ਅੰਮ੍ਰਿਤਸਰ ਪੁਲਸ ਦੀ ਵੱਡੀ ਕਾਰਵਾਈ 'ਚ 7 ਮੁਲਜ਼ਮ ਗ੍ਰਿਫਤਾਰ, ਖ਼ਤਰਨਾਕ ਹਥਿਆਰ ਤੇ 20 ਕਿਲੋ ਹੈਰੋਇਨ ਬਰਾਮਦ

Tuesday, Oct 27, 2026 - 01:48 PM (IST)

ਅੰਮ੍ਰਿਤਸਰ ਪੁਲਸ ਦੀ ਵੱਡੀ ਕਾਰਵਾਈ 'ਚ 7 ਮੁਲਜ਼ਮ ਗ੍ਰਿਫਤਾਰ, ਖ਼ਤਰਨਾਕ ਹਥਿਆਰ ਤੇ 20 ਕਿਲੋ ਹੈਰੋਇਨ ਬਰਾਮਦ

ਅੰਮ੍ਰਿਤਸਰ- ਇਕ ਵੱਡੀ ਕਾਰਵਾਈ ਕਰਦਿਆਂ ਅੰਮ੍ਰਿਤਸਰ ਦਿਹਾਤੀ ਪੁਲਸ ਵੱਲੋਂ ਗ਼ੈਰ-ਕਾਨੂੰਨੀ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਸਪਲਾਈ ਕਰਨ ਵਾਲੇ ਨੈੱਟਵਰਕਾਂ ਦਾ ਪਰਦਾਫਾਸ਼ ਕੀਤਾ ਗਿਆ ਹੈ। ਜਿਸ 'ਚ ਪੁਲਸ ਨੇ 7 ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਕੋਲੋਂ 14 ਆਧੁਨਿਕ ਪਿਸਤੌਲਾਂ ਤੇ 20 ਕਿੱਲੋ ਹੈਰੋਇਨ ਬਰਾਮਦ ਕੀਤੀ ਗਈ। ਇਸ ਦੀ ਜਾਣਕਾਰੀ ਪੰਜਾਬ ਦੇ ਡੀ. ਜੀ. ਪੀ. ਗੌਰਵ ਯਾਦਵ ਨੇ ਐਕਸ 'ਤੇ ਸਾਂਝੀ ਕੀਤੀ ਹੈ। 

ਇਹ ਵੀ ਪੜ੍ਹੋ-ਪੰਜਾਬ ਪੁਲਸ 'ਤੇ ਇੱਟਾਂ-ਰੋੜਿਆਂ ਨਾਲ ਹਮਲਾ, 2 ਮੁਲਾਜ਼ਮ ਲਹੂ-ਲੁਹਾਣ

ਡੀ. ਜੀ. ਪੀ. ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਦੋਸ਼ੀ ਕਥਿਤ ਤੌਰ 'ਤੇ ਵਿਦੇਸ਼ 'ਚ ਬੈਠੇ ਇਕ ਹੈਂਡਲਰ ਦੇ ਸੰਪਰਕ 'ਚ ਸਨ, ਜੋ ਇੱਕ ਸੰਗਠਿਤ ਨੈੱਟਵਰਕ ਰਾਹੀਂ ਅਪਰਾਧੀ ਅਨਸਰਾਂ ਵਿੱਚ ਵੰਡਣ ਲਈ ਗ਼ੈਰ-ਕਾਨੂੰਨੀ ਹਥਿਆਰਾਂ ਦੀਆਂ ਖੇਪਾਂ ਮੁਹੱਈਆ ਕਰਵਾ ਰਿਹਾ ਸੀ। ਉਨ੍ਹਾਂ ਦੱਸਿਆ ਕਿ  ਦੋਸ਼ੀਆਂ ਖਿਲਾਫ ਥਾਣਾ ਘਰਿੰਡਾ ਅਤੇ ਕੱਥੂਨੰਗਲ ਵਿਖੇ ਐੱਫ.ਆਈ.ਆਰ. ਦਰਜ ਕਰ ਲਈਆਂ ਗਈਆਂ ਹਨ। ਪੂਰੇ ਨੈੱਟਵਰਕ ਨੂੰ ਬੇਨਕਾਬ ਕਰਨ ਅਤੇ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਜਾਰੀ ਹੈ।

ਇਹ ਵੀ ਪੜ੍ਹੋ- ਬਟਾਲਾ ਗੋਲੀ ਕਾਂਡ ਮਾਮਲੇ 'ਤੇ ਬਿਕਰਮ ਸਿੰਘ ਮਜੀਠੀਆ ਨੇ ਚੁੱਕੇ ਸਵਾਲ

PunjabKesari

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170


author

Shivani Bassan

Content Editor

Related News