‘ਖੇਡਾਂ ਵਤਨ ਪੰਜਾਬ ਦੀਆਂ’ ਕਾਰਨ ਬਦਲਿਆ 6ਵੀਂ ਤੋਂ 12ਵੀਂ ਦੀ ਟਰਮ ਪ੍ਰੀਖਿਆ ਦਾ ਸ਼ਡਿਊਲ

Monday, Aug 28, 2023 - 11:12 PM (IST)

‘ਖੇਡਾਂ ਵਤਨ ਪੰਜਾਬ ਦੀਆਂ’ ਕਾਰਨ ਬਦਲਿਆ 6ਵੀਂ ਤੋਂ 12ਵੀਂ ਦੀ ਟਰਮ ਪ੍ਰੀਖਿਆ ਦਾ ਸ਼ਡਿਊਲ

ਲੁਧਿਆਣਾ (ਵਿੱਕੀ)-‘ਖੇਡਾਂ ਵਤਨ ਪੰਜਾਬ ਦੀਆਂ’ ਦਾ ਸ਼ਡਿਊਲ ਜਾਰੀ ਹੋਣ ਤੋਂ ਬਾਅਦ ਰਾਜ ਸਿੱਖਿਆ ਖੋਜ ਅਤੇ ਸਿਖਲਾਈ ਪ੍ਰੀਸ਼ਦ ਵੱਲੋਂ 6ਵੀਂ ਤੋਂ 12ਵੀਂ ਕਲਾਸ ਦੀ ਟਰਮ ਪ੍ਰੀਖਿਆ ਦੀ ਸੋਧੀ ਹੋਈ ਡੇਟਸ਼ੀਟ ਜਾਰੀ ਕਰ ਦਿੱਤੀ ਗਈ ਹੈ। ਇਹ ਪ੍ਰੀਖਿਆ 11 ਸਤੰਬਰ ਤੋਂ ਸ਼ੁਰੂ ਹੋਵੇਗੀ ਅਤੇ 25 ਸਤੰਬਰ ਤੱਕ ਚੱਲੇਗੀ।

ਇਹ ਖ਼ਬਰ ਵੀ ਪੜ੍ਹੋ : ਮਾਮੂਲੀ ਬਹਿਸ ਨੇ ਧਾਰਿਆ ਖ਼ੂਨੀ ਰੂਪ, ਤੇਜ਼ਧਾਰ ਹਥਿਆਰਾਂ ਨਾਲ ਨੌਜਵਾਨ ਨੂੰ ਉਤਾਰਿਆ ਮੌਤ ਦਾ ਘਾਟ

ਵਿਭਾਗ ਵੱਲੋਂ ਡੇਟਸ਼ੀਟ ਦੇ ਨਾਲ ਜਾਰੀ ਨਿਰਦੇਸ਼ਾਂ ’ਚ ਕਿਹਾ ਗਿਆ ਹੈ ਕਿ ਇਸ ਪ੍ਰੀਖਿਆ ਲਈ 6ਵੀਂ ਤੋਂ 12ਵੀਂ ਕਲਾਸ ਤੱਕ ਦਾ ਸਿਲੇਬਸ ਅਗਸਤ ਮਹੀਨੇ ਤੱਕ ਦਾ ਹੋਵੇਗਾ। ਪ੍ਰੀਖਿਆ ਦਾ ਸਮਾਂ 8.30 ਵਜੇ ਤੋਂ 11.30 ਵਜੇ ਤੱਕ ਦਾ ਹੋਵੇਗਾ। ਪੇਪਰ ਦਾ ਪੈਟਰਨ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਦਿੱਤੇ ਵੱਖ-ਵੱਖ ਵਿਸ਼ਿਆਂ ਦੇ ਸੈਂਪਲ ਪੇਪਰਾਂ ’ਤੇ ਆਧਾਰਿਤ ਹੋਵੇਗਾ।

ਇਹ ਖ਼ਬਰ ਵੀ ਪੜ੍ਹੋ : PSPCL ਨੇ 3 ਅਧਿਕਾਰੀਆਂ ਨੂੰ ਕੀਤਾ ਮੁਅੱਤਲ, ਜਾਣੋ ਕੀ ਹੈ ਪੂਰਾ ਮਾਮਲਾ

ਇਸ ਪ੍ਰੀਖਿਆ ਲਈ ਪ੍ਰਸ਼ਨ-ਪੱਤਰ ਸਕੂਲ ਮੁਖੀ ਵੱਲੋਂ ਆਪਣੇ ਪੱਧਰ ’ਤੇ ਵਿਸ਼ਾ ਅਧਿਆਪਕ ਤੋਂ ਤਿਆਰ ਕਰਵਾਏ ਜਾਣਗੇ। ਪ੍ਰੀਖਿਆ ’ਚ ਵਿਦਿਆਰਥੀਆਂ ਦੀ ਸੌ ਫੀਸਦੀ ਹਾਜ਼ਰੀ ਯਕੀਨੀ ਬਣਾਈ ਜਾਵੇ। ਵੋਕੇਸ਼ਨਲ ਸਟ੍ਰੀਮ ਦੀ ਪ੍ਰੀਖਿਆ ਸਬੰਧਤ ਸਕੂਲ ਦੇ ਸਕੂਲ ਮੁਖੀ ਆਪਣੇ ਪੱਧਰ ’ਤੇ ਡੇਟਸ਼ੀਟ ਤਿਆਰ ਕਰ ਕੇ ਲੈਣਗੇ।

ਇਹ ਖ਼ਬਰ ਵੀ ਪੜ੍ਹੋ : GST ਚੋਰੀ ਕਰਨ ਵਾਲਿਆਂ ਵਿਰੁੱਧ ਮੁਹਿੰਮ ਜਾਰੀ, 12 ਫਰਨਿਸ਼ਾਂ ਦੀ ਜਾਂਚ, 60 ਵਾਹਨ ਕੀਤੇ ਜ਼ਬਤ : ਹਰਪਾਲ ਚੀਮਾ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Manoj

Content Editor

Related News