ਵੱਖ-ਵੱਖ ਥਾਵਾਂ ਤੋਂ ਹੈਰੋਇਨ ਤੇ ਭੁੱਕੀ ਸਮੇਤ 7 ਗ੍ਰਿਫ਼ਤਾਰ
Thursday, Jun 12, 2025 - 12:46 PM (IST)

ਬਠਿੰਡਾ (ਵਰਮਾ) : ਜ਼ਿਲ੍ਹਾ ਪੁਲਸ ਨੇ ਵੱਖ-ਵੱਖ ਥਾਵਾਂ ਤੋਂ ਹੈਰੋਇਨ ਅਤੇ ਭੁੱਕੀ ਸਮੇਤ 7 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਅਨੁਸਾਰ ਸਦਰ ਥਾਣਾ ਬਠਿੰਡਾ ਪੁਲਸ ਨੇ ਮੁਲਜ਼ਮ ਗੁਰਮੀਤ ਸਿੰਘ ਵਾਸੀ ਬੀੜ ਤਾਲਾਬ ਨੂੰ ਪਿੰਡ ਬੱਲੂਆਣਾ ਤੋਂ ਗ੍ਰਿਫ਼ਤਾਰ ਕਰ ਕੇ ਉਸ ਤੋਂ 10 ਗ੍ਰਾਮ ਹੈਰੋਇਨ ਬਰਾਮਦ ਕੀਤੀ। ਇਸੇ ਤਰ੍ਹਾਂ ਨਥਾਣਾ ਥਾਣਾ ਪੁਲਸ ਨੇ ਮੁਲਜ਼ਮ ਗੁਰਪ੍ਰੀਤ ਸਿੰਘ ਵਾਸੀ ਪੂਹਲਾ ਅਤੇ ਗੁਰਪ੍ਰੀਤ ਸਿੰਘ ਵਾਸੀ ਗਿੱਦੜ ਨੂੰ ਨਥਾਣਾ ਤੋਂ ਗ੍ਰਿਫ਼ਤਾਰ ਕਰ ਕੇ ਉਨ੍ਹਾਂ ਦੇ ਕਬਜ਼ੇ ’ਚੋਂ 3 ਗ੍ਰਾਮ ਹੈਰੋਇਨ ਬਰਾਮਦ ਕੀਤੀ। ਥਾਣਾ ਦਿਆਲਪੁਰਾ ਪੁਲਸ ਨੇ ਪਿੰਡ ਨਯੋਰ ਤੋਂ ਇਕ ਔਰਤ ਸੁਖਜੀਤ ਕੌਰ ਨੂੰ ਗ੍ਰਿਫ਼ਤਾਰ ਕਰ ਉਸ ਕੋਲੋਂ 2 ਕਿਲੋ ਭੁੱਕੀ ਬਰਾਮਦ ਕੀਤੀ ਗਈ।
ਇਸੇ ਤਰ੍ਹਾਂ ਸਿਟੀ ਰਾਮਪੁਰਾ ਪੁਲਸ ਨੇ ਪਿੰਡ ਮਹਿਰਾਜ ਤੋਂ ਮੁਲਜ਼ਮ ਰਮਨਦੀਪ ਸਿੰਘ ਨੂੰ ਗ੍ਰਿਫ਼ਤਾਰ ਕਰ ਕੇ ਉਸ ਕੋਲੋਂ 4 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਇਕ ਹੋਰ ਮਾਮਲੇ ਵਿਚ, ਸਦਰ ਰਾਮਪੁਰਾ ਪੁਲਸ ਨੇ ਮੁਲਜ਼ਮ ਨਾਨਕ ਰਾਮ ਅਤੇ ਸਤਪਾਲ ਸਿੰਘ, ਵਾਸੀ ਚਾਉਕੇ ਨੂੰ ਗ੍ਰਿਫ਼ਤਾਰ ਕਰ ਕੇ ਉਨ੍ਹਾਂ ਤੋਂ 6 ਗ੍ਰਾਮ ਹੈਰੋਇਨ ਬਰਾਮਦ ਕੀਤੀ। ਇਸੇ ਤਰ੍ਹਾਂ ਨੰਦਗੜ੍ਹ ਥਾਣਾ ਪੁਲਸ ਨੇ ਪਿੰਡ ਬਾਜਕ ਤੋਂ ਦੋਸ਼ੀ ਹਿੰਮਤ ਸਿੰਘ ਵਾਸੀ ਝੁੰਬਾ ਨੂੰ ਗ੍ਰਿਫ਼ਤਾਰ ਕਰ ਕੇ ਉਸ ਕੋਲੋਂ 5.5 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਪੁਲਸ ਨੇ ਮੁਲਜ਼ਮਾਂ ਖ਼ਿਲਾਫ਼ ਵੱਖ-ਵੱਖ ਥਾਣਿਆਂ ਵਿਚ ਮਾਮਲੇ ਦਰਜ ਕਰ ਲਏ ਹਨ ਅਤੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।