ਹੈਰੋਇਨ ਸਮੇਤ 7 ਮੁਲਜ਼ਮ ਗ੍ਰਿਫ਼ਤਾਰ
Thursday, Sep 17, 2026 - 05:19 PM (IST)
ਬਠਿੰਡਾ (ਵਰਮਾ) : ਜ਼ਿਲ੍ਹਾ ਪੁਲਸ ਨੇ ਵੱਖ-ਵੱਖ ਥਾਵਾਂ ਤੋਂ ਹੈਰੋਇਨ ਸਮੇਤ 7 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਅਨੁਸਾਰ ਸਿਵਲ ਲਾਈਨਜ਼ ਪੁਲਸ ਨੇ ਪਾਵਰ ਹਾਊਸ ਰੋਡ ਨੇੜਿਓਂ ਮੁਲਜ਼ਮ ਦੀਪਕ ਕੁਮਾਰ ਵਾਸੀ ਬਠਿੰਡਾ ਨੂੰ 4.73 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ। ਇਸੇ ਤਰ੍ਹਾਂ ਥਾਣਾ ਕੈਨਾਲ ਕਾਲੋਨੀ ਪੁਲਸ ਨੇ ਦੀਪ ਸਿੰਘ ਨਗਰ ਤੋਂ ਮੁਲਜ਼ਮ ਜਗਤਾਰ ਸਿੰਘ ਵਾਸੀ ਬਠਿੰਡਾ ਨੂੰ ਕਾਬੂ ਕਰਕੇ ਉਸ ਕੋਲੋਂ 40 ਗ੍ਰਾਮ ਹੈਰੋਇਨ ਬਰਾਮਦ ਕੀਤੀ।
ਉੱਧਰ, ਥਾਣਾ ਸਦਰ ਬਠਿੰਡਾ ਪੁਲਸ ਨੇ ਗੁਲਾਬਗੜ੍ਹ ਤੋਂ ਮੁਲਜ਼ਮ ਜਸਵੀਰ ਸਿੰਘ ਨੂੰ 6 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ। ਇਸੇ ਤਰ੍ਹਾਂ ਥਾਣਾ ਭਗਤਾ ਭਾਈਕਾ ਪੁਲਸ ਨੇ ਸੰਦੀਪ ਸਿੰਘ ਵਾਸੀ ਭਗਤਾ ਨੂੰ 2.45 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ। ਇੱਕ ਹੋਰ ਮਾਮਲੇ ਵਿੱਚ ਸਦਰ ਰਾਮਪੁਰਾ ਪੁਲਸ ਨੇ ਚਾਉਕੇ ਤੋਂ ਮੁਲਜ਼ਮ ਸੁਖਦਰਸ਼ਨ ਸਿੰਘ ਵਾਸੀ ਮਹਿਰਾਜ ਨੂੰ 10.30 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ। ਇਸੇ ਤਰ੍ਹਾਂ ਬਾਲਿਆਂਵਾਲੀ ਪੁਲਿਸ ਨੇ ਭੂੰਦੜ ਤੋਂ ਮੁਲਜ਼ਮ ਲਵਦੀਪ ਸਿੰਘ ਨੂੰ 2.80 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ, ਜਦਕਿ ਮੁਲਜ਼ਮ ਮਨਜੀਤ ਸਿੰਘ ਨੂੰ ਰਾਮਨਿਵਾਸ ਤੋਂ ਪੁਲਿਸ ਨੇ 6.40 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ। ਪੁਲਸ ਨੇ ਸਾਰੇ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰ ਲਏ ਹਨ ਅਤੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।
