ਰੈਸਟੋਰੈਂਟ ''ਚ ਹੁੱਕਾ ਪਰੋਸਣ ਦੇ ਮਾਮਲੇ ''ਚ 7 ਮੁਲਜ਼ਮ ਗ੍ਰਿਫ਼ਤਾਰ
Thursday, Aug 28, 2025 - 10:48 AM (IST)

ਬਠਿੰਡਾ (ਸੁਖਵਿੰਦਰ) : ਥਾਣਾ ਸਿਵਲ ਲਾਈਨਜ਼ ਦੀ ਪੁਲਸ ਨੇ ਪਾਵਰ ਹਾਊਸ ਰੋਡ ’ਤੇ ਸਥਿਤ ਇਕ ਰੈਸਟੋਰੈਂਟ 'ਚ ਹੁੱਕਾ ਪਰੋਸਣ ਦੇ ਮਾਮਲੇ 'ਚ 7 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਕੇ ਉਨ੍ਹਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਇਨ੍ਹਾਂ ਵਿਚ ਇਕ ਔਰਤ ਵੀ ਸ਼ਾਮਲ ਹੈ।
ਇਸ ਦੌਰਾਨ ਪੁਲਸ ਨੇ ਕੁੱਝ ਹੁੱਕੇ ਵੀ ਜ਼ਬਤ ਕੀਤੇ ਹਨ। ਪੁਲਸ ਨੂੰ ਸੂਚਨਾ ਮਿਲੀ ਸੀ ਕਿ ਪਾਵਰ ਹਾਊਸ ਰੋਡ ’ਤੇ ਸਥਿਤ ਇਕ ਰੈਸਟੋਰੈਂਟ ਵਿਚ ਨੌਜਵਾਨਾਂ ਨੂੰ ਹੁੱਕਾ ਪਰੋਸਿਆ ਜਾ ਰਿਹਾ ਹੈ। ਪੁਲਸ ਨੇ ਛਾਪੇਮਾਰੀ ਕਰ ਕੇ ਮੁਲਜ਼ਮਾਂ ਕ੍ਰਿਸ਼, ਅਭਿਸ਼ੇਕ, ਅੰਜਲੀ, ਪ੍ਰਿੰਸ ਵਾਸੀ ਬਠਿੰਡਾ, ਖੁਸ਼ਦੀਪ ਸਿੰਘ ਵਾਸੀ ਛੋਟੀ ਕੋਟਲੀ, ਸ਼ਿਵਮ ਅਤੇ ਸ਼ਿਵਮ ਸਿੰਘ ਵਾਸੀ ਬਠਿੰਡਾ ਨੂੰ ਮੌਕੇ ’ਤੇ ਗ੍ਰਿਫ਼ਤਾਰ ਕਰ ਲਿਆ। ਪੁਲਸ ਨੇ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।