ਹੈਰੋਇਨ ਅਤੇ ਨਸ਼ੇ ਵਾਲੀਆਂ ਗੋਲੀਆਂ ਸਮੇਤ 7 ਮੁਲਜ਼ਮ ਗ੍ਰਿਫ਼ਤਾਰ

Friday, Jan 30, 2026 - 10:51 AM (IST)

ਹੈਰੋਇਨ ਅਤੇ ਨਸ਼ੇ ਵਾਲੀਆਂ ਗੋਲੀਆਂ ਸਮੇਤ 7 ਮੁਲਜ਼ਮ ਗ੍ਰਿਫ਼ਤਾਰ

ਬਠਿੰਡਾ (ਵਰਮਾ) : ਜ਼ਿਲ੍ਹਾ ਪੁਲਸ ਨੇ ਵੱਖ-ਵੱਖ ਥਾਵਾਂ ਤੋਂ ਹੈਰੋਇਨ ਅਤੇ ਨਸ਼ੇ ਵਾਲੀਆਂ ਗੋਲੀਆਂ ਸਮੇਤ 7 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਅਨੁਸਾਰ ਸਿਵਲ ਲਾਈਨਜ਼ ਥਾਣਾ ਪੁਲਸ ਨੇ ਧੋਬੀਆਣਾ ਬਸਤੀ ਤੋਂ ਮੁਲਜ਼ਮ ਸੋਨੂੰ ਵਾਸੀ ਹਨੂੰਮਾਨਗੜ੍ਹ ਨੂੰ ਗ੍ਰਿਫ਼ਤਾਰ ਕਰ ਕੇ ਉਸ ਦੇ ਕਬਜ਼ੇ ਵਿਚੋਂ 53.72 ਗ੍ਰਾਮ ਹੈਰੋਇਨ ਬਰਾਮਦ ਕੀਤੀ। ਇਸੇ ਤਰ੍ਹਾਂ ਥਾਣਾ ਫੂਲ ਪੁਲਸ ਨੇ ਭਾਈਰੂਪਾ ਤੋਂ ਮੁਲਜ਼ਮ ਸਾਦਿਕ ਮੁਹੰਮਦ ਵਾਸੀ ਭਾਈਰੂਪਾ ਨੂੰ ਗ੍ਰਿਫ਼ਤਾਰ ਕਰ ਉਸ ਕੋਲੋਂ 5.82 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਸਿਟੀ ਰਾਮਪੁਰਾ ਪੁਲਸ ਨੇ ਰਾਮਪੁਰਾ ਤੋਂ ਮੁਲਜ਼ਮ ਹਰਜਿੰਦਰ ਸਿੰਘ ਨੂੰ 4.30 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ।

ਇਸੇ ਤਰ੍ਹਾਂ ਸਦਰ ਰਾਮਪੁਰਾ ਥਾਣਾ ਪੁਲਸ ਨੇ ਪਿੰਡ ਕਰਾੜਵਾਲਾ ਤੋਂ ਮੁਲਜ਼ਮ ਧਰਮਿੰਦਰ ਸਿੰਘ ਨੂੰ 3 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਤਲਵੰਡੀ ਸਾਬੋ ਪੁਲਸ ਨੇ ਲਖਵਿੰਦਰ ਸਿੰਘ ਨੂੰ ਗ੍ਰਿਫ਼ਤਾਰ ਕਰ ਕੇ ਉਸ ਤੋਂ 6.06 ਗ੍ਰਾਮ ਹੈਰੋਇਨ ਬਰਾਮਦ ਕੀਤੀ। ਇਸੇ ਤਰ੍ਹਾਂ ਸੰਗਤ ਥਾਣਾ ਪੁਲਸ ਨੇ ਪਿੰਡ ਫਲਹੜ ਤੋਂ ਮੁਲਜ਼ਮ ਸਿੰਧਬਾਜ ਸਿੰਘ ਨੂੰ 40 ਨਸ਼ੇ ਵਾਲੀਆਂ ਗੋਲੀਆਂ ਸਮੇਤ ਗ੍ਰਿਫ਼ਤਾਰ ਕੀਤਾ ਹੈ, ਜਦੋਂ ਕਿ ਨੰਦਗੜ੍ਹ ਥਾਣਾ ਪੁਲਸ ਨੇ ਪਿੰਡ ਝੁੰਬਾ ਤੋਂ ਮੁਲਜ਼ਮ ਅਵਤਾਰ ਸਿੰਘ ਨੂੰ ਗ੍ਰਿਫ਼ਤਾਰ ਕਰ ਕੇ ਉਸ ਤੋਂ 6.20 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਪੁਲਸ ਨੇ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ ਅਤੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।


author

Babita

Content Editor

Related News