ਦਾਣਾ ਮੰਡੀ ਪੱਖੋਕੇ ਕਤਲ ਕੇਸ ਦੇ 7 ਮੁਲਜ਼ਮ ਗ੍ਰਿਫ਼ਤਾਰ, ਪੁਲਸ ਰਿਮਾਂਡ ’ਤੇ

Saturday, Nov 02, 2024 - 03:43 PM (IST)

ਦਾਣਾ ਮੰਡੀ ਪੱਖੋਕੇ ਕਤਲ ਕੇਸ ਦੇ 7 ਮੁਲਜ਼ਮ ਗ੍ਰਿਫ਼ਤਾਰ, ਪੁਲਸ ਰਿਮਾਂਡ ’ਤੇ

ਬਰਨਾਲਾ (ਵਿਵੇਕ ਸਿੰਧਵਾਨੀ, ਰਵੀ)- ਬਰਨਾਲਾ ਪੁਲਸ ਨੇ ਦਾਣਾ ਮੰਡੀ ਪੱਖੋਕੇ ’ਚ ਵਾਪਰੇ ਕਤਲਕਾਂਡ ਦੇ ਸਬੰਧ ’ਚ 7 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਬਰਨਾਲਾ ਦੇ ਉਪ ਪੁਲਸ ਕਪਤਾਨ ਸੱਤਵੀਰ ਸਿੰਘ ਨੇ ਦੱਸਿਆ ਕਿ 28 ਅਕਤੂਬਰ 2024 ਨੂੰ ਪੱਖੋਕੇ ਵਿਖੇ ਲੜਾਈ ਦੇ ਦੌਰਾਨ ਜੈਸਮੀਨ ਸਿੰਘ ਉਰਫ ਜੱਸੂ ਪੁੱਤਰ ਗੁਰਚਰਨ ਸਿੰਘ ਦਾ ਕਤਲ ਹੋ ਗਿਆ ਸੀ। ਜੈਸਮੀਨ ਸਿੰਘ ਦੇ ਪਿਤਾ ਗੁਰਚਰਨ ਸਿੰਘ ਉਰਫ ਭੋਲਾ ਫ਼ੌਜੀ ਵੱਲੋਂ ਦਿੱਤੇ ਬਿਆਨਾਂ ਦੇ ਆਧਾਰ ’ਤੇ ਮਾਮਲਾ ਦਰਜ ਕੀਤਾ ਗਿਆ ਸੀ। 

ਇਹ ਖ਼ਬਰ ਵੀ ਪੜ੍ਹੋ - ਡੇਰਾ ਬਿਆਸ ਦੀ ਸੰਗਤ ਲਈ ਅਹਿਮ ਖ਼ਬਰ, ਦੀਵਾਲੀ ਮੌਕੇ ਲਿਆ ਗਿਆ ਅਹਿਮ ਫ਼ੈਸਲਾ

ਉਨ੍ਹਾਂ ਅੱਗੇ ਦੱਸਿਆ ਕਿ ਇਸੇ ਆਧਾਰ ’ਤੇ ਥਾਣਾ ਸਦਰ ਬਰਨਾਲਾ ’ਚ 29 ਅਕਤੂਬਰ 2024 ਨੂੰ ਰਮਨਜੀਤ ਸਿੰਘ ਉਰਫ ਰਮਨਾ ਪੁੱਤਰ ਸੁਖਦੇਵ ਸਿੰਘ ਅਤੇ ਹੋਰ ਮੁਲਜ਼ਮਾਂ ਵਿਰੁੱਧ ਮੁਕੱਦਮਾ ਦਰਜ ਕਰ ਕੇ ਜਾਂਚ ਸ਼ੁਰੂ ਕੀਤੀ ਗਈ। ਜਾਂਚ ਲਈ ਆਈ.ਐੱਨ.ਐੱਸ.ਪੀ. ਸ਼ੇਰਵਿੰਦਰ ਸਿੰਘ, ਮੁੱਖ ਅਫ਼ਸਰ ਥਾਣਾ ਸਦਰ ਬਰਨਾਲਾ, ਅਤੇ ਏ.ਐੱਸ.ਆਈ. ਬਲਜੀਤ ਸਿੰਘ ਦੇ ਸਹਿਯੋਗ ਨਾਲ ਟੀਮਾਂ ਬਣਾਈਆਂ ਗਈਆਂ। ਟੀਮ ਵੱਲੋਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ’ਚ ਰਮਨਜੀਤ ਸਿੰਘ ਉਰਫ ਰਮਨਾ ਪੁੱਤਰ ਸੁਖਦੇਵ ਸਿੰਘ, ਗੁਰਪ੍ਰੀਤ ਸਿੰਘ ਪੁੱਤਰ ਸੁਖਮੰਦਰ ਸਿੰਘ, ਹਰਜਿੰਦਰ ਸਿੰਘ ਉਰਫ ਜਿੰਦਰ ਪੁੱਤਰ ਈਸ਼ਰ ਸਿੰਘ, ਹਰਮਨਦੀਪ ਸਿੰਘ ਉਰਫ ਹੰਮੂ ਪੁੱਤਰ ਗੁਰਮੀਤ ਸਿੰਘ, ਏਕਮਪ੍ਰੀਤ ਸਿੰਘ ਉਰਫ ਏਕਮਦੀਪ ਪੁੱਤਰ ਸੁਰਿੰਦਰ ਸਿੰਘ, ਸੁਖਵਿੰਦਰ ਸਿੰਘ ਉਰਫ ਸੁੱਖਾ ਪੁੱਤਰ ਅਮਰਜੀਤ ਸਿੰਘ ਅਤੇ ਮਨਦੀਪ ਸਿੰਘ ਪੁੱਤਰ ਜਗਦੇਵ ਸਿੰਘ ਸ਼ਾਮਲ ਹਨ।

ਇਹ ਖ਼ਬਰ ਵੀ ਪੜ੍ਹੋ - ਦੀਵਾਲੀ 'ਤੇ ਮਹਿੰਗਾਈ ਦੀ ਮਾਰ! 62 ਰੁਪਏ ਮਹਿੰਗਾ ਹੋਇਆ LPG ਸਿਲੰਡਰ

ਇਨ੍ਹਾਂ ਸਾਰੇ ਮੁਲਜ਼ਮਾਂ ਨੂੰ 30 ਅਕਤੂਬਰ 2024 ਨੂੰ ਮਾਣਯੋਗ ਅਦਾਲਤ ’ਚ ਪੇਸ਼ ਕੀਤਾ ਗਿਆ। ਪੁਲਸ ਨੇ ਮੁਲਜ਼ਮਾਂ ਨੂੰ 3 ਨਵੰਬਰ 2024 ਤੱਕ ਪੁਲਸ ਰਿਮਾਂਡ ’ਤੇ ਹਾਸਲ ਕਰ ਲਿਆ ਹੈ, ਤਾਂ ਜੋ ਹੋਰ ਪੁੱਛ-ਗਿੱਛ ਕੀਤੀ ਜਾ ਸਕੇ ਅਤੇ ਵਧੇਰੇ ਸਬੂਤ ਇਕੱਤਰ ਕੀਤੇ ਜਾ ਸਕਣ। ਪੁਲਸ ਦੱਸ ਰਹੀ ਹੈ ਕਿ ਬਾਕੀ ਮੁਲਜ਼ਮਾਂ ਦੀ ਭਾਲ ਜਾਰੀ ਹੈ। ਇਸ ਸਬੰਧ ’ਚ, ਕੁਝ ਖਾਸ ਸਥਾਨਾਂ ’ਤੇ ਛਾਪੇ ਮਾਰੇ ਜਾ ਰਹੇ ਹਨ। ਪੁਲਸ ਵੱਲੋਂ ਸੰਭਾਵਨਾ ਜਤਾਈ ਜਾ ਰਹੀ ਹੈ ਕਿ ਗ੍ਰਿਫ਼ਤਾਰ ਮੁਲਜ਼ਮਾਂ ਦੀ ਪੁੱਛਗਿੱਛ ਤੋਂ ਹੋਰ ਖੁਲਾਸੇ ਹੋ ਸਕਦੇ ਹਨ, ਜੋ ਜਾਂਚ ’ਚ ਮਹੱਤਵਪੂਰਨ ਸਬੂਤ ਪ੍ਰਦਾਨ ਕਰ ਸਕਦੇ ਹਨ। ਪੁਲਸ ਵੱਲੋਂ ਭਰੋਸਾ ਦਿਵਾਇਆ ਗਿਆ ਹੈ ਕਿ ਇਸ ਮਾਮਲੇ ਨੂੰ ਪੂਰੀ ਤਰ੍ਹਾਂ ਤਫਤੀਸ਼ੀ ਪ੍ਰਕਿਰਿਆ ਅਨੁਸਾਰ ਸੁਲਝਾਉਣ ਦੀ ਕੋਸ਼ਿਸ਼ ਜਾਰੀ ਹੈ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News