7 ਪੇਟੀਆਂ ਸ਼ਰਾਬ ਸਮੇਤ ਗ੍ਰਿਫਤਾਰ

Wednesday, Nov 01, 2017 - 05:51 AM (IST)

7 ਪੇਟੀਆਂ ਸ਼ਰਾਬ ਸਮੇਤ ਗ੍ਰਿਫਤਾਰ

 ਘਨੌਲੀ, (ਸ਼ਰਮਾ)- ਘਨੌਲੀ ਪੁਲਸ ਨੇ ਨਾਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਹੈ। ਜਾਣਕਾਰੀ ਮੁਤਾਬਕ ਘਨੌਲੀ ਦੇ ਚੌਕੀ ਇੰਚਾਰਜ ਏ. ਐੱਸ. ਆਈ. ਸੌਰਵ ਨੇ ਪੁਲਸ ਪਾਰਟੀ ਸਮੇਤ ਐੱਸ. ਵਾਈ. ਐੱਲ. ਨਹਿਰ ਪੁਲ ਦੇ ਟੀ-ਪੁਆਇੰਟ 'ਤੇ ਨਾਕਾਬੰਦੀ ਦੌਰਾਨ ਪਿੰਡ ਮਕੌੜੀ ਖੁਰਦ ਵੱਲੋਂ ਆ ਰਹੀ ਇਕ ਕਾਰ ਨੂੰ ਰੋਕ ਕੇ ਚੈੱਕ ਕੀਤਾ ਤਾਂ ਉਸ ਦੀ ਡਿੱਗੀ 'ਚੋਂ 7 ਪੇਟੀਆਂ ਸ਼ਰਾਬ ਬਰਾਮਦ ਕੀਤੀ। ਪੁਲਸ ਨੇ ਦੋਸ਼ੀ ਕ੍ਰਿਪਾਲ ਸਿੰਘ ਪੁੱਤਰ ਗੁਰਦੀਪ ਸਿੰਘ ਵਾਸੀ ਘੋੜਾ ਮੁਹੱਲਾ ਘਨੌਲੀ ਨੂੰ ਗ੍ਰਿਫਤਾਰ ਕਰ ਕੇ ਅਗਲੀ ਕਾਰਵਾਈ ਸ਼ੁਰੂ ਦਿੱਤੀ।


Related News