ਪੰਜਾਬ ''ਚ ਵੱਡੇ ਨੈੱਟਵਰਕ ਦਾ ਪਰਦਾਫਾਸ਼, ਖ਼ਤਰਨਾਕ ਹਥਿਆਰਾਂ ਤੇ ਲੱਖਾਂ ਦੀ ਨਕਦੀ ਸਮੇਤ 7 ਮੁਲਜ਼ਮ ਗ੍ਰਿਫਤਾਰ

Thursday, Jun 25, 2026 - 07:04 PM (IST)

ਪੰਜਾਬ ''ਚ ਵੱਡੇ ਨੈੱਟਵਰਕ ਦਾ ਪਰਦਾਫਾਸ਼, ਖ਼ਤਰਨਾਕ ਹਥਿਆਰਾਂ ਤੇ ਲੱਖਾਂ ਦੀ ਨਕਦੀ ਸਮੇਤ 7 ਮੁਲਜ਼ਮ ਗ੍ਰਿਫਤਾਰ

ਅੰਮ੍ਰਿਤਸਰ (ਰਮਨ)- ਅੰਮ੍ਰਿਤਸਰ ਕਮਿਸ਼ਨਰੇਟ ਪੁਲਸ ਨੇ ਕੇਂਦਰੀ ਏਜੰਸੀ ਨਾਲ ਮਿਲ ਕੇ ਸਾਂਝੇ ਆਪ੍ਰੇਸ਼ਨ ਦੌਰਾਨ ਵੱਡੀ ਸਫਲਤਾ ਹਾਸਲ ਕੀਤੀ ਹੈ। ਇਸ ਕਾਰਵਾਈ ਦੌਰਾਨ ਸਰਹੱਦ ਪਾਰੋਂ ਚੱਲ ਰਹੇ ਨਾਜਾਇਜ਼ ਹਥਿਆਰਾਂ, ਨਸ਼ੀਲੇ ਪਦਾਰਥਾਂ ਅਤੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼ ਕੀਤਾ ਗਿਆ ਹੈ। ਇਸ ਦੀ ਜਾਣਕਾਰੀ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਸਾਂਝੀ ਕੀਤੀ। 

ਇਹ ਵੀ ਪੜ੍ਹੋ- ਪੰਜਾਬ 'ਚ ਵੱਡਾ ਐਨਕਾਊਂਟਰ, ਪੁਲਸ ਤੇ ਮੁਲਜ਼ਮ ਵਿਚਾਲੇ ਚੱਲੀਆਂ ਅੰਨ੍ਹੇਵਾਹ ਗੋਲੀਆਂ

ਡੀ. ਜੀ. ਪੀ. ਗੌਰਵ ਯਾਦਵ ਨੇ ਦੱਸਿਆ ਕਿ ਇਸ ਕਾਰਵਾਈ ਦੌਰਾਨ ਇੱਕ ਅਫਗਾਨ ਨਾਗਰਿਕ ਅਤੇ ਇੱਕ ਨਾਬਾਲਗ ਸਮੇਤ ਸੱਤ ਮੁਲਜ਼ਮਾਂ ਨੂੰ ਕਾਬੂ ਕੀਤਾ ਗਿਆ ਅਤੇ 10 ਅਤਿ-ਆਧੁਨਿਕ ਹਥਿਆਰ, ਜਿਨ੍ਹਾਂ ਵਿੱਚ ਦੋ ਸਬ-ਮਸ਼ੀਨ ਗੰਨ ਸ਼ਾਮਲ ਹਨ, 5.048 ਕਿਲੋ ਹੈਰੋਇਨ ਅਤੇ 30.38 ਲੱਖ ਰੁਪਏ ਦੀ ਹਵਾਲਾ ਰਾਸ਼ੀ ਬਰਾਮਦ ਕੀਤੀ ਗਈ।

ਇਹ ਵੀ ਪੜ੍ਹੋ- ਪੰਜਾਬ : 4 ਦਿਨ ਇਹ ਬਾਜ਼ਾਰ ਰਹਿਣਗੇ ਬੰਦ, ਵਪਾਰੀ ਐਸੋਸੀਏਸ਼ਨਾਂ ਨੇ ਲਿਆ ਫੈਸਲਾ

ਡੀ. ਜੀ. ਪੀ. ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਕਥਿਤ ਤੌਰ 'ਤੇ ਸੋਸ਼ਲ ਮੀਡੀਆ ਪਲੇਟਫਾਰਮਾਂ ਰਾਹੀਂ ਕੰਮ ਕਰਨ ਵਾਲੇ ਵਿਦੇਸ਼ੀ ਹੈਂਡਲਰਾਂ ਨਾਲ ਜੁੜੇ ਹੋਏ ਸਨ। ਮੁਲਜ਼ਮ ਨਸ਼ੀਲੇ ਪਦਾਰਥਾਂ ਅਤੇ ਨਾਜਾਇਜ਼ ਹਥਿਆਰਾਂ ਦੀਆਂ ਖੇਪਾਂ ਪ੍ਰਾਪਤ ਕਰਦੇ ਸਨ ਅਤੇ ਅੱਗੇ ਅਪਰਾਧਿਕ ਅਨਸਰਾਂ ਨੂੰ ਵੰਡਦੇ ਸਨ। ਇਹ ਨੈੱਟਵਰਕ ਵੱਖ-ਵੱਖ ਥਾਵਾਂ 'ਤੇ ਵਿੱਤੀ ਲੈਣ-ਦੇਣ ਲਈ ਹਵਾਲਾ ਚੈਨਲਾਂ ਦੀ ਵਰਤੋਂ ਵੀ ਕਰਦਾ ਸੀ। ਥਾਣਾ ਇਸਲਾਮਾਬਾਦ, ਅੰਮ੍ਰਿਤਸਰ ਵਿਖੇ ਐਫ.ਆਈ.ਆਰ. ਦਰਜ ਕੀਤੀ ਗਈ ਹੈ। ਇਸ ਨੈੱਟਵਰਕ ਨਾਲ ਜੁੜੇ ਹੋਰ ਸਾਥੀਆਂ ਦੀ ਪਛਾਣ ਕਰਨ, ਹੋਰ ਬਰਾਮਦਗੀ ਅਤੇ ਗ੍ਰਿਫ਼ਤਾਰੀਆਂ ਨੂੰ ਯਕੀਨੀ ਬਣਾਉਣ ਲਈ ਅਗਲੇਰੀ ਜਾਂਚ ਜਾਰੀ ਹੈ।

ਇਹ ਵੀ ਪੜ੍ਹੋ- ਪੰਜਾਬ: ਮਾਪਿਆਂ ਦੇ ਨੌਜਵਾਨ ਪੁੱਤ ਨਾਲ ਵਾਪਰਿਆ ਵੱਡਾ ਹਾਦਸਾ, ਸੋਚਿਆ ਨਾ ਸੀ ਇੰਝ ਆਵੇਗੀ ਮੌਤ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


author

Shivani Bassan

Content Editor

Related News