ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 7 ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰ ਤਬਦੀਲ

06/13/2020 10:17:16 PM

ਚੰਡੀਗੜ੍ਹ (ਬਿਊਰੋ) : ਪੰਜਾਬ ਸਰਕਾਰ ਨੇ ਵੱਡਾ ਪ੍ਰਸ਼ਾਸਨਿਕ ਫੇਰਬਦਲ ਕਰਦੇ ਹੋਏ 7 ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਸਣੇ 34 ਆਈ. ਐਸ. ਤੇ ਪੀ. ਸੀ. ਐਸ. ਅਫਸਰਾਂ ਦਾ ਤਬਾਦਲਾ ਕੀਤਾ ਹੈ। ਜਲੰਧਰ ਤੇ ਲੁਧਿਆਣਾ ਤੋਂ ਇਲਾਵਾ ਫਿਰੋਜ਼ਪੁਰ, ਫਰੀਦਕੋਟ, ਐਸ. ਬੀ. ਐਸ. ਨਗਰ, ਸੰਗਰੂਰ ਤੇ ਤਰਨਤਾਰਨ ਦੇ ਡਿਪਟੀ ਕਮਿਸ਼ਨਰਾਂ ਦਾ ਤਬਾਦਲਾ ਕਰ ਦਿੱਤਾ ਗਿਆ ਹੈ। ਜਲੰਧਰ ਦੇ ਡਿਪਟੀ ਕਮਿਸ਼ਨਰ ਵਰਿੰਦਰ ਸ਼ਰਮਾ ਨੂੰ ਲੁਧਿਆਣਾ 'ਚ ਡਿਪਟੀ ਕਮਿਸ਼ਨਰ ਲਗਾ ਦਿੱਤਾ ਗਿਆ ਹੈ, ਜਦਕਿ ਸੰਗਰੂਰ 'ਚ ਤਾਇਨਾਤ ਘਨਸ਼ਿਆਮ ਥੋਰੀ ਨੂੰ ਜਲੰਧਰ ਦਾ ਡਿਪਟੀ ਕਮਿਸ਼ਨਰ ਲਗਾਇਆ ਗਿਆ ਹੈ। ਪੁਨੀਤ ਗੋਇਲ ਫਿਰੋਜ਼ਪੁਰ ਦੇ ਨਵੇਂ ਡੀ. ਸੀ. ਹੋਣਗੇ ਜਦਕਿ ਵਿਮਲ ਕੁਮਾਰ ਸੇਤੀਆ ਨੂੰ ਫਰੀਦਕੋਟ ਦਾ ਡੀ. ਸੀ. ਲਗਾਇਆ ਗਿਆ ਹੈ। ਇਸ ਦੇ ਨਾਲ ਹੀ ਸ਼ੀਨਾ ਅਗਰਵਾਲ ਨੂੰ ਸ਼ਹੀਦ ਭਗਤ ਸਿੰਘ ਨਗਰ ਦਾ ਡਿਪਟੀ ਕਮਿਸ਼ਨਰ ਬਣਾਇਆ ਗਿਆ ਹੈ। ਇਸ ਦੇ ਨਾਲ ਹੀ ਕੁਲਵੰਤ ਸਿੰਘ ਹੁਣ ਤਰਨਤਾਰਨ ਦੇ ਨਵੇਂ ਡੀ. ਸੀ. ਹੋਣਗੇ, ਜਦਕਿ ਰਾਮਵੀਰ ਨੂੰ ਸੰਗਰੂਰ ਦਾ ਡਿਪਟੀ ਕਮਿਸ਼ਨਰ ਲਗਾਇਆ ਗਿਆ ਹੈ। ਇਸ ਦੇ ਨਾਲ ਹੀ ਲੁਧਿਆਣਾ ਨਗਰ ਨਿਗਮ ਦੇ ਕਮਿਸ਼ਨਰ ਕੰਵਲਪ੍ਰੀਤ ਸਿੰਘ ਬਰਾੜ ਤੇ ਜਲੰਧਰ ਨਗਰ ਨਿਗਮ ਦੇ ਕਮਿਸ਼ਨਰ ਦੀਪਰਵ ਲਾਕੜਾ ਦਾ ਵੀ ਤਬਾਦਲਾ ਕਰ ਦਿੱਤਾ ਗਿਆ ਹੈ।


Bharat Thapa

Content Editor

Related News