ਲੁਧਿਆਣਾ ਜ਼ਿਲ੍ਹੇ ''ਚ ਕੋਰੋਨਾ ਦੇ 67 ਨਵੇਂ ਮਾਮਲੇ ਆਏ ਸਾਹਮਣੇ, 3 ਦੀ ਮੌਤ

Friday, Feb 05, 2021 - 12:24 AM (IST)

ਲੁਧਿਆਣਾ ਜ਼ਿਲ੍ਹੇ ''ਚ ਕੋਰੋਨਾ ਦੇ 67 ਨਵੇਂ ਮਾਮਲੇ ਆਏ ਸਾਹਮਣੇ, 3 ਦੀ ਮੌਤ

ਲੁਧਿਆਣਾ, (ਜ.ਬ.)- ਕੋਰੋਨਾ ਨਾਲ ਜ਼ਿਲ੍ਹੇ ਵਿਚ ਅੱਜ 3 ਮਰੀਜ਼ਾਂ ਦੀ ਮੌਤ ਹੋ ਗਈ। ਤਿੰਨੋਂ ਮਰੀਜ਼ ਜ਼ਿਲ੍ਹੇ ਨਾਲ ਸਬੰਧਤ ਹਨ, ਜਦੋਂਕਿ 13 ਅੰਡਰ ਟ੍ਰਾਇਲ ਸਮੇਤ 67 ਮਰੀਜ਼ਾਂ ਦੀ ਰਿਪੋਰਟ ਕੋਰੋਨਾ ਪਾਜ਼ੇਟਿਵ ਆਈ ਹੇ। ਅਚਾਨਕ 13 ਅੰਡਰ ਟ੍ਰਾਇਲ ਦੇ ਪਾਜ਼ੇਟਿਵ ਆਉਣ ਤੋਂ ਬਾਅਦ ਜੇਲ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ’ਚ ਚਿੰਤਾ ਪਾਈ ਜਾ ਰਹੀ ਹੈ।

ਸਿਵਲ ਸਰਜਨ ਡਾ. ਸੁਖਜੀਵਨ ਕੱਕੜ ਦੇ ਮੁਤਾਬਕ ਇਨ੍ਹਾਂ ਮਰੀਜ਼ਾਂ ਵਿਚ 61 ਮਰੀਜ਼ ਜ਼ਿਲ੍ਹੇ ਦੇ ਰਹਿਣ ਵਾਲੇ ਹਨ, ਜਦੋਂਕਿ ਬਾਕੀ ਦੂਜੇ ਜ਼ਿਲ੍ਹਿਆਂ ਨਾਲ ਸਬੰਧਤ ਹਨ। ਉਨ੍ਹਾਂ ਦੱਸਿਆ ਕਿ ਹੁਣ ਤੱਕ 25,974 ਪਾਜ਼ੇਟਿਵ ਮਰੀਜ਼ ਸਾਹਮਣੇ ਆ ਚੁੱਕੇ ਹਨ। ਇਨ੍ਹਾਂ ’ਚੋਂ 1004 ਦੀ ਮੌਤ ਹੋ ਚੁੱਕੀ ਹੈ। ਜ਼ਿਲ੍ਹੇ ਤੋਂ ਇਲਾਵਾ 3956 ਪਾਜ਼ੇਟਿਵ ਮਰੀਜ਼ ਦੂਜੇ ਜ਼ਿਲ੍ਹਿਆਂ ਜਾਂ ਸੂਬਿਆਂ ਦੇ ਰਹਿਣ ਵਾਲੇ ਸਨ, ਜੋ ਸਥਾਨਕ ਹਸਪਤਾਲਾਂ ਵਿਚ ਇਲਾਜ ਦੌਰਾਨ ਪਾਜ਼ੇਟਿਵ ਆਏ। ਇਨ੍ਹਾਂ ਵਿਚੋਂ 480 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। ਡਾ. ਕੱਕੜ ਮੁਤਾਬਕ ਜ਼ਿਲ੍ਹੇ ਵਿਚ ਪਾਜ਼ੇਟਿਵ ਮਰੀਜ਼ਾਂ ’ਚੋਂ 24,584 ਮਰੀਜ਼ ਠੀਕ ਹੋ ਚੁੱਕੇ ਹਨ। ਮੌਜੂਦਾ ਸਮੇਂ ਵਿਚ 387 ਐਕਟਿਵ ਮਰੀਜ਼ ਰਹਿ ਗਏ ਹਨ।

ਫਿਰ ਵਧਣ ਲੱਗੀ ਮਰੀਜ਼ਾਂ ਦੀ ਗਿਣਤੀ

ਲੋਕਾਂ ਵੱਲੋਂ ਕੋਰੋਨਾ ਤੋਂ ਬਚਾਅ ਸਬੰਧੀ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਨਾ ਕਰਨ ਕਰਕੇ ਮਰੀਜ਼ਾਂ ਦੀ ਗਿਣਤੀ ਵਿਚ ਵਾਧਾ ਦਰਜ ਕੀਤਾ ਜਾ ਰਿਹਾ ਹੈ। ਕਈ ਦਿਨਾਂ ਤੋਂ ਬਾਅਦ ਅੱਜ 61 ਨਵੇਂ ਮਰੀਜ਼ ਸਾਹਮਣੇ ਆਏ ਹਨ। ਮਾਹਿਰਾਂ ਦਾ ਕਹਿਣਾ ਹੈ ਕਿ ਲੋਕਾਂ ਨੂੰ ਕੋਰੋਨਾ ਤੋਂ ਬਚਾਅ ਸਬੰਧੀ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਸਖਤੀ ਨਾਲ ਕਰਨੀ ਚਾਹੀਦੀ ਹੈ। ਸਿਹਤ ਵਿਭਾਗ ਨੇ ਅੱਜ ਅਤੇ ਕੱਲ ਸਾਹਮਣੇ ਆਏ 29 ਮਰੀਜ਼ਾਂ ’ਚੋਂ 24 ਨੂੰ ਹੋਮ ਆਈਸੋਲੇਸ਼ਨ ਵਿਚ ਭੇਜ ਦਿੱਤਾ ਹੈ, ਜਦਕਿ 33 ਸ਼ੱਕੀ ਮਰੀਜ਼ਾਂ ਨੂੰ ਅੱਜ ਹੋਮ ਕੁਆਰੰਟਾਈਨ ਵਿਚ ਭੇਜ ਦਿੱਤਾ ਗਿਆ ਹੈ। ਕੁਆਰੰਟਾਈਨ ਵਿਚ ਰਹਿਣ ਵਾਲੇ ਮਰੀਜ਼ਾਂ ਦੀ ਗਿਣਤੀ ਵਧ ਕੇ 689 ਅਤੇ ਹੋਮ ਆਈਸੋਲੇਸ਼ਨ ’ਚ ਰਹਿਣ ਵਾਲੇ ਮਰੀਜ਼ਾਂ ਦੀ ਗਿਣਤੀ 260 ਹੋ ਗਈ ਹੈ। ਜ਼ਿਲ੍ਹੇ ’ਚ ਅੱਜ 2072 ਸ਼ੱਕੀ ਮਰੀਜ਼ਾਂ ਦੇ ਸੈਂਪਲ ਜਾਂਚ ਲਈ ਭੇਜੇ ਗਏ ਹਨ। 1104 ਸੈਂਪਲਾਂ ਦੀ ਰਿਪੋਰਟ ਅਜੇ ਪੈਂਡਿੰਗ ਦੱਸੀ ਜਾਂਦੀ ਹੈ। ਸਿਹਤ ਅਧਿਕਾਰੀ ਮੁਤਾਬਕ ਇਨ੍ਹਾਂ ’ਚੋਂ 18 ਮਰੀਜ਼ ਸਰਕਾਰੀ ਹਸਪਤਾਲਾਂ ਜਦੋਂਕਿ 92 ਮਰੀਜ਼ ਨਿੱਜੀ ਹਸਪਤਾਲਾਂ ਵਿਚ ਜ਼ੇਰੇ ਇਲਾਜ ਹਨ। ਇਨ੍ਹਾਂ ਮਰੀਜ਼ਾਂ ’ਚੋਂ 3 ਮਰੀਜ਼ਾਂ ਦੀ ਹਾਲਤ ਕਾਫੀ ਗੰਭੀਰ ਦੱਸੀ ਜਾਂਦੀ ਹੈ।

673 ਵਿਅਕਤੀਆਂ ਦੇ ਲਾਈ ਗਈ ਵੈਕਸੀਨ

ਜ਼ਿਲ੍ਹੇ ਵਿਚ ਅੱਜ 673 ਲੋਕਾਂ ਨੂੰ ਵੈਕਸੀਨ ਦਾ ਇੰਜੈਕਸ਼ਨ ਲਾਇਆ ਗਿਆ ਹੈ। ਸਿਵਲ ਸਰਜਨ ਮੁਤਾਬਕ ਅੱਜ ਹੈਲਥ ਕੇਅਰ ਵਰਕਰਾਂ ਲਈ 1460 ਵੈਕਸੀਨ ਲਾਉਣ ਦਾ ਨਿਸ਼ਾਨਾ ਮਿਥਿਆ ਗਿਆ ਹੈ, ਜਦੋਂਕਿ 305 ਵਿਅਕਤੀਆਂ ਨੇ ਵੈਕਸੀਨ ਲਗਵਾਈ ਹੈ। ਇਸੇ ਤਰ੍ਹਾਂ ਫਰੰਟ ਲਾਈਨ ਵਰਕਰਾਂ ਵਿਚ 1016 ਵਿਅਕਤੀਆਂ ਨੂੰ ਵੈਕਸੀਨ ਲਗਾਉਣ ਦਾ ਟੀਚਾ ਰੱਖਿਆ ਗਿਆ ਸੀ। ਇਨ੍ਹਾਂ ’ਚੋਂ 368 ਵਿਅਕਤੀਆਂ ਨੇ ਵੈਕਸੀਨ ਲਗਵਾਈ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ 17,500 ਵਿਅਕਤੀਆਂ ਨੂੰ ਵੈਕਸੀਨ ਲਾਈ ਜਾ ਚੁੱਕੀ ਹੈ।


author

Bharat Thapa

Content Editor

Related News