ਪੰਜਾਬ ''ਚ ਬੁੱਧਵਾਰ ਨੂੰ ਕੋਰੋਨਾ ਦੇ 1407 ਨਵੇਂ ਮਾਮਲੇ, 66 ਮਰੀਜ਼ਾਂ ਦੀ ਹੋਈ ਮੌਤ

Wednesday, Jun 09, 2021 - 08:16 PM (IST)

ਚੰਡੀਗੜ੍ਹ (ਬਿਊਰੋ)- ਪੂਰੇ ਦੇਸ਼ 'ਚ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਵੱਧਦਾ ਹੀ ਜਾ ਰਿਹਾ ਹੈ। ਉਥੇ ਪੰਜਾਬ ਵਿਚ ਵੀ ਇਸ ਵਾਇਰਸ ਦਾ ਪਸਾਰ ਰੁਕਣ ਦਾ ਨਾਂ ਨਹੀਂ ਲੈ ਰਿਹਾ ਹੈ। ਸਰਕਾਰ ਵਲੋਂ ਵੈਕਸੀਨੇਸ਼ਨ ਵੀ ਲਗਾਈ ਜਾ ਰਹੀ ਹੈ ਪਰ ਇਸ ਦੇ ਬਾਵਜੂਦ ਵਾਇਰਸ ਘਾਤਕ ਹੁੰਦਾ ਜਾ ਰਿਹਾ ਹੈ। ਇਸ ਕਾਰਣ ਪੰਜਾਬ ਸਰਕਾਰ ਵਲੋਂ ਸਮੇਂ-ਸਮੇਂ 'ਤੇ ਤਰ੍ਹਾਂ-ਤਰ੍ਹਾਂ ਦੀਆਂ ਗਾਈਡਲਾਈਨਜ਼ ਜਾਰੀ ਕੀਤੀਆਂ ਗਈਆਂ ਹਨ। ਇਸ ਘਾਤਕ ਵਾਇਰਸ ਕਾਰਣ ਬੁੱਧਵਾਰ ਨੂੰ 66 ਮਰੀਜ਼ਾਂ ਦੀ ਜਾਨ ਚਲੀ ਗਈ ਜਦੋਂ ਕਿ ਇਸ ਲਾਗ ਕਾਰਣ 1407 ਲੋਕਾਂ ਦੀ ਰਿਪੋਰਟ ਪਾਜ਼ੇਟਿਵ ਆਈ ਹੈ। ਇਸ ਦੇ ਨਾਲ ਹੀ ਪੰਜਾਬ 'ਚ ਕੋਰੋਨਾ ਕਾਰਣ ਹੋਣ ਵਾਲੀਆਂ ਮੌਤਾਂ ਦਾ ਅੰਕੜਾ 15293 ਤੱਕ ਪਹੁੰਚ ਗਿਆ ਹੈ। ਰਾਜ 'ਚ ਕੁੱਲ 5,83,474 ਲੋਕ ਪਾਜ਼ੇਟਿਵ ਪਾਏ ਜਾ ਚੁੱਕੇ ਹਨ ਅਤੇ ਇਸ ਬਿਮਾਰੀ ਨੂੰ ਅੱਜ 2521 ਮਰੀਜ਼ਾਂ ਨੇ ਮਾਤ ਦਿੱਤੀ ਹੈ ਜਿਸ ਦੇ ਚੱਲਦੇ 5,50,837 ਲੋਕ ਇਸ ਤੋਂ ਸਿਹਤਮੰਦ ਹੋਏ ਹਨ। ਇਸ ਸਮੇਂ ਵੀ 17,344 ਲੋਕ ਇਸ ਬਿਮਾਰੀ ਨਾਲ ਲੜ ਰਹੇ ਹਨ। 

ਇਹ ਵੀ ਪੜ੍ਹੋ : ਵੱਡੀ ਖ਼ਬਰ : ਪੰਜਾਬ ਪੁਲਸ ਲਈ ਸਿਰਦਰਦੀ ਬਣੇ ਖ਼ਤਰਨਾਕ ਗੈਂਗਸਟਰ ਜੈਪਾਲ ਭੁੱਲਰ ਦਾ ਐਨਕਾਊਂਟਰ

ਜ਼ਿਲ੍ਹਿਆਂ 'ਚ ਕੋਰੋਨਾ ਮਰੀਜ਼ਾਂ ਦੀ ਗਿਣਤੀ
ਪੰਜਾਬ 'ਚ ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ 'ਚ ਜਿੱਥੇ ਪਹਿਲਾਂ ਕਮੀ ਦੇਖੀ ਜਾ ਰਹੀ ਸੀ, ਉੱਥੇ ਹੀ ਹੁੱਣ ਮਾਮਲੇ ਵੱਧਦੇ ਦਿਖਾਈ ਦੇ ਰਹੇ ਹਨ। ਜਿਸਦੇ ਚੱਲਦੇ ਅੱਜ ਲੁਧਿਆਣਾ 'ਚ 104, ਐੱਸ. ਏ. ਐੱਸ ਨਗਰ 86, ਬਠਿੰਡਾ 117, ਜਲੰਧਰ 142, ਪਟਿਆਲਾ 81, ਅੰਮ੍ਰਿਤਸਰ 104, ਫਾਜ਼ਿਲਕਾ 72, ਸ੍ਰੀ ਮੁਕਤਸਰ ਸਾਹਿਬ 45, ਮਾਨਸਾ 34, ਹੁਸ਼ਿਆਰਪੁਰ 96, ਪਠਾਨਕੋਟ 51, ਸੰਗਰੂਰ 53, ਫਰੀਦਕੋਟ 63, ਰੋਪੜ 41, ਮੋਗਾ 19, ਫਿਰੋਜ਼ਪੁਰ 93, ਫਤਿਹਗੜ੍ਹ ਸਾਹਿਬ 41, ਐਸ.ਬੀ.ਐਸ ਨਗਰ 21, ਗੁਰਦਾਸਪੁਰ 65, ਕਪੂਰਥਲਾ 52, ਤਰਨਤਾਰਨ 20 ਅਤੇ ਬਰਨਾਲਾ 'ਚ 7 ਨਵੇਂ ਕੋਰੋਨਾ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ।

ਇਹ ਵੀ ਪੜ੍ਹੋ : ਬਠਿੰਡਾ ’ਚ ਖ਼ੌਫਨਾਕ ਵਾਰਦਾਤ, ਪਤੀ ਨੇ ਸੁੱਤੀ ਪਈ ਪਤਨੀ ਦਾ ਕਹੀ ਨਾਲ ਵੱਢਿਆ ਗਲ਼ਾ

ਉੱਥੇ ਹੀ ਸੂਬੇ 'ਚ ਅੱਜ 66 ਲੋਕਾਂ ਦੀ ਕੋਰੋਨਾ ਕਾਰਣ ਮੌਤ ਹੋਈ ਹੈ। ਜਿਸ 'ਚ ਅੰਮ੍ਰਿਤਸਰ 9, ਬਰਨਾਲਾ 1, ਬਠਿੰਡਾ 4, ਫਤਿਹਗੜ੍ਹ ਸਾਹਿਬ 1, ਫਾਜ਼ਿਲਕਾ 1, ਫਿਰੋਜ਼ਪੁਰ 4, ਗੁਰਦਾਸਪੁਰ 5, ਹੁਸ਼ਿਆਰਪੁਰ 1, ਜਲੰਧਰ 6, ਕਪੂਰਥਲਾ 2, ਲੁਧਿਆਣਾ 8, ਮਾਨਸਾ 2, ਮੋਗਾ 2, ਐੱਸ.ਏ.ਐੱਸ ਨਗਰ 1, ਸ੍ਰੀ ਮੁਕਤਸਰ ਸਾਹਿਬ 1, ਪਠਾਨਕੋਟ 2, ਪਟਿਆਲਾ 6, ਰੋਪੜ 2, ਸੰਗਰੂਰ 5 ਐੱਸ. ਬੀ. ਐੱਸ. ਨਗਰ 1 ਅਤੇ ਤਰਨਤਾਰਨ 'ਚ 2 ਦੀ ਕੋਰੋਨਾ ਕਾਰਨ ਮੌਤ ਹੋਈ ਹੈ।
 


Bharat Thapa

Content Editor

Related News