ਭਲਕੇ ਪੰਜਾਬ 'ਚ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬਿਜਲੀ ਸਪਲਾਈ ਰਹੇਗੀ ਬੰਦ

Monday, Mar 09, 2026 - 06:40 PM (IST)

ਭਲਕੇ ਪੰਜਾਬ 'ਚ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬਿਜਲੀ ਸਪਲਾਈ ਰਹੇਗੀ ਬੰਦ

ਜਲੰਧਰ (ਵੈੱਬ ਡੈਸਕ)- ਪੰਜਾਬ ਦੇ ਕਈ ਇਲਾਕਿਆਂ ਵਿਚ ਭਲਕੇ ਯਾਨੀ ਕਿ ਮੰਗਲਵਾਰ ਨੂੰ ਲੰਬਾ ਪਾਵਰ ਕੱਟ ਲੱਗਣ ਜਾ ਰਿਹਾ ਹੈ। ਪੰਜਾਬ ਬਿਜਲੀ ਵਿਭਾਗ ਵੱਲੋਂ ਜ਼ਰੂਰੀ ਮੁਰੰਮਤ ਕਾਰਨ ਕਈ ਥਾਈਂ ਬਿਜਲੀ ਬੰਦ ਰੱਖੀ ਜਾਵੇਗੀ, ਜਿਸ ਬਾਰੇ ਸ਼ਹਿਰਾਂ ਵਿਚ ਅਗਾਊਂ ਸੂਚਨਾ ਵੀ ਦਿੱਤੀ ਗਈ ਹੈ ਅਤੇ ਸਮਾਂ ਵੀ ਨਿਰਧਾਰਿਤ ਕੀਤਾ ਗਿਆ ਹੈ।  
ਤਲਵਾੜਾ ਵਿਚ ਬਿਜਲੀ ਬੰਦ ਰਹੇਗੀ।

ਤਲਵਾੜਾ (ਜੋਸ਼ੀ)- ਸਹਾਇਕ ਕਾਰਜਕਾਰੀ ਇੰਜੀਨੀਅਰ ਉਪਮੰਡਲ ਤਲਵਾੜਾ ਇੰਜੀ. ਚੱਤਰ ਸਿੰਘ ਨੇ ਦਸਿਆ ਹੈ ਕਿ 10 ਮਾਰਚ ਨੂੰ 66 ਕੇ. ਵੀ. ਅਮਰੋਹ ਤੋਂ ਚਲਦੇ 11 ਕੇ. ਵੀ. ਫੀਡਰ ਭੋਲ ਦੀ ਜ਼ਰੂਰੀ ਰਿਪੇਅਰ ਕਾਰਨ ਇਸ ਫੀਡਰ ਅਧੀਨ ਪੈਂਦੇ ਪਿੰਡਾਂ ਬਟਵਾੜਾ, ਪਲਾਹੜ , ਭੋਲ ਕਲੋਤਾ, ਮੰਗੂ ਮੈਰਾ, ਬਰਿੰਗਲੀ, ਢੁਲਾਲ ,ਟੋਹਲੂ ਅਤੇ ਭਟੇੜ ਪੱਲੀ ਆਦਿ ਪਿੰਡਾਂ ਦੀ ਸਪਲਾਈ ਸਵੇਰੇ 10 ਵਜੇ ਤੋਂ ਸਾਮ 4 ਵਜੇ ਤੱਕ ਪ੍ਰਭਾਵਿਤ ਰਹੇਗੀ ।

ਇਹ ਵੀ ਪੜ੍ਹੋ: ਪੰਜਾਬ 'ਚ ਵੱਡੀ ਵਾਰਦਾਤ! ਪਹਿਲਾਂ ਫੋਨ 'ਤੇ ਪੁੱਛਿਆ-ਤੁਸੀਂ ਡਾਕਟਰ ਬੋਲਦੇ... ਫਿਰ ਹਸਪਤਾਲ 'ਤੇ ਚਲਾ 'ਤੀਆਂ ਗੋਲ਼ੀਆਂ

ਨੂਰਪੁਰਬੇਦੀ ਵਿਚ ਬਿਜਲੀ ਬੰਦ ਰਹੇਗੀ
ਨੂਰਪੁਰਬੇਦੀ (ਭੰਡਾਰੀ, ਕੁਲਦੀਪ)-66 ਕੇ. ਵੀ. ਸਬ ਸਟੇਸ਼ਨ ਬਜਰੂੜ੍ਹ ਅਧੀਨ ਪੈਂਦੇ ਪਿੰਡ ਅਬਿਆਣਾ ਦੇ 11 ਕੇ. ਵੀ. ਫੀਡਰ ਦੀਆਂ ਬਿਜਲੀ ਲਾਈਨਾਂ ਦੀ ਜ਼ਰੂਰੀ ਮੁਰੰਮਤ ਕਾਰਨ 10 ਮਾਰਚ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਪਿੰਡਾਂ ਦੀ ਬਿਜਲੀ ਬੰਦ ਰਹੇਗੀ। ਇਸ ਦੌਰਾਨ ਅਬਿਆਣਾ, ਨੰਗਲ, ਹਰੀਪੁਰ ਫੂਲੜੇ, ਟਿੱਬਾ ਟੱਪਰੀਆਂ, ਖੱਡ ਰਾਜਗਿਰੀ ਅਤੇ ਖੱਡ ਬਠਲੌਰ ਆਦਿ ਪਿੰਡਾਂ ਦੀ ਘਰੇਲੂ ਬਿਜਲੀ ਸਪਲਾਈ ਪ੍ਰਭਾਵਿਤ ਰਹੇਗੀ। ਕੰਮ ਦੇ ਚਲਦੇ ਬਿਜਲੀ ਬੰਦ ਰਹਿਣ ਦਾ ਸਮਾਂ ਘੱਟ ਜਾਂ ਵੱਧ ਵੀ ਹੋ ਸਕਦਾ ਹੈ, ਜਿਸ ਕਰਕੇ ਖ਼ਪਤਕਾਰ ਆਪਣੀ ਜ਼ਰੂਰਤ ਅਨੁਸਾਰ ਬਿਜਲੀ ਦਾ ਬਦਲਵਾਂ ਪ੍ਰਬੰਧ ਕਰਕੇ ਰੱਖਣ। ਇਹ ਜਾਣਕਾਰੀ ਵਧੀਕ ਸਹਾਇਕ ਇੰਜੀਨੀਅਰ ਪੰਜਾਬ ਰਾਜ ਪਾਵਰਕਾਮ ਲਿਮਟਿਡ ਉੱਪ ਦਫ਼ਤਰ ਤਖ਼ਤਗੜ੍ਹ ਕੁਲਵਿੰਦਰ ਸਿੰਘ ਨੇ ਦਿੱਤੀ।

ਟਾਂਡਾ ਤੇ ਮਿਆਣੀ ਵਿੱਚ ਬਿਜਲੀ ਸਪਲਾਈ ਬੰਦ ਰਹੇਗੀ 
ਟਾਂਡਾ ਉੜਮੁੜ (ਪਰਮਜੀਤ ਮੋਮੀ)-ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਅਧੀਨ ਚਲਦੇ 132 ਕੇ. ਵੀ. ਸਬ ਸਟੇਸ਼ਨ ਟਾਂਡਾ ਚਲਦੇ 11 ਕੇ. ਵੀ. ਮਾਡਲ ਟਾਊਨ ਫੀਡਰ ਦੀ ਜ਼ਰੂਰੀ ਮੁਰੰਮਤ ਕਰਨ 10 ਮਾਰਚ ਨੂੰ ਇਸ ਫੀਡਰ ਤੋਂ ਚਲਦੇ ਵੱਖ-ਵੱਖ ਪਿੰਡਾਂ ਦੀ ਬਿਜਲੀ ਸਪਲਾਈ ਬੰਦ ਰਹੇਗੀ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਹਾਇਕ ਕਾਰਜਕਾਰੀ ਇੰਜੀਨੀਅਰ ਸਬ ਡਿਵੀਜ਼ਨ ਸ਼ਹਿਰੀ ਟਾਂਡਾ ਇੰਦਰਪਾਲ ਸਿੰਘ ਨੇ ਦੱਸਿਆ ਕਿ ਜ਼ਰੂਰੀ ਮੁਰੰਮਤ ਕਾਰਨ ਸਵੇਰੇ 10 ਵਜੇ ਤੋਂ ਲੈ ਕੇ ਸ਼ਾਮ 4 ਵਜੇ ਤੱਕ ਮਾਡਲ ਟਾਊਨ ਤੋਂ ਚਲਦੇ ਪਿੰਡ ਫ਼ੌਜੀ ਕਲੋਨੀ ਮਾਡਲ ਟਾਊਨ,  ਮੂਨਕ ਕਲਾਂ, ਮੂਨਕ ਖੁਰਦ,  ਬੋਲੇਵਾਲ, ਪਲਾਹ ਚੱਕ, ਕੁਰਾਲਾ, ਕਦਾਰੀ ਚੱਕ, ਕੋਟਲੀ ਜੰਡ, ਸਹਿਬਾਜਪੁਰ ਅਤੇ ਤਿਹਾੜੇ ਕੋਠੇ ਆਦਿਕ ਪਿੰਡਾਂ ਦੀ ਬਿਜਲੀ ਸਪਲਾਈ 10 ਮਾਰਚ ਨੂੰ ਸਵੇਰੇ 10 ਵਜੇ ਤੋਂ ਲੈ ਕੇ ਸ਼ਾਮ 4 ਵਜੇ ਤੱਕ ਬੰਦ ਰਹੇਗੀ।

ਇਹ ਵੀ ਪੜ੍ਹੋ: ਪੰਜਾਬ ਪੁਲਸ ਦੇ ASI 'ਤੇ ਡਿੱਗੀ ਗਾਜ! ਵਿਜੀਲੈਂਸ ਟੀਮ ਨੇ ਕੀਤਾ ਗ੍ਰਿਫ਼ਤਾਰ, ਮਾਮਲਾ ਜਾਣ ਹੋਵੋਗੇ ਹੈਰਾਨ

ਇਸੇ ਤਰ੍ਹਾਂ ਹੀ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਅਧੀਨ ਚੱਲਦੇ ਸਬ ਡਿਵੀਜ਼ਨ ਮਿਆਣੀ ਵਿੱਚ ਜ਼ਰੂਰੀ ਮੁਰੰਮਤ ਦੇ ਕਾਰਨ 10  ਮਾਰਚ ਨੂੰ ਸਵੇਰੇ 10 ਵਜੇ ਤੋਂ ਲੈ ਕੇ ਸ਼ਾਮ 4 ਵਜੇ ਤੱਕ ਮੋਟਰਾਂ ਦੀ ਬਿਜਲੀ ਸਪਲਾਈ ਬੰਦ ਰਹੇਗੀ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਹਾਇਕ ਕਾਰਜਕਾਰੀ ਇੰਜੀਨੀਅਰ ਸ਼ਬ ਡਿਵੀਜ਼ਨ  ਮਿਆਣੀ ਅਭਿਸ਼ੇਕ ਕੁਮਾਰ ਨੇ ਦੱਸਿਆ ਕਿ ਜਰੂਰੀ ਮੁਰੰਮਤ ਦੇ ਕਾਰਨ ਪਿੰਡ ਮਿਆਣੀ, ਪਿੰਡੀ ਖੈਰ, ਬੈਂਸ ਅਵਾਨ,ਜਲਾਲਪੁਰ, ਸਲੇਮਪੁਰ ਘੋੜੇ ਸ਼ਾਹ ਅਵਾਨ, ਨੰਗਲੀ ਅਤੇ ਗੁਰਾਲਾ ਪਿੰਡ ਵਿੱਚ ਮੋਟਰਾਂ ਦੀ ਬਿਜਲੀ ਸਪਲਾਈ ਸਵੇਰੇ 10 ਵਜੇ ਤੋਂ ਲੈ ਕੇ ਸ਼ਾਮ 4 ਵਜੇ ਤੱਕ 10 ਮਾਰਚ ਨੂੰ ਬੰਦ ਰਹੇਗੀ। ਬਿਜਲੀ ਅਧਿਕਾਰੀਆਂ ਨੇ ਬਿਜਲੀ ਬੰਦ ਹੋਣ ਦੀ ਸੂਰਤ ਵਿੱਚ ਖ਼ਪਤਕਾਰਾਂ ਕੋਲੋਂ ਸਹਿਯੋਗ ਦੀ ਮੰਗ ਕੀਤੀ ਹੈ।

ਇਹ ਵੀ ਪੜ੍ਹੋ: ਪੰਜਾਬ Weather 'ਚ ਹੋਵੇਗੀ ਤਬਦੀਲੀ! 14 ਮਾਰਚ ਤੱਕ ਵਿਭਾਗ ਵੱਲੋਂ ਵੱਡੀ ਭਵਿੱਖਬਾਣੀ, ਜਾਣੋ ਅਗਲੇ ਦਿਨਾਂ ਦਾ ਹਾਲ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

shivani attri

Content Editor

Related News