6600 ਸਿੱਖਿਆ ਪ੍ਰੋਵਾਈਡਰਾਂ ਨੇ ਕੀਤਾ ਧਰਨਾ ਪ੍ਰਦਰਸ਼ਨ

09/23/2017 3:30:05 AM

ਕਪੂਰਥਲਾ, (ਮਲਹੋਤਰਾ)- ਸਿੱਖਿਆ ਪ੍ਰੋਵਾਈਡਰ ਯੂਨੀਅਨ ਵਲੋਂ ਜ਼ਿਲਾ ਪ੍ਰਧਾਨ ਪੰਕਜ ਬਾਬੂ ਦੀ ਪ੍ਰਧਾਨਗੀ 'ਚ ਆਪਣੀਆਂ ਮੰਗਾਂ ਸਬੰਧੀ ਜ਼ਿਲਾ ਸਿੱਖਿਆ ਅਧਿਕਾਰੀ ਦਫਤਰ ਦੇ ਸਾਹਮਣੇ ਧਰਨਾ ਪ੍ਰਦਰਸ਼ਨ ਕੀਤਾ ਗਿਆ। ਯੂਨੀਅਨ ਆਗੂਆਂ ਨੇ ਪੰਜਾਬ ਸਰਕਾਰ ਵਿਰੋਧੀ ਨਾਅਰੇਬਾਜ਼ੀ ਕੀਤੀ। ਆਪਣੇ ਸੰਬੋਧਨ 'ਚ ਬੁਲਾਰਿਆਂ ਨੇ ਕਿਹਾ ਕਿ ਸਰਕਾਰ ਵਲੋਂ ਸਿੱਖਿਆ ਪ੍ਰੋਵਾਈਡਰ ਅਧਿਆਪਕਾਂ ਨੂੰ ਕੰਮ ਦੇ ਬਦਲੇ ਪੂਰੀ ਤਨਖਾਹ ਨਹੀਂ ਦਿੱਤੀ ਜਾ ਰਹੀ। 
ਉਨ੍ਹਾਂ ਕਿਹਾ ਕਿ ਪੰਜਾਬ ਦੇ 6600 ਸਿੱਖਿਆ ਪ੍ਰੋਵਾਈਡਰ ਅਧਿਆਪਕਾਂ ਵਲੋਂ ਗਲਤ ਨੀਤੀਆਂ ਦੇ ਚਲਦੇ 20 ਸਤੰਬਰ ਤੋਂ 30 ਸਤੰਬਰ ਤਕ ਸੈਕਟਰੀਏਟ ਦਾ ਬਾਈਕਾਟ ਪ੍ਰੋਗਰਾਮ ਚੱਲ ਰਿਹਾ ਹੈ।
ਉਨ੍ਹਾਂ ਕਿਹਾ ਕਿ ਚੋਣਾਂ ਦੌਰਾਨ ਕਾਂਗਰਸ ਦੇ ਵੱਖ-ਵੱਖ ਨੇਤਾ  ਸਰਕਾਰ ਆਉਣ 'ਤੇ ਜਾਇਜ਼ ਮੰਗਾਂ ਵੱਲ ਕੋਈ ਧਿਆਨ ਨਹੀਂ ਦੇ ਰਹੇ। ਇਸ ਉਪਰੰਤ ਯੂਨੀਅਨ ਦੇ ਇਕ ਮੰਡਲ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਮੰਗ ਪੱਤਰ ਜ਼ਿਲਾ ਸਿੱਖਿਆ ਅਧਿਕਾਰੀ (ਐਲੀ.) ਗੁਰਚਰਨ ਸਿੰਘ ਨੂੰ ਦਿੱਤਾ। 
ਇਸ ਮੌਕੇ ਵਿਪਨ ਕੁਮਾਰ, ਰੁਪਿੰਦਰ ਸਿੰਘ, ਜਸਵਿੰਦਰ ਸਿੰਘ, ਸ਼ਮਿੰਦਰ ਕੌਰ, ਮੋਹਨ ਸਿੰਘ, ਰਾਜਬੀਰ ਕੌਰ, ਰਵਿੰਦਰ ਕੌਰ, ਗੁਰਵਿੰਦਰ ਕੌਰ, ਤਜਿੰਦਰ ਸਿੰਘ, ਕਰਮ ਸਿੰਘ, ਸੁਖਦੇਵ ਸਿੰਘ, ਅਸ਼ਵਨੀ ਟਿੱਬਾ ਤੇ ਮਨਜੀਤ ਸਿੰਘ ਆਦਿ ਹਾਜ਼ਰ ਸਨ। 


Related News