ਖ਼ਤਰਨਾਕ ਗੈਂਗਸਟਰਾਂ ਦੇ ਸੰਪਰਕ ਵਾਲੇ 7 ਬਦਮਾਸ਼ ਗ੍ਰਿਫ਼ਤਾਰ, ਪੁਲਸ ਮੁਲਾਜ਼ਮ ਵੀ ਸ਼ਾਮਲ

Saturday, Sep 14, 2024 - 07:12 PM (IST)

ਜਲੰਧਰ (ਵੈੱਬ ਡੈਸਕ)- ਪੰਜਾਬ ਪੁਲਸ ਨੂੰ ਉਸ ਸਮੇਂ ਵੱਡੀ ਸਫ਼ਲਤਾ ਮਿਲੀ ਜਦੋਂ ਕ੍ਰਿਮੀਨਲ ਗੈਂਗ ਦੇ 7 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਜਲੰਧਰ ਦਿਹਾਤੀ ਪੁਲਸ ਨੇ ਏ-ਕੈਟਾਗਿਰੀ ਕ੍ਰਿਮੀਨਲ ਗੈਂਗ ਦੇ 7 ਗੁਰਗਿਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਵਿਚ ਇਕ ਪੁਲਸ ਮੁਲਾਜ਼ਮ ਵੀ ਸ਼ਾਮਲ ਹੈ। ਪੁਲਸ ਮੁਲਾਜ਼ਮ 'ਤੇ ਉਕਤ ਦੋਸ਼ੀਆਂ ਨੂੰ ਕ੍ਰਾਈਮ ਕਰਨ ਤੋਂ ਬਾਅਦ ਮਦਦ ਕਰਨ ਦੇ ਦੋਸ਼ ਲੱਗੇ ਹਨ। ਦੋਸ਼ੀਆਂ ਕੋਲੋਂ ਪੁਲਸ ਨੇ ਹਥਿਆਰ, ਲਗਜ਼ਰੀ ਗੱਡੀਆਂ ਅਤੇ ਨਸ਼ਾ ਬਰਾਮਦ ਕੀਤਾ ਹੈ। 

ਸਾਰੇ ਦੋਸ਼ੀ ਕਿਸੇ ਏ-ਕੈਟਾਗਿਰੀ ਗੈਂਗਸਟਰ ਦੇ ਸੰਪਰਕ ਵਿਚ ਸਨ। ਗ੍ਰਿਫ਼ਤਾਰ 7 ਗੁਰਗਿਆਂ ਵਿਚ ਸਰਗਨਾ ਅੰਕੁਸ਼ ਸਭਰਵਾਲ ਵੀ ਸ਼ਾਮਲ ਹੈ, ਜਿਸ ਤੋਂ ਯੂ. ਐੱਸ. ਏ. ਸੰਗਠਿਤ ਅਪਰਾਧੀ ਗੋਲਡੀ ਬਰਾੜ, ਵਿਕਰਮ ਬਰਾੜ ਅਤੇ ਰਵੀ ਬਲਾਚੋਰੀਆ ਦੇ ਸੰਬੰਧਾਂ ਦਾ ਖ਼ੁਲਾਸਾ ਹੋਇਆ ਹੈ।  ਜਲਦੀ ਹੀ ਇਸ ਨੂੰ ਲੈ ਕੇ ਜਲੰਧਰ ਦਿਹਾਤੀ ਪੁਲਸ ਦੇ ਐੱਸ. ਐੱਸ. ਪੀ. ਹਰਕਮਲਪ੍ਰੀਤ ਸਿੰਘ ਖੱਖ ਪ੍ਰੈੱਸ ਵਾਰਤਾ ਕਰਕੇ ਜਾਣਕਾਰੀ ਸਾਂਝੀ ਕਰਨਗੇ। 

PunjabKesari

ਇਹ ਵੀ ਪੜ੍ਹੋ- ਮੁੜ ਚਰਚਾ 'ਚ ਢਿੱਲੋਂ ਬ੍ਰਦਰਜ਼ ਸੁਸਾਈਡ ਕੇਸ, ਹਾਈਕੋਰਟ ਨੇ ਸਖ਼ਤ ਐਕਸ਼ਨ ਲੈਂਦਿਆਂ SIT ਨੂੰ ਦਿੱਤੇ ਇਹ ਹੁਕਮ

ਸੂਤਰਾਂ ਮੁਤਾਬਕ ਗ੍ਰਿਫ਼ਤਾਰ ਕੀਤਾ ਗਿਆ ਪੁਲਸ ਮੁਲਾਜ਼ਮ ਨਕੋਦਰ ਦਾ ਦੱਸਿਆ ਜਾ ਰਿਹਾ ਹੈ, ਜੋ ਸਾਰੇ ਗੈਂਗਸਟਰਾਂ ਨੂੰ ਲਾਜਿਸਟਿਕ ਸਪੋਰਟ ਦਿੰਦਾ ਸੀ। ਜਾਂਚ ਵਿਚ ਪੁਲਸ ਮੁਲਾਜ਼ਮ ਦੇ ਸ਼ਾਮਲ ਹੋਣ ਦੀ ਜਾਣਕਾਰੀ ਪਾਈ ਗਈ ਤਾਂ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਮੁਲਜ਼ਮਾਂ ਕੋਲੋਂ 4 ਗੈਰ-ਕਾਨੂੰਨੀ ਪਿਸਤੌਲਾਂ, 7 ਜ਼ਿੰਦਾ ਕਾਰਤੂਸ, 1000 ਅਲਪਰਾਜ਼ੋਲਮ ਗੋਲ਼ੀਆਂ ਅਤੇ ਇਕ ਲਗਜ਼ਰੀ ਕਾਰ ਬਰਾਮਦ ਕੀਤੀ ਗਈ ਹੈ। 

ਇਹ ਵੀ ਪੜ੍ਹੋ- ਜਲੰਧਰ-ਪਠਾਨਕੋਟ ਹਾਈਵੇਅ 'ਤੇ ਵੱਡੀ ਵਾਰਦਾਤ, ਲੁੱਟ ਦੀ ਅਜਬ ਕਹਾਣੀ ਜਾਣ ਹੋਵੋਗੇ ਹੈਰਾਨ
 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ

 


shivani attri

Content Editor

Related News