ਲੁਧਿਆਣਾ ਜ਼ਿਲ੍ਹੇ ''ਚ 66 ਪਾਜ਼ੇਟਿਵ ਮਰੀਜ਼ ਹਸਪਤਾਲਾਂ ’ਚ ਦਾਖਲ, 97 ਹੋਮ ਕੁਆਰੰਟਾਈਨ

Thursday, Nov 05, 2020 - 01:39 AM (IST)

ਲੁਧਿਆਣਾ ਜ਼ਿਲ੍ਹੇ ''ਚ 66 ਪਾਜ਼ੇਟਿਵ ਮਰੀਜ਼ ਹਸਪਤਾਲਾਂ ’ਚ ਦਾਖਲ, 97 ਹੋਮ ਕੁਆਰੰਟਾਈਨ

ਲੁਧਿਆਣਾ, (ਸਹਿਗਲ)- ਕੋਰੋਨਾ ਦੀ ਚੱਲ ਰਹੀ ਮਹਾਮਾਰੀ ਨਾਲ ਅੱਜ ਹਸਪਤਾਲਾਂ ਵਿਚ 66 ਨਵੇਂ ਪਾਜ਼ੇਟਿਵ ਮਰੀਜ਼ ਸਾਹਮਣੇ ਆਏ ਜਦੋਂਕਿ 97 ਪਾਜ਼ੇਟਿਵ ਮਰੀਜ਼ਾਂ ਨੂੰ ਹੋਮ ਕੁਆਰੰਟਾਈਨ ਵਿਚ ਭੇਜਿਆ ਗਿਆ ਹੈ। ਕੋਰੋਨਾ ਨਾਲ ਅੱਜ 4 ਮੀਰਜ਼ਾਂ ਦੀ ਮੌਤ ਹੋ ਗਈ। ਸਿਹਤ ਅਧਿਕਾਰੀਆਂ ਮੁਤਾਬਕ 66 ਮਰੀਜ਼ਾਂ ਵਿਚੋਂ 46 ਮਰੀਜ਼ ਜ਼ਿਲੇ ਦੇ ਰਹਿਣ ਵਾਲੇ, ਜਦੋਂਕਿ ਬਾਕੀ ਹੋਰਨਾਂ ਜ਼ਿਲਿਆਂ ਜਾਂ ਰਾਜਾਂ ਨਾਲ ਸਬੰਧਤ ਹਨ।

ਉਨ੍ਹਾਂ ਦੱਸਿਆ ਕਿ ਜਿਨ੍ਹਾਂ ਚਾਰ ਮਰੀਜ਼ਾਂ ਦੀ ਅੱਜ ਮੌਤ ਹੋਈ ਹੈ, ਉਨ੍ਹਾਂ ਵਿਚੋਂ 3 ਜ਼ਿਲੇ ਦੇ ਜਦੋਂਕਿ 1 ਮੋਗਾ ਦਾ ਰਹਿਣ ਵਾਲਾ ਸੀ। ਅੱਜ ਸਿਹਤ ਵਿਭਾਗ ਦੀਆਂ ਟੀਮਾਂ ਨੇ ਸਕ੍ਰੀਨਿੰਗ ਉਪਰੰਤ 97 ਪਾਜ਼ੇਟਿਵ ਮਰੀਜ਼ਾਂ ਨੂੰ ਹੋਮ ਕੁਆਰੰਟਾਈਨ ਵਿਚ ਭੇਜ ਦਿੱਤਾ ਹੈ। ਇਨ੍ਹਾਂ ਵਿਚ 95 ਮਰੀਜ਼ ਕੋਰੋਨਾ ਦੇ ਲੱਛਣਾਂ ਵਾਲੇ ਹਨ, ਜਦੋਂਕਿ 2 ਮਰੀਜ਼ਾਂ ਵਿਚ ਲੱਛਣ ਨਹੀਂ ਹਨ। ਸਿਵਲ ਸਰਜਨ ਮੁਤਾਬਕ ਜ਼ਿਲੇ ਵਿਚ 20520 ਪਾਜ਼ੇਟਿਵ ਮਰੀਜ਼ ਸਾਹਮਣੇ ਆ ਚੁੱਕੇ ਹਨ। ਇਨ੍ਹਾਂ ਵਿਚ 842 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। 2810 ਪਾਜ਼ੇਟਿਵ ਮਰੀਜ਼ ਦੂਜੇ ਜ਼ਿਲਿਆਂ ਦੇ ਰਹਿਣ ਵਾਲੇ ਹਨ, ਜਦੋਂਕਿ ਇਨ੍ਹਾਂ ਵਿਚੋਂ 329 ਦੀ ਮੌਤ ਹੋ ਚੁੱਕੀ ਹੈ। ਉਨ੍ਹਾਂ ਦੱਸਿਆ ਕਿ 19221 ਮਰੀਜ਼ ਠੀਕ ਹੋ ਚੁੱਕੇ ਹਨ। ਜ਼ਿਲੇ ਵਿਚ 457 ਐਕਟਿਵ ਮਰੀਜ਼ ਹਨ, ਜਦੋਂਕਿ 73 ਮਰੀਜ਼ ਦੂਜੇ ਜ਼ਿਲਿਆਂ ਜਾਂ ਰਾਜਾਂ ਦੇ ਰਹਿਣ ਵਾਲੇ ਹਨ। ਉਨ੍ਹਾਂ ਦੱਸਿਆ ਕਿ 900 ਥਾਵਾਂ ਵਿਚ ਮਰੀਜ਼ ਹੋਮ ਆਈਸੋਲੇਸ਼ਨ ਵਿਚ ਰਹਿ ਰਹੇ ਹਨ। ਹੁਣ ਤੱਕ 47301 ਮਰੀਜ਼ ਹੋਮ ਕੁਆਰੰਟਾਈਨ ਵਿਚ ਭੇਜੇ ਜਾ ਚੁੱਕੇ ਹਨ।

1428 ਸੈਂਪਲਾਂ ਜਾਂਚ ਲਈ ਭੇਜੇ

ਸਿਹਤ ਵਿਭਾਗ ਨੇ ਅੱਜ 1428 ਸ਼ੱਕੀ ਮਰੀਜ਼ਾਂ ਦੇ ਸੈਂਪਲ ਜਾਂਚ ਲਈ ਭੇਜੇ ਹਨ। ਇਨ੍ਹਾਂ ਵਿਚ 1244 ਸੈਂਪਲ ਆਰ. ਟੀ. ਪੀ. ਸੀ. ਆਰ. ਅਤੇ 179 ਸੈਂਪਲ ਰੈਪਿਡ ਐਂਟੀਜਨ ਵਿਧੀ ਨਾਲ ਟੈਸਟ ਕੀਤੇ ਗਏ।

1540 ਸੈਂਪਲਾਂ ਦੀ ਰਿਪੋਰਟ ਪੈਂਡਿੰਗ

ਸਿਹਤ ਵਿਭਾਗ ਵੱਲੋਂ ਜਾਂਚ ਲਈ ਭੇਜੇ ਸੈਂਪਲਾਂ ਵਿਚੋਂ 1540 ਸੈਂਪਲ ਪੈਂਡਿੰਗ ਚੱਲ ਰਹੇ ਹਨ।

ਸ਼ੱਕ ਹੋਣ ’ਤੇ ਕਰਵਾਓ ਜਾਂਚ : ਸਿਵਲ ਸਰਜਨ

ਸਿਵਲ ਸਰਜਨ ਡਾ. ਰਾਜੇਸ਼ ਕੁਮਾਰ ਬੱਗਾ ਨੇ ਕਿਹਾ ਕਿ ਕਿਸੇ ਵੀ ਵਿਅਕਤੀ ਵਿਚ ਕੋਰੋਨਾ ਦੇ ਲੱਛਣ ਸਾਹਮਣੇ ਆਉਣ ’ਤੇ ਉਸ ਨੂੰ ਖੁਦ ਜਾਂਚ ਲਈ ਅੱਗੇ ਆਉਣਾ ਚਾਹੀਦਾ ਹੈ। ਉਨ੍ਹਾਂ ਦੱਸਿਆ ਕਿ ਸਰਕਾਰੀ ਹਸਪਤਾਲਾਂ ਵਿਚ ਕੋਰੋਨਾ ਦੀ ਮੁਫਤ ਜਾਂਚ ਕੀਤੀ ਜਾ ਰਹੀ ਹੈ।

ਕੋਰੋਨਾ ਦੀ ਦੂਜੀ ਲਹਿਰ ਤੋਂ ਬਚਣ ਲਈ ਮਾਸਕ ਲਗਾਉਣਾ ਹੀ ਬਿਹਤਰ ਬਚਾਅ

ਸਰਵੇ 60 ਫੀਸਦੀ ਲੋਕ ਹੀ ਪਹਿਨਦੇ ਹਨ ਮਾਸਕ

ਦੇਸ਼ ਦੇ ਕਈ ਰਾਜਾਂ ਵਿਚ ਕੋਰੋਨਾ ਦੀ ਦੂਜੀ ਲਹਿਰ ਦੇ ਸ਼ੁਰੂ ਹੋਣ ਦੀਆਂ ਖ਼ਬਰਾਂ ਆਏ ਦਿਨ ਸਾਹਮਣੇ ਆ ਰਹੀਆਂ ਹਨ। ਇਸ ਤੋਂ ਬਚਾਅ ਅਤੇ ਲੋਕਾਂ ਨੂੰ ਜਾਗਰੂਕ ਕਰਨ ਦੇ ਮਕਸਦ ਨਾਲ ਇਕ ਸੈਮੀਨਾਰ ਸਥਾਨਕ ਪੁਲਸ ਲਾਈਨ ਵਿਚ ਕੀਤਾ ਗਿਆ। ਸੈਮੀਨਾਰ ਦੀ ਪ੍ਰਧਾਨਗੀ ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ, ਪੁਲਸ ਕਮਿਸ਼ਨਰ ਰਾਕੇਸ਼ ਅਗਰਵਾਲ ਅਤੇ ਸਿਵਲ ਸਰਜਨ ਲੁਧਿਆਣਾ ਡਾ. ਰਾਜੇਸ਼ ਬੱਗਾ ਨੇ ਕੀਤੀ। ਸੈਮੀਨਾਰ ਵਿਚ ਡੀ. ਐੱਮ. ਸੀ. ਹਸਪਤਾਲ ਪ੍ਰਬੰਧਕ ਸਮਿਤੀ ਦੇ ਸਕੱਤਰ ਪ੍ਰੇਮ ਕੁਮਾਰ ਗੁਪਤਾ ਵੀ ਹਾਜ਼ਰ ਸਨ। ਸੈਮੀਨਾਰ ਦੌਰਾਨ ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਨੇ ਕਿਹਾ ਕਿ ਕੋਰੋਨਾ ਦੀ ਪਹਿਲੀ ਲਹਿਰ ਨੂੰ ਸਾਰਿਆਂ ਨੇ ਸਮੂਹਿਕ ਰੂਪ ਨਾਲ ਸੈਰ ਕਰ ਕੇ ਕਾਬੂ ਕੀਤਾ ਹੈ। ਹੁਣ ਕੋਵਿਡ-19 ਦੀ ਦੂਜੀ ਲਹਿਰ ਨੂੰ ਰੋਕਣਾ ਵੀ ਇਕ ਹੋਰ ਚੁਣੌਤੀ ਹੈ, ਜਿਸ ਦਾ ਸਾਹਮਣਾ ਸਾਰਿਆਂ ਨੇ ਮਿਲ ਕੇ ਕਰਨਾ ਹੈ। ਡਿਪਟੀ ਕਮਿਸ਼ਨਰ ਨੇ ਲੋਕਾਂ ਨੂੰ ਰਾਜ ਸਰਕਾਰ ਵੱਲੋਂ ਤਿਓਹਾਰੀ ਸੀਜ਼ਨ ਦੌਰਾਨ ਜਾਰੀ ਕੀਤੇ ਨਿਰਦੇਸ਼ਾਂ ਦੀ ਪਾਲਣ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਕੇਵਲ ਮਾਸਕ ਲਗਾਉਣਾ ਹੀ ਵੈਕਸੀਨ ਦਾ ਕੰਮ ਕਰ ਸਕਦਾ ਹੈ ਕਿਉਂਕਿ ਇਸ ਨਾਲ ਵੀ ਕਾਫੀ ਹੱਦ ਤੱਕ ਨਾਮੁਰਾਦ ਬੀਮਾਰੀ ਤੋਂ ਬਚਾਅ ਹੋ ਸਕਦਾ ਹੈ। ਲੁਧਿਆਣਾ ਦੇ ਪੁਲਸ ਕਮਿਸ਼ਨਰ ਰਾਕੇਸ਼ ਅਗਰਵਾਲ ਨੇ ਧਾਰਮਿਕ ਸੰਸਥਾਵਾਂ, ਉਦਯੋਗਪਤੀਆਂ, ਬਾਜ਼ਾਰ ਐਸੋਸੀਏਸ਼ਨਾਂ, ਰੇਲਵੇ, ਬੱਸ ਅੱਡੇ ਆਦਿ ਸਮੇਤ ਵੱਖ-ਵੱਖ ਖੇਤਰਾਂ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਖੁਦ ਅਤੇ ਦੂਜਿਆਂ ਨੂੰ ਵੀ ਮਾਸਕ ਪਹਿਨਣ ਲਈ ਪ੍ਰੇਰਣ। ਇਹੀ ਇੱਕੋਇਕ ਬਚਾਅ ਦਾ ਰਸਤਾ ਹੈ। ਇਸ ਮੌਕੇ ਹੀਰੋ ਡੀ. ਐੱਮ. ਸੀ. ਹਾਰਟ ਇੰਸਟੀਚਿਊਟ ਦੇ ਦਿਲ ਦੇ ਰੋਗਾਂ ਦੇ ਮਾਹਿਰ ਡਾ. ਬਿਸ਼ਵ ਮੋਹਨ ਨੇ ਜ਼ਿਲੇ ਵਿਚ ਕੀਤੇ ਸਰਵੇ ਦਾ ਹਵਾਲਾ ਦਿੰਦੇ ਹੋਏ ਦੱਸਿਆ ਕਿ ਸਰਵੇਖਣ ਵਿਚ ਪਾਇਆ ਗਿਆ ਹੈ ਕਿ ਲੁਧਿਆਣਾ ਵਿਚ 60 ਫੀਸਦੀ ਲੋਕ ਮਾਸਕ ਪਹਿਨਦੇ ਹਨ, ਜਦੋਂਕਿ 40 ਫੀਸਦੀ ਲੋਕ ਮਾਸਕ ਨਹੀਂ ਪਹਿਨਦੇ ਜਾਂ ਨੱਕ ਨਹੀਂ ਢਕਦੇ। ਉਨ੍ਹਾਂ ਕਿਹਾ ਕਿ ਜੇਕਰ ਜ਼ਿਲੇ ਦੇ 90 ਫੀਸਦੀ ਨਿਵਾਸੀਆਂ ਨੇ ਠੀਕ ਤਰ੍ਹਾਂ ਮਾਸਕ ਪਇਨਣਾ ਸ਼ੁਰੂ ਕਰ ਦਿੱਤਾ ਤਾਂ ਕੋਵਿਡ ਦੀ ਦੂਜੀ ਲਹਿਰ ਨੂੰ 80 ਫੀਸਦੀ ਕੰਟਰੋਲ ਕੀਤਾ ਜਾ ਸਕਦਾ ਹੈ ਜੋ ਦਸੰਬਰ ਦੇ ਮੱਧ ਵਿਚ ਆਉਣ ਦੀ ਉਮੀਦ ਹੈ। ਉਨ੍ਹਾਂ ਦੱਸਿਆ ਕਿ ਧਾਰਮਿਕ ਸਥਾਨਾਂ ਅਤੇ ਜਨਤਕ ਥਾਵਾਂ ’ਤੇ ਮਾਸਕ ਪਹਿਨਣ ਲਈ ਲੋਕਾਂ ਨੂੰ ਪ੍ਰੇਰ ਸਕਦੇ ਹਨ, ਜੋ ਕੋਵਿਡ ਦੀ ਲੜੀ ਨੂੰ ਤੋੜਨ ਵਿਚ ਮਦਦ ਕਰੇਗਾ। ਇਸ ਮੌਕੇ ਪੁਲਸ ਕਮਿਸ਼ਨਰ ਰਾਕੇਸ਼ ਅਗਰਵਾਲ ਨੇ ਐਡਵੋਕੇਟ ਹਰਪ੍ਰੀਤ ਸੰਧੂ ਅਤੇ ਡਾ. ਬਿਸ਼ਵ ਮੋਹਨ ਵੱਲੋਂ ਇਕ ਡਾਕੂਮੈਂਟਰੀ ਅਤੇ ਇਕ ਪੋਸਟਰ ਲਾਂਚ ਕੀਤਾ। ਹਰਪ੍ਰੀਤ ਸੰਧੂ ਜੋ ਸੇਵਾ ਸੰਕਲਪ ਸੋਸਾਇਟੀ ਦੇ ਉਪ ਪ੍ਰਧਾਨ ਵੀ ਹਨ, ਨੇ ਕਿਹਾ ਕਿ ਡਾਕੂਮੈਂਟਰੀ ਲੁਧਿਆਣਾ ਦੇ ਨਾਗਰਿਕਾਂ ਲਈ ਕੋਵਿਡ ਨਾਲ ਲੜਨ ਲਈ ਸੁਰੱਖਿਆ ਉਪਾਅ ਦੇ ਮਹੱਤਵ ’ਤੇ ਚਾਨਣਾ ਪਾਉਂਦੀ ਹੈ।

ਸੈਮੀਨਾਰ ਵਿਚ ਹਾਜ਼ਰ ਪੁਲਸ ਕਮਿਸ਼ਨਰ ਰਾਕੇਸ਼ ਅਗਰਵਾਲ, ਡੀ. ਸੀ. ਵਰਿੰਦਰ ਕੁਮਾਰ ਸ਼ਰਮਾ, ਸਿਵਲ ਸਰਜ਼ਨ ਡਾ. ਰਾਜੇਸ਼ ਬੱਗਾ ਅਤੇ ਡੀ. ਐੱਮ. ਸੀ. ਦੇ ਸਕੱਤਰ ਪ੍ਰੇਮ ਗੁਪਤਾ ਅਤੇ ਹੋਰ।

ਮ੍ਰਿਤਕ ਮਰੀਜ਼ਾਂ ਦਾ ਵੇਰਵਾ

ਇਲਾਕਾ ਉਮਰ/ਲਿੰਗ ਹਸਪਤਾਲ

ਪਿੰਡ ਚੱਕ ਕਲਾਂ        32 ਪੁਰਸ਼        ਸੀ. ਐੱਮ. ਸੀ.

ਜੰਡਿਆਲੀ        68 ਪੁਰਸ਼        ਫੋਰਟਿਸ

ਫੋਕਲ ਪੁਆਇੰਟ        37 ਪੁਰਸ਼        ਸਿਵਲ

ਡੇਂਗੂ ਦੀ ਰਿਪੋਰਟ ਡੀ. ਪੀ. ਆਰ. ਓ. ਦੀ ਜੇਬ ’ਚ

ਜ਼ਿਲੇ ਵਿਚ ਚੱਲ ਰਹੇ ਡੇਂਗੂ ਦੀ ਮਹਾਮਾਰੀ ਦੀ ਰਿਪੋਰਟ ਦਬਾਉਣ ਦੇ ਦੋਸ਼ ਆਮ ਕਰ ਕੇ ਸਿਹਤ ਵਿਭਾਗ ’ਤੇ ਲਗਦੇ ਹਰੇ ਹਨ ਪਰ ਹੁਣ ਖੁਦ ਸਿਹਤ ਅਧਿਕਾਰੀਆਂ ਨੇ ਵੀ ਕਹਿਣਾ ਸ਼ੁਰੂ ਕਰ ਦਿੱਤਾ ਹੈ ਕਿ ਉਹ ਰੋਜ਼ ਜ਼ਿਲਾ ਲੋਕ ਸੰਪਰਕ ਅਧਿਕਾਰੀ ਨੂੰ ਡੇਂਗੂ ਦੀ ਰਿਪੋਰਟ ਜਨਤਕ ਕਰਨ ਲਈ ਭੇਜਦੇ ਹਨ। ਪਤਾ ਨਹੀਂ ਕਿਉਂ ਇਹ ਰਿਪੋਰਟ ਮੀਡੀਆ ਨੂੰ ਜਾਰੀ ਨਹੀਂ ਕੀਤੀ ਜਾ ਰਹੀ, ਜਿਸ ਕਾਰਨ ਨਾ ਤਾਂ ਡੇਂਗੂ ਦੀ ਸਹੀ ਸਥਿਤੀ ਦਾ ਪਤਾ ਨਹੀਂ ਲੱਗ ਰਿਹਾ ਹੈ, ਨਾ ਹੀ ਲੋਕਾਂ ਨੂੰ ਸਰਕਾਰੀ ਪੱਧਰ 'ਤੇ ਜਾਗਰੂਕ ਕਰਨ ਕੋਈ ਯਤਨ ਕੀਤੇ ਜਾ ਰਹੇ ਹਨ। ਇਸ ਸਿਲਸਿਲੇ ਵਿਚ ਜਦੋਂ ਡੀ. ਪੀ. ਆਰ. ਓ. ਪੁਨੀਤ ਪਾਲ ਸਿੰਘ ਗਿੱਲ ਨਾਲ ਸੰਪਰਕ ਕੀਤਾ ਗਿਆ ਤਾਂ ਉਨ੍ਹਾਂ ਨੇ ਆਦਤਨ ਫੋਨ ਨਹੀਂ ਚੁੱਕਿਆ।


author

Bharat Thapa

Content Editor

Related News