ਨਸ਼ਿਆਂ ਵਿਰੁੱਧ 5 ਮੁਕੱਦਮੇ ਦਰਜ ਕਰਕੇ 7 ਮੁਲਜ਼ਮ ਕੀਤੇ ਗ੍ਰਿਫਤਾਰ: SSP

Tuesday, Oct 13, 2020 - 01:06 PM (IST)

ਨਸ਼ਿਆਂ ਵਿਰੁੱਧ 5 ਮੁਕੱਦਮੇ ਦਰਜ ਕਰਕੇ 7 ਮੁਲਜ਼ਮ ਕੀਤੇ ਗ੍ਰਿਫਤਾਰ: SSP

ਮਾਨਸਾ,(ਮਿੱਤਲ)- ਮਾਨਸਾ ਪੁਲਸ ਨੇ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਵੱਖ ਵੱਖ ਥਾਵਾਂ ਤੋਂ 7 ਮੁਲਜ਼ਮਾਂ ਨੂੰ ਗ੍ਰਿਫਤਾਰ ਕਰਕੇ ਉਹਨਾਂ ਵਿਰੁੱਧ 5 ਮੁਕੱਦਮੇ ਦਰਜ ਕੀਤੇ ਹਨ। ਗ੍ਰਿਫਤਾਰ ਮੁਲਜ਼ਮਾਂ ਪਾਸੋਂ 11100 ਨਸ਼ੀਲੀਆਂ ਗੋਲੀਆਂ, 2 ਕਿਲੋਗ੍ਰਾਮ ਭੁੱਕੀ ਚੂਰਾਪੋਸਤ, 200 ਲੀਟਰ ਲਾਹਣ ਅਤੇ 50 ਲੀਟਰ ਸ਼ਰਾਬ ਨਜਾਇਜ ਸਮੇਤ 2 ਮੋਟਰਸਾਈਕਲਾਂ ਦੀ ਬਰਾਮਦਗੀ ਕੀਤੀ ਗਈ ਹੈ। ਜਿਨ੍ਹਾਂ ਮੁਲਜ਼ਮਾਂ ਵਿਰੁੱਧ ਵੱਖ ਵੱਖ ਥਾਣਿਆਂ ਵਿੱਚ ਮੁਕੱਦਮੇ ਦਰਜ ਕਰਕੇ ਤਫਤੀਸ ਅਮਲ ਵਿੱਚ ਲਿਆਂਦੀ ਗਈ ਹੈ।
    ਐਸ.ਐਸ.ਪੀ. ਮਾਨਸਾ ਸ੍ਰੀ ਸੁਰੇਂਦਰ ਲਾਂਬਾ, ਆਈ.ਪੀ.ਐਸ. ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਥਾਣਾ ਬੋਹਾ ਦੀ ਪੁਲਸ ਪਾਰਟੀ ਵੱਲੋਂ ਨਸਿ਼ਆਂ ਵਿਰੁੱਧ ਵੱਡੀ ਕਾਰਵਾਈ ਕਰਦਿਆਂ ਪ੍ਰੀਤ ਕੌਰ ਪਤਨੀ ਗੁਰਮੀਤ ਸਿੰਘ ਵਾਸੀ ਨੰਦਗੜ (ਥਾਣਾ ਝੁਨੀਰ) ਨੂੰ ਕਾਬੂ ਕਰਕੇ ਉਸ ਪਾਸੋਂ 10600 ਨਸ਼ੀਲੀਆਂ ਗੋਲੀਆਂ (10000 ਕਲੋ ਵੀਡੋਲ O 600 ਅਲਪ੍ਰਾਜੋਲਮ) ਬਰਾਮਦ ਕਰਨ ਵਿੱਚ ਸਫਲਤਾਂ ਹਾਸਲ ਕੀਤੀ ਗਈ ਹੈ। ਜਿਸਦੇ ਵਿਰੁੱਧ ਥਾਣਾ ਬੋਹਾ ਵਿਖੇ ਐਨ.ਡੀ.ਪੀ.ਐਸ. ਐਕਟ ਦਾ ਮੁਕੱਦਮਾ ਦਰਜ ਰਜਿਸਟਰ ਕੀਤਾ ਗਿਆ ਹੈ। ਜਿਸਨੇ ਮੁਢਲੀ ਪੁੱਛਗਿੱਛ ਅਤੇ ਤਫਤੀਸ ਦੌਰਾਨ ਦੱਸਿਆ ਕਿ ਉਸਨੇ ਇਹ ਨਸ਼ੀਲੀਆਂ ਗੋਲੀਆਂ ਹਰਿਆਣਾ ਪ੍ਰਾਂਤ ਵਿੱਚੋਂ 4500/—ਰੁਪਏ ਪ੍ਰਤੀ ਡੱਬਾ (500 ਗੋਲੀਆ) ਦੇ ਹਿਸਾਬ ਨਾਲ ਮੁੱਲ ਲਿਆਂਦੀਆ ਸੀ ਅਤੇ ਅੱਗੇ 7,000/—ਰੁਪਏ ਪ੍ਰਤੀ ਡੱਬੇ ਦੇ ਹਿਸਾਬ ਨਾਲ ਵੇਚਣੀਆ ਸੀ। ਜਿਸਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਸ ਰਿਮਾਂਡ ਹਾਸਲ ਕੀਤਾ ਜਾਵੇਗਾ, ਜਿਸ ਪਾਸੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ ਕਿ ਉਸਨੇ ਇਹ ਨਸ਼ੀਲੀਆਂ ਗੋਲੀਆਂ ਕਿੱਥੋਂ, ਕਿਸ ਪਾਸੋਂ ਲਿਆਂਦੀਆ ਸੀ ਅਤੇ ਅੱਗੇ ਕਿੱਥੇ ਵੇਚਣੀਆਂ ਸੀ, ਜਿਸਦੀ ਪੁੱਛਗਿੱਛ ਤੇ ਮੁਕੱਦਮਾ ਵਿੱਚ ਅ/ਧ 29 ਐਨ.ਡੀ.ਪੀ.ਐਸ. ਐਕਟ ਦਾ ਵਾਧਾ ਕਰਕੇ ਅੱਗੇ ਹੋਰ ਬਰਾਮਦਗੀ ਕੀਤੀ ਜਾਵੇਗੀ।

ਥਾਣਾ ਭੀਖੀ ਦੀ ਪੁਲਿਸ ਪਾਰਟੀ ਨੇ ਨਿੱਕਾ ਸਿੰਘ ਪੁੱਤਰ ਅਮਰੀਕ ਸਿੰਘ ਵਾਸੀ ਕਿਸ਼ਨਗੜ ਫਰਮਾਹੀ ਨੂੰ ਕਾਬੂ ਕਰਕੇ 2 ਕਿਲੋਗ੍ਰਾਮ ਭੁੱਕੀ ਚੂਰਾਪੋਸਤ ਬਰਾਮਦ ਕਰਕੇ ਉਸਦੇ ਵਿਰੁੱਧ ਥਾਣਾ ਭੀਖੀ ਵਿਖੇ ਐਨ.ਡੀ.ਪੀ.ਐਸ. ਐਕਟ ਦਾ ਮੁਕੱਦਮਾ ਦਰਜ਼ ਕਰਵਾਇਆ ਗਿਆ ਹੈ।
ਜਿਸਨੇ ਮੁਢਲੀ ਪੁੱਛਗਿੱਛ ਤੇ ਦੱਸਿਆ ਕਿ ਉਸਨੇ ਇਹ ਭੁੱਕੀ 7,000/—ਰੁਪਏ ਦੀ ਮੁੱਲ ਲਿਆਂਦੀ ਸੀ ਅਤੇ ਅੱਗੇ ਨਸੇ਼ੜੀਆਂ ਨੂੰ 10,000/—ਰੁਪਏ ਦੀ ਵੇਚ ਕੇ ਮੋਟੀ ਕਮਾਈ ਕਰਨੀ ਸੀ। ਜਿਸਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ, ਜਿਸ ਪਾਸੋਂ ਡੂੰਘਾਈ ਨਾਲ ਪੁੱਛਗਿੱਛ ਕਰਕੇ ਮੁਕੱਦਮਾ ਵਿੱਚ ਅੱਗੇ ਹੋਰ ਪ੍ਰਗਤੀ ਕੀਤੀ ਜਾਵੇਗੀ। ਥਾਣਾ ਬੋਹਾ ਦੀ ਹੀ ਪੁਲਸ ਪਾਰਟੀ ਨੇ ਗੁਰਦੀਪ ਸਿੰਘ ਉਰਫ ਕਾਕਾ ਪੁੱਤਰ ਬਲਵਿੰਦਰ ਸਿੰਘ ਵਾਸੀ ਗਾਮੀਵਾਲਾ ਅਤੇ ਸੁਖਵਿੰਦਰ ਸਿੰਘ ਪੁੱਤਰ ਲਹਿਣਾ ਸਿੰਘ ਵਾਸੀ ਆਲਮਪੁਰ ਮੰਦਰਾਂ ਨੂੰ ਮੋਟਰਸਾਈਕਲ ਹੀਰੋਹਾਂਡਾ ਡੀਲਕਸ ਨੰ:ਪੀਬੀ.11ਏਪੀ—6409 ਸਮੇਤ ਕਾਬੂ ਕਰਕੇ ਉਹਨਾਂ ਪਾਸੋਂ 500 ਨਸ਼ੀਲੀਆਂ ਗੋਲੀਆਂ ਮਾਰਕਾ ਕਲੋਵੀਡੋਲ ਦੀ ਬਰਾਮਦਗੀ ਕੀਤੀ ਗਈ ਹੈ। ਜਿਹਨਾਂ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਸ ਰਿਮਾਂਡ ਹਾਸਲ ਕਰਕੇ ਹੋਰ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ।

ਇਸੇ ਤਰਾ ਥਾਣਾ ਬਰੇਟਾ ਦੀ ਪੁਲਿਸ ਪਾਰਟੀ ਨੇ ਮੁਖਬਰੀ ਦੇ ਆਧਾਰ ਤੇ ਜਗਮੇਲ ਸਿੰਘ ਉਰਫ ਕਾਲਾ ਪੁੱਤਰ ਬਲਦੇਵ ਸਿੰਘ ਵਾਸੀ ਦਿਆਲਪੁਰਾ ਵਿਰੁੱਧ ਥਾਣਾ ਬਰੇਟਾ ਵਿਖੇ ਆਬਕਾਰੀ ਐਕਟ ਦਾ ਮੁਕੱਦਮਾ ਦਰਜ਼ ਕਰਾਇਆ, ਪੁਲਿਸ ਪਾਰਟੀ ਨੇ ਰੇਡ ਕਰਕੇ ਮੁਲਜਿਮ ਨੂੰ  ਕਾਬੂ ਕਰਕੇ 200 ਲੀਟਰ ਲਾਹਣ ਬਰਾਮਦ ਕੀਤੀ। ਥਾਣਾ ਬੋਹਾ ਦੀ ਪੁਲਿਸ ਪਾਰਟੀ ਨੇ ਬੱਬੂ ਸਿੰਘ ਪੁੱਤਰ ਬੀਰਾ ਸਿੰਘ ਅਤੇ ਮਿੰਟੂ ਸਿੰਘ ਪੁੱਤਰ ਲੀਲਾ ਸਿੰਘ ਵਾਸੀਆਨ ਭਾਵਾ (ਥਾਣਾ ਬਰੇਟਾ) ਨੂੰ ਮੋਟਰਸਾਈਕਲ ਹੀਰੋ ਐਚ.ਐਫ. ਡੀਲਕਸ ਨੰ:ਪੀਬੀ.31ਯੂ—6420 ਸਮੇਤ ਕਾਬੂ ਕਰਕੇ 50 ਲੀਟਰ ਸ਼ਰਾਬ ਨਜਾਇਜ ਬਰਾਮਦ ਹੋਣ ਤੇ ਉਹਨਾਂ ਦੇ ਵਿਰੁੱਧ ਥਾਣਾ ਬੋਹਾ ਵਿਖੇ ਆਬਕਾਰੀ ਐਕਟ ਦਾ ਮੁਕੱਦਮਾ ਦਰਜ਼ ਕਰਾਇਆ ਗਿਆ ਹੈ।
ਐਸ.ਐਸ.ਪੀ. ਮਾਨਸਾ ਸ੍ਰੀ ਸੁਰੇਂਦਰ ਲਾਂਬਾ, ਆਈ.ਪੀ.ਐਸ. ਨੇ ਦੱਸਿਆ ਕਿ ਨਸਿ਼ਆਂ ਅਤੇ ਮਾੜੇ ਅਨਸਰਾ ਵਿਰੁੱਧ ਵਿੱਢੀ ਮੁਹਿੰਮ ਨੂੰ ਅੱਗੇ ਲਈ ਵੀ ਇਸੇ ਤਰਾ ਹੀ ਜਾਰੀ ਰੱਖਿਆ ਜਾ ਰਿਹਾ ਹੈ।
 


author

Bharat Thapa

Content Editor

Related News