ਗੰਨ ਹਾਊਸ ’ਚੋਂ ਹਥਿਆਰਾਂ ਦੀ ਚੋਰੀ ਦਾ ਮਾਮਲਾ: ਹੁਣ ਤੱਕ 7 ਮੁਲਜ਼ਮ 18 ਹਥਿਆਰਾਂ ਸਣੇ ਗ੍ਰਿਫ਼ਤਾਰ
Friday, Mar 08, 2024 - 01:05 PM (IST)
ਤਰਨਤਾਰਨ (ਰਮਨ)- ਬੀਤੀ 28 ਫਰਵਰੀ ਨੂੰ ਸਥਾਨਕ ਅੰਮ੍ਰਿਤਸਰ ਬਾਈਪਾਸ ਚੌਕ ਵਿਖੇ ਮੀਤ ਗੰਨ ਹਾਊਸ ’ਚੋਂ ਹਥਿਆਰਾਂ ਨੂੰ ਚੋਰੀ ਕਰਨ ਵਾਲੇ ਚੋਰਾਂ ’ਚੋਂ ਜਿੱਥੇ ਪੁਲਸ ਨੇ 2 ਨੂੰ ਗ੍ਰਿਫ਼ਤਾਰ ਕਰਦੇ ਹੋਏ 11 ਹਥਿਆਰ ਬਰਾਮਦ ਕਰ ਲਏ ਸਨ ਉਥੇ ਹੀ ਜਾਂਚ ਨੂੰ ਅੱਗੇ ਵਧਾਉਂਦੇ ਹੋਏ ਥਾਣਾ ਸਿਟੀ ਤਰਨਤਾਰਨ ਦੀ ਪੁਲਸ ਨੇ 5 ਹੋਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ 7 ਹੋਰ ਵੱਖ-ਵੱਖ ਹਥਿਆਰਾਂ, ਐੱਲ. ਈ. ਡੀ. ਅਤੇ ਵਾਰਦਾਤ ਲਈ ਵਰਤਿਆ ਗਿਆ ਮੋਟਰਸਾਈਕਲ ਬਰਾਮਦ ਕਰਨ ’ਚ ਸਫ਼ਲਤਾ ਹਾਸਲ ਕੀਤੀ ਹੈ। ਜ਼ਿਕਰਯੋਗ ਹੈ ਕਿ ਪੁਲਸ ਵੱਲੋਂ ਹੁਣ ਤੱਕ ਕੁੱਲ 7 ਮੁਲਜ਼ਮਾਂ ਨੂੰ 18 ਵੱਖ-ਵੱਖ ਹਥਿਆਰਾਂ ਸਣੇ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ।
ਇਹ ਵੀ ਪੜ੍ਹੋ : ਵਿਧਾਨਸਭਾ 'ਚ ਵਿਧਾਇਕਾਂ ਨੇ ਚੁੱਕੀ ਅਫੀਮ ਦੀ ਖੇਤੀ ਦੀ ਮੰਗ, ਜਾਣੋ ਕੀ ਬੋਲੇ ਖੇਤੀਬਾੜੀ ਮੰਤਰੀ
ਪ੍ਰੈੱਸ ਕਾਨਫਰੰਸ ਦੌਰਾਨ ਥਾਣਾ ਸਿਟੀ ਤਰਨਤਾਰਨ ਵਿਖੇ ਜਾਣਕਾਰੀ ਦਿੰਦੇ ਹੋਏ ਡੀ. ਐੱਸ. ਪੀ. ਸਿਟੀ ਤਰਸੇਮ ਮਸੀਹ ਅਤੇ ਥਾਣਾ ਸਿਟੀ ਦੇ ਮੁਖੀ ਇੰਸਪੈਕਟਰ ਸੁਨੀਲ ਕੁਮਾਰ ਨੇ ਸਾਂਝੇ ਤੌਰ ’ਤੇ ਦੱਸਿਆ ਕਿ ਬੀਤੀ 28 ਫਰਵਰੀ ਨੂੰ ਮੀਤ ਗੰਨ ਹਾਊਸ ਨੂੰ ਨਿਸ਼ਾਨਾ ਬਣਾਉਣ ਵਾਲੇ 2 ਚੋਰਾਂ ਨੂੰ ਪਹਿਲਾਂ ਹੀ ਪੁਲਸ ਵੱਲੋਂ 11 ਹਥਿਆਰਾਂ ਸਣੇ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ। ਉਨ੍ਹਾਂ ਦੱਸਿਆ ਕਿ ਪੁਲਸ ਵੱਲੋਂ ਕੀਤੀ ਗਈ ਤਫਤੀਸ਼ ਦੌਰਾਨ 5 ਹੋਰ ਮੁਲਜ਼ਮਾਂ ਨੂੰ 2 ਰਾਈਫਲਾਂ, 4 ਪਿਸਤੌਲ,1 ਰਿਵਾਲਵਰ, ਇਕ ਐੱਲ. ਈ. ਡੀ. ਅਤੇ ਵਾਰਦਾਤ ਲਈ ਵਰਤਿਆ ਗਿਆ ਮੋਟਰਸਾਈਕਲ ਬਰਾਮਦ ਕਰ ਕੇ ਗ੍ਰਿਫ਼ਤਾਰ ਕੀਤੇ ਗਏ। ਮੁਲਜ਼ਮਾਂ ਦੀ ਪਹਿਚਾਣ ਬਲਦੇਵ ਸਿੰਘ ਉਰਫ ਵਿੱਕੀ ਪੁੱਤਰ ਗਿਆਨ ਸਿੰਘ ਵਾਸੀ ਕੱਕਾ ਕੰਡਿਆਲਾ , ਜਸਪਾਲ ਸਿੰਘ ਪੁੱਤਰ ਮਨਜਿੰਦਰ ਸਿੰਘ, ਪ੍ਰਿੰਸਪਾਲ ਸਿੰਘ ਪੁੱਤਰ ਸੁਖਦੇਵ ਸਿੰਘ ਉਰਫ ਗੋਲਡੀ, ਗੁਰਦੇਵ ਸਿੰਘ ਪੁੱਤਰ ਬਲਵਿੰਦਰ ਸਿੰਘ ਅਤੇ ਵਿਪਨਦੀਪ ਸਿੰਘ ਪੁੱਤਰ ਅਵਤਾਰ ਸਿੰਘ ਵਾਸੀ ਗੁਰੂ ਤੇਗ ਬਹਾਦਰ ਨਗਰ ਤਰਨਤਾਰਨ ਵਜੋਂ ਹੋਈ ਹੈ।
ਇਹ ਵੀ ਪੜ੍ਹੋ : ਮਹਾਸ਼ਿਵਰਾਤਰੀ ਮਨਾਉਣ ਲਈ ਭਾਰਤ ਤੋਂ 62 ਹਿੰਦੂ ਸ਼ਰਧਾਲੂ ਪਹੁੰਚੇ ਪਾਕਿਸਤਾਨ, ਇਨ੍ਹਾਂ ਸਥਾਨਾਂ ਦੇ ਵੀ ਕਰਨਗੇ ਦਰਸ਼ਨ
ਇਸ ਮਾਮਲੇ ’ਚ ਸੁਰਜੀਤ ਸਿੰਘ ਪੁੱਤਰ ਜਗਜੀਤ ਸਿੰਘ ਵਾਸੀ ਕੱਕਾ ਕੰਡਿਆਲਾ ਦੀ ਗ੍ਰਿਫ਼ਤਾਰੀ ਲਈ ਵੱਖ-ਵੱਖ ਟੀਮਾਂ ਵੱਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ’ਚ ਜ਼ਿਆਦਾਤਰ ਨਸ਼ੇ ਦੇ ਆਦੀ ਹਨ, ਜਿਨ੍ਹਾਂ ਦਾ ਨਸ਼ਾ ਛੁਡਾਊ ਕੇਂਦਰਾਂ ਵਿਚ ਇਲਾਜ ਵੀ ਜਾਰੀ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ ਇਸ ਮਾਮਲੇ ਵਿਚ ਪੁਲਸ ਨੇ ਕੁੱਲ 7 ਮੁਲਜ਼ਮਾਂ ਨੂੰ ਵੱਖ-ਵੱਖ 18 ਹਥਿਆਰਾਂ ਸਮੇਤ ਗ੍ਰਿਫ਼ਤਾਰ ਕਰ ਲਿਆ ਹੈ। ਜਦ ਕਿ ਬਾਕੀ ਰਹਿੰਦੇ ਹਥਿਆਰਾਂ ਅਤੇ ਮੁਲਜ਼ਮ ਨੂੰ ਜਲਦ ਗ੍ਰਿਫ਼ਤਾਰ ਕਰ ਲਿਆ ਜਾਵੇਗਾ।
ਭਾਰਤੀ ਸਰਹੱਦ ’ਚ ਘੁੰਮਦਾ ਪਾਕਿ ਨਾਗਰਿਕ BSF ਨੇ ਕੀਤਾ ਕਾਬੂ, ਤਿੰਨ ID ਕਾਰਡ ਤੇ ਇਹ ਸਾਮਾਨ ਹੋਇਆ ਬਰਾਮਦ
ਗੰਨ ਹਾਊਸ ਮਾਲਕ ਨੇ ਪੁਲਸ ਦਾ ਕੀਤਾ ਧੰਨਵਾਦ
ਅੰਮ੍ਰਿਤਸਰ ਬਾਈਪਾਸ ਚੌਕ ਵਿਖੇ ਮੌਜੂਦ ਮੀਤ ਗੰਨ ਹਾਊਸ ਦੇ ਮਾਲਕ ਮਨਮੀਤ ਸਿੰਘ ਨੇ ਪੁਲਸ ਪ੍ਰਸ਼ਾਸਨ ਦਾ ਵਿਸ਼ੇਸ਼ ਤੌਰ ਉੱਪਰ ਧੰਨਵਾਦ ਕੀਤਾ ਹੈ। ਮਨਮੀਤ ਸਿੰਘ ਨੇ ਜ਼ਿਲੇ ਦੇ ਐੱਸ. ਐੱਸ. ਪੀ. ਅਸ਼ਵਨੀ ਕਪੂਰ ਪਾਸੋਂ ਸੁਰੱਖਿਆ ਨੂੰ ਹੋਰ ਵਧਾਉਣ ਦੀ ਵੀ ਮੰਗ ਕੀਤੀ ਹੈ।
ਇਹ ਵੀ ਪੜ੍ਹੋ : ਪਤਨੀ ਨੂੰ ਸ਼ਰੀਕੇ 'ਚ ਰਹਿੰਦਾ ਵਿਅਕਤੀ ਕਰਦਾ ਸੀ ਪ੍ਰੇਸ਼ਾਨ, ਦੁਖੀ ਹੋ ਪਤੀ ਨੇ ਚੁੱਕਿਆ ਖੌਫ਼ਨਾਕ ਕਦਮ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8