਿਹਤ ਸੇਵਾਵਾਂ ਦੇ ਖੇਤਰ ਵਿਚ ਇਹ ਇਕ ਬਹੁਤ ਵੱਡੀ ਉਪਲੱਬਧੀ ਹੈ ਅਤੇ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਅਧੀਨ ਕਵਰ ਵਿਅਕਤੀਆਂ ਨੂੰ ਆਪਣੇ ਇਲਾਜ ਲਈ ਕੋਈ ਪੈਸਾ ਖ਼ਰਚ ਨਹੀਂ ਕਰਨਾ ਪਵੇਗਾ। ਅਕਸਰ ਹੀ ਬੀਮਾਰੀ ਦੀ ਸੂਰਤ 'ਚ ਲੋੜਵੰਦ ਪਰਿਵਾਰਾਂ ਦੀ ਸਾਰੀ ਜਮ੍ਹਾਂ ਪੂੰਜੀ ਇਲਾਜ 'ਤੇ ਹੀ ਖ਼ਰਚ ਹੋ ਜਾਂਦੀ ਸੀ ਪਰ ਹੁਣ ਇਹ ਰਾਸ਼ੀ ਲੋਕ ਆਪਣੇ ਪਰਿਵਾਰਾਂ ਦੀ ਬਿਹਤਰੀ ਲਈ ਖ਼ਰਚ ਸਕਦੇ ਹਨ। 

ਇਹ ਵੀ ਪੜ੍ਹੋ:  ਸ੍ਰੀ ਗੁਰੂ ਨਾਨਕ ਦੇਵ ਜੀ ਦੇ 556ਵੇਂ ਪ੍ਰਕਾਸ਼ ਗੁਰਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ 'ਚ ਸਜਾਏ ਗਏ ਅਲੌਕਿਕ ਜਲੌਅ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

shivani attri

Content Editor

Related News