ਨਿਊਜ਼ੀਲੈਂਡ ਭੇਜਣ ਦੇ ਨਾਂ ''ਤੇ ਮਾਰੀ 7,90,000 ਦੀ ਠੱਗੀ, 3 ਟ੍ਰੈਵਲ ਏਜੰਟਾਂ ਖ਼ਿਲਾਫ਼ ਕੇਸ ਦਰਜ

Monday, Apr 28, 2025 - 02:15 AM (IST)

ਨਿਊਜ਼ੀਲੈਂਡ ਭੇਜਣ ਦੇ ਨਾਂ ''ਤੇ ਮਾਰੀ 7,90,000 ਦੀ ਠੱਗੀ, 3 ਟ੍ਰੈਵਲ ਏਜੰਟਾਂ ਖ਼ਿਲਾਫ਼ ਕੇਸ ਦਰਜ

ਫਗਵਾੜਾ (ਜਲੋਟਾ) : ਨਿਊਜ਼ੀਲੈਂਡ ਭੇਜਣ ਦੇ ਨਾਂ 'ਤੇ ਹੋਈ ਕਥਿਤ ਤੌਰ ਤੇ ਲੱਖਾਂ ਰੁਪਏ ਦੀ ਠੱਗੀ ਦੇ ਇੱਕ ਬਹੁ-ਚਰਚਿਤ ਮਾਮਲੇ ਵਿੱਚ ਪੁਲਸ ਨੇ 3 ਟ੍ਰੈਵਲ ਏਜੰਟਾਂ ਖਿਲਾਫ ਧੋਖਾਧੜੀ ਅਤੇ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ 2014 ਤਹਿਤ ਪੁਲਸ ਕੇਸ ਦਰਜ ਕਰਨ ਦੀ ਸੂਚਨਾ ਮਿਲੀ ਹੈ।

ਇਹ ਵੀ ਪੜ੍ਹੋ : ਵੱਡੀ ਖਬਰ! ਕੈਬਨਿਟ ਮੰਤਰੀ ਦੇ ਗੰਨਮੈਨ ਦੀ ਗੋਲੀ ਲੱਗਣ ਕਾਰਨ ਮੌਤ, ਪਰਿਵਾਰ ਨੇ ਲਾਏ ਗੰਭੀਰ ਦੋਸ਼ 

ਇਸ ਸਬੰਧੀ ਹਰਪ੍ਰੀਤ ਕੌਰ ਪਤਨੀ ਨਿਰਮਲ ਕੌਲ ਵਾਸੀ ਹਦੀਆਬਾਦ ਫਗਵਾੜਾ ਦੀ ਸ਼ਿਕਾਇਤ 'ਤੇ ਪੁਲਸ ਨੇ ਟ੍ਰੈਵਲ ਏਜੰਟਾਂ ਦੀਪਕ ਕੁਮਾਰ ਵਾਸੀ ਹਦੀਆਬਾਦ, ਹਰਜਿੰਦਰ ਮੱਲ ਉਰਫ਼ ਰੋਹਿਤ ਵਾਸੀ ਸ਼ਹੀਦ ਭਗਤ ਸਿੰਘ ਨਗਰ ਅਤੇ ਪੰਕਜ ਕੁਮਾਰ ਵਾਸੀ ਵਿਕਾਸ ਨਗਰ ਰਾਜਪੁਰਾ ਹਾਲ ਵਾਸੀ ਸੁੰਦਰ ਐਨਕਲੇਵ ਰਾਜਪੁਰਾ ਪਟਿਆਲਾ ਖਿਲਾਫ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਹਰਪ੍ਰੀਤ ਕੌਰ ਨੇ ਪੁਲਸ ਨੂੰ ਦਰਜ ਕਰਾਈ ਐੱਫਆਈਆਰ ਚ ਖੁਲਾਸਾ ਕੀਤਾ ਹੈ ਕਿ ਉਸਦੇ ਭਰਾ ਗਗਨਦੀਪ ਕੁਮਾਰ ਨੂੰ ਨਿਊਜ਼ੀਲੈਂਡ ਭੇਜਣ ਦੇ ਨਾਂ ਤੇ ਇਹਨਾਂ ਤਿੰਨਾਂ ਮੁਲਜ਼ਮਾਂ ਨੇ ਕੁੱਲ 7,90,000 ਰੁਪਏ ਦੀ ਠੱਗੀ ਮਾਰੀ ਹੈ। ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ।

ਹਾਲਾਂਕਿ ਖ਼ਬਰ ਲਿਖੇ ਜਾਣ ਤੱਕ ਸਾਰੇ ਦੋਸ਼ੀ ਫਰਾਰ ਦੱਸੇ ਜਾ ਰਹੇ ਸਨ ਅਤੇ ਪੁਲਸ ਉਨ੍ਹਾਂ ਦੀ ਗ੍ਰਿਫਤਾਰੀ ਲਈ ਛਾਪੇਮਾਰੀ ਕਰ ਰਹੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Sandeep Kumar

Content Editor

Related News