ਆਮ ਆਦਮੀ ਕਲੀਨਿਕਾਂ ਰਾਹੀਂ ਫ਼ਾਜ਼ਿਲਕਾ ’ਚ 7,56,764 ਲੋਕਾਂ ਦੀ ਕੀਤੀ ਗਈ OPD
Friday, Jan 02, 2026 - 03:23 PM (IST)
ਫਾਜ਼ਿਲਕਾ (ਨਾਗਪਾਲ) : ਪੰਜਾਬ ਸਰਕਾਰ ਵੱਲੋਂ ਆਮ ਲੋਕਾਂ ਨੂੰ ਘਰ ਦੇ ਨੇੜੇ ਹੀ ਮੁਫ਼ਤ, ਗੁਣਵੱਤਾਪੂਰਨ ਅਤੇ ਵਿਸਤ੍ਰਿਤ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਸ਼ੁਰੂ ਕੀਤੇ ਗਏ ਫ਼ਾਜ਼ਿਲਕਾ ਜ਼ਿਲ੍ਹੇ ’ਚ ਬਣੇ 26 ਕਲੀਨਿਕ ਵੱਡੀ ਸਹੂਲਤ ਸਾਬਤ ਹੋ ਰਹੇ ਹਨ। ਇਨ੍ਹਾਂ ਕਲੀਨਿਕਾਂ ਰਾਹੀਂ ਹਰ ਰੋਜ਼ ਸੈਂਕੜੇ ਮਰੀਜ਼ ਲਾਭ ਪ੍ਰਾਪਤ ਕਰ ਰਹੇ ਹਨ। ਸਾਲ 2025 ਦੌਰਾਨ 7,56,764 ਓ. ਪੀ. ਡੀ. ਕੀਤੀ ਗਈ। ਇਨ੍ਹਾਂ ’ਚ 2 ਲੱਖ 66 ਹਜ਼ਾਰ 662 ਟੈਸਟ ਕੀਤੇ ਗਏ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਕਵਿਤਾ ਸਿੰਘ ਨੇ ਦੱਸਿਆ ਕਿ ਆਮ ਆਦਮੀ ਕਲੀਨਿਕਾਂ ’ਚ ਮਰੀਜ਼ਾਂ ਨੂੰ ਮੁਫ਼ਤ ਡਾਕਟਰੀ ਸਲਾਹ, ਬੁਖ਼ਾਰ, ਖੰਘ, ਜ਼ੁਕਾਮ, ਬਲੱਡ ਪ੍ਰੈਸ਼ਰ, ਸ਼ੂਗਰ, ਦਮਾ, ਪੇਟ ਅਤੇ ਚਮੜੀ ਨਾਲ ਸੰਬੰਧਿਤ ਆਮ ਬਿਮਾਰੀਆਂ ਦਾ ਇਲਾਜ ਅਤੇ ਮੁਫ਼ਤ ਦਵਾਈਆਂ ਦਿੱਤੀਆਂ ਜਾ ਰਹੀਆਂ ਹਨ। ਨਾਲ ਹੀ ਮੁਫ਼ਤ ਲੈਬ ਟੈਸਟਾਂ ਦੀ ਸਹੂਲਤ ਵੀ ਉਪਲੱਬਧ ਹੈ, ਜਿਸ ਨਾਲ ਲੋਕਾਂ ਨੂੰ ਮਹਿੰਗੀਆਂ ਪ੍ਰਾਈਵੇਟ ਲੈਬਾਰਟਰੀਆਂ ’ਚ ਜਾਣ ਦੀ ਲੋੜ ਨਹੀਂ ਰਹੀ।
