ਸੂਬੇ ’ਚ 15ਵੇਂ ਦਿਨ 667871 ਮੀਟ੍ਰਿਕ ਟਨ ਕਣਕ ਦੀ ਹੋਈ ਖਰੀਦ

Wednesday, Apr 29, 2020 - 11:43 PM (IST)

ਚੰਡੀਗੜ੍ਹ,(ਅਸ਼ਵਨੀ)- ਪੰਜਾਬ ਰਾਜ ’ਚ ਅੱਜ ਕਣਕ ਦੀ ਖਰੀਦ ਦੇ 15ਵੇਂ ਦਿਨ 667871 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਗਈ ਜਿਸ 'ਚੋਂ ਸਰਕਾਰੀ ਏਜੰਸੀਆਂ ਵਲੋਂ 667871 ਮੀਟ੍ਰਿਕ ਟਨ ਅਤੇ ਆੜਤੀਆਂ ਵਲੋਂ 2310 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਇਕ ਬੁਲਾਰੇ ਨੇ ਦੱਸਿਆ ਕਿ ਸੂਬੇ 'ਚ 665561 ਮੀਟ੍ਰਿਕ ਟਨ ਕਣਕ ਦੀ ਖਰੀਦ ਸਰਕਾਰੀ ਏਜੰਸੀਆਂ ਵਲੋਂ ਕੀਤੀ ਗਈ ਹੈ, ਜਿਸ ’ਚੋਂ ਪਨਗ੍ਰੇਨ ਵਲੋਂ 165443 ਮੀਟ੍ਰਿਕ ਟਨ, ਮਾਰਕਫੈੱਡ ਵਲੋਂ 141343 ਮੀਟ੍ਰਿਕ ਟਨ ਅਤੇ ਪਨਸਪ ਵਲੋਂ 125857 ਮੀਟ੍ਰਿਕ ਟਨ ਕਣਕ ਖ਼ਰੀਦੀ ਗਈ ਹੈ ਜਦਕਿ ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ ਵਲੋਂ 102536 ਮੀਟ੍ਰਿਕ ਟਨ ਕਣਕ ਖ਼ਰੀਦੀ ਗਈ ਹੈ। ਕੇਂਦਰ ਸਰਕਾਰ ਦੀ ਏਜੰਸੀ ਐੱਫ. ਸੀ. ਆਈ. ਵਲੋਂ 79560 ਮੀਟ੍ਰਿਕ ਟਨ ਕਣਕ ਖ਼ਰੀਦੀ ਜਾ ਗਈ ਹੈ। ਇਸ ਤੋਂ ਇਲਾਵਾ ਪਨਗ੍ਰੇਨ ਵਲੋਂ ਪੰਜਾਬ ’ਚ ਜਨਤਕ ਵੰਡ ਲਈ 50822 ਮੀਟ੍ਰਿਕ ਟਨ ਕਣਕ ਵੀ ਖਰੀਦੀ ਗਈ ਹੈ। ਬੁਲਾਰੇ ਨੇ ਦੱਸਿਆ 15ਵੇਂ ਦਿਨ ਦੀ ਖਰੀਦ ਸਮੇਤ ਹੁਣ ਤੱਕ ਰਾਜ ’ਚ ਕੁਲ 6833074 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ। ਬੁਲਾਰੇ ਨੇ ਦੱਸਿਆ ਕਿ ਅੱਜ ਪੰਜਾਬ ਰਾਜ ਦੀਆਂ ਮੰਡੀਆਂ ’ਚੋਂ 535434 ਲੱਖ ਮੀਟ੍ਰਿਕ ਟਨ ਕਣਕ ਦੀ ਚੁਕਾਈ ਕੀਤੀ ਗਈ ਹੈ ਅਤੇ 5717 ਕਰੋੜ ਰੁਪਏ ਦੀ ਅਦਾਇਗੀ ਕਰ ਦਿੱਤੀ ਗਈ ਹੈ।


Bharat Thapa

Content Editor

Related News