ਸੂਬੇ ''ਚ 32ਵੇਂ ਦਿਨ 67,659 ਮੀਟਿ੍ਰਕ ਟਨ ਕਣਕ ਦੀ ਹੋਈ ਖ਼ਰੀਦ
Tuesday, May 11, 2021 - 09:58 PM (IST)
ਚੰਡੀਗੜ੍ਹ,(ਬਿਊਰੋ)- ਪੰਜਾਬ ਰਾਜ ਵਿੱਚ ਅੱਜ ਕਣਕ ਦੀ ਖ਼ਰੀਦ ਦੇ 32ਵੇਂ ਦਿਨ ਸਰਕਾਰੀ ਖ਼ਰੀਦ ਏਜੰਸੀਆਂ ਵੱਲੋਂ 67,659 ਮੀਟਿ੍ਰਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਇਕ ਬੁਲਾਰੇ ਨੇ ਦੱਸਿਆ ਕਿ ਸੂਬੇ ਵਿੱਚ 67659 ਮੀਟਿ੍ਰਕ ਟਨ ਕਣਕ ਦੀ ਖ਼ਰੀਦ ਸਰਕਾਰੀ ਏਜੰਸੀਆਂ ਦੁਆਰਾ ਕੀਤੀ ਗਈ ਹੈ ਜਿਸ ਵਿਚੋਂ ਪਨਗ੍ਰੇਨ ਵੱਲੋਂ 19,444.30 ਮੀਟਿ੍ਰਕ ਟਨ, ਮਾਰਕਫੈੱਡ ਵੱਲੋਂ 18,289.25 ਮੀਟਿ੍ਰਕ ਟਨ ਅਤੇ ਪਨਸਪ ਵੱਲੋਂ 8,117.10 ਮੀਟਿ੍ਰਕ ਟਨ ਕਣਕ ਖ਼ਰੀਦੀ ਗਈ ਹੈ ਜਦਕਿ ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ ਵਲੋਂ 9,960.75 ਮੀਟਿ੍ਰਕ ਟਨ ਕਣਕ ਖ਼ਰੀਦੀ ਗਈ ਹੈ।
ਕੇਂਦਰ ਸਰਕਾਰ ਦੀ ਏਜੰਸੀ ਐੱਫ.ਸੀ.ਆਈ. ਵੱਲੋਂ 9,628.4 ਮੀਟਿ੍ਰਕ ਟਨ ਕਣਕ ਖ਼ਰੀਦੀ ਜਾ ਚੁੱਕੀ ਹੈ। ਇਸ ਤੋਂ ਇਲਾਵਾ ਪਨਗ੍ਰੇਨ ਵਲੋਂ ਪੰਜਾਬ ਵਿੱਚ ਜਨਤਕ ਵੰਡ ਲਈ 2218.8 ਮੀਟਿ੍ਰਕ ਟਨ ਕਣਕ ਵੀ ਖਰੀਦੀ ਗਈ ਹੈ।
ਬੁਲਾਰੇ ਨੇ ਦੱਸਿਆ 32 ਵੇਂ ਦਿਨ ਦੀ ਖ਼ਰੀਦ ਸਮੇਤ ਹੁਣ ਤੱਕ ਰਾਜ ਵਿੱਚ ਕੁਲ 1,30,07,081.97 ਮੀਟਿ੍ਰਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ।