''ਯੁੱਧ ਨਸ਼ਿਆਂ ਵਿਰੁੱਧ'' ਤਹਿਤ 863 ਗ੍ਰਾਮ ਹੈਰੋਇਨ ਸਮੇਤ 68 ਨਸ਼ਾ ਸਮੱਗਲਰ ਗ੍ਰਿਫ਼ਤਾਰ

Saturday, Dec 13, 2025 - 11:17 AM (IST)

''ਯੁੱਧ ਨਸ਼ਿਆਂ ਵਿਰੁੱਧ'' ਤਹਿਤ 863 ਗ੍ਰਾਮ ਹੈਰੋਇਨ ਸਮੇਤ 68 ਨਸ਼ਾ ਸਮੱਗਲਰ ਗ੍ਰਿਫ਼ਤਾਰ

ਚੰਡੀਗੜ੍ਹ/ਜਲੰਧਰ (ਅੰਕੁਰ, ਧਵਨ)-'ਯੁੱਧ ਨਸ਼ਿਆਂ ਵਿਰੁੱਧ' ਦੇ 286ਵੇਂ ਦਿਨ ਪੰਜਾਬ ਪੁਲਸ ਨੇ 305 ਥਾਵਾਂ ’ਤੇ ਛਾਪੇਮਾਰੀ ਕੀਤੀ, ਜਿਸ ਉਪਰੰਤ ਸੂਬੇ ਭਰ ’ਚ 53 ਐੱਫ਼. ਆਈ. ਆਰਜ਼. ਦਰਜ ਕਰਕੇ 68 ਨਸ਼ਾ ਸਮੱਗਲਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 286 ਦਿਨਾਂ ’ਚ ਗ੍ਰਿਫ਼ਤਾਰ ਕੀਤੇ ਗਏ ਕੁੱਲ੍ਹ ਨਸ਼ਾ ਸਮੱਗਲਰਾਂ ਦੀ ਗਿਣਤੀ 40,187 ਹੋ ਗਈ ਹੈ।

ਇਹ ਵੀ ਪੜ੍ਹੋ: ਪੰਜਾਬ ਦੇ 13 ਜ਼ਿਲ੍ਹਿਆਂ ਲਈ Alert! ਮੌਸਮ ਵਿਭਾਗ ਵੱਲੋਂ 16 ਦਸੰਬਰ ਤੱਕ ਦੀ ਵੱਡੀ ਭਵਿੱਖਬਾਣੀ, ਪੜ੍ਹੋ ਤਾਜ਼ਾ ਅਪਡੇਟ

ਛਾਪੇਮਾਰੀ ਦੇ ਨਤੀਜੇ ਵਜੋਂ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਸਮੱਗਲਰਾਂ ਦੇ ਕਬਜ਼ੇ ’ਚੋਂ 863 ਗ੍ਰਾਮ ਹੈਰੋਇਨ, 352 ਨਸ਼ੇ ਦੀਆਂ ਗੋਲ਼ੀਆਂ ਅਤੇ 810 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਇਸ ਆਪ੍ਰੇਸ਼ਨ ਦੌਰਾਨ 65 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1000 ਤੋਂ ਵੱਧ ਪੁਲਸ ਮੁਲਾਜ਼ਮਾਂ ਵਾਲੀਆਂ 120 ਤੋਂ ਵੱਧ ਪੁਲਸ ਟੀਮਾਂ ਨੇ ਰਾਜ ਭਰ ’ਚ 305 ਥਾਵਾਂ ’ਤੇ ਛਾਪੇਮਾਰੀ ਕੀਤੀ ਹੈ। ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਸ ਟੀਮਾਂ ਨੇ 327 ਸ਼ੱਕੀ ਵਿਅਕਤੀਆਂ ਦੀ ਜਾਂਚ ਵੀ ਕੀਤੀ ਹੈ। ਨਾਲ ਹੀ 40 ਵਿਅਕਤੀਆਂ ਨੂੰ ਨਸ਼ਾ ਛੱਡਣ ਅਤੇ ਮੁੜ ਵਸੇਬੇ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ ਹੈ।

ਇਹ ਵੀ ਪੜ੍ਹੋ: ਗੁਰਦੁਆਰਾ ਸ੍ਰੀ ਬੇਰ ਸਾਹਿਬ ਨੇੜੇ ਵੱਡੀ ਵਾਰਦਾਤ! ਨਿਹੰਗ ਬਾਣੇ 'ਚ ਆਏ ਨੌਜਵਾਨਾਂ ਨੇ ਕਰ 'ਤਾ ਵੱਡਾ ਕਾਂਡ


author

shivani attri

Content Editor

Related News