7 ਨਾਜਾਇਜ਼ ਕਾਲੋਨੀਆਂ ''ਤੇ ਚੱਲਿਆ ਗਲਾਡਾ ਦਾ ਬੁਲਡੋਜ਼ਰ

01/20/2018 11:16:36 AM

ਲੁਧਿਆਣਾ (ਹਿਤੇਸ਼) : ਸ਼ਹਿਰ ਦੇ ਬਾਹਰੀ ਇਲਾਕੇ 'ਚ ਬਣ ਰਹੀਆਂ ਨਾਜਾਇਜ਼ ਕਾਲੋਨੀਆਂ ਨੂੰ ਗਲਾਡਾ ਨੇ ਬੁੱਧਵਾਰ ਨੂੰ ਇਕ ਵਾਰ ਫਿਰ ਨਿਸ਼ਾਨਾ ਬਣਾਇਆ, ਜਿਸ ਦੇ ਤਹਿਤ ਟੀਮ ਨੇ ਪਿੰਡ ਸਾਹਿਬਾਨਾ, ਖਾਸੀ ਕਲਾਂ ਅਤੇ ਭੂਖੜੀ ਵਿਚ ਛਾਪਾ ਮਾਰਿਆ। ਅਧਿਕਾਰੀਆਂ ਨੇ ਦੱਸਿਆ ਕਿ ਇਨ੍ਹਾਂ ਇਲਾਕਿਆਂ 'ਚ 7 ਕਾਲੋਨੀਆਂ ਵਿਕਸਿਤ ਕੀਤੀਆਂ ਜਾ ਰਹੀਆਂ ਹਨ, ਜਿਨ੍ਹਾਂ ਲਈ ਗਲਾਡਾ ਤੋਂ ਕੋਈ ਮਨਜ਼ੂਰੀ ਨਹੀਂ ਲਈ ਗਈ, ਜਿਸ 'ਤੇ ਪਹਿਲਾਂ ਕਾਲੋਨੀਆਂ ਨੂੰ ਨੋਟਿਸ ਦਿੱਤੇ ਗਏ, ਕਿਉਂਕਿ ਇਕ ਤਾਂ ਉਨ੍ਹਾਂ ਵੱਲੋਂ ਬਣਾਈਆਂ ਜਾ ਰਹੀਆਂ ਕਾਲੋਨੀਆਂ ਨਿਯਮਾਂ 'ਤੇ ਖਰੀਆਂ ਨਹੀਂ ਉਤਰਦੀਆਂ, ਦੂਜਾ ਉਨ੍ਹਾਂ ਦੀ ਵਜ੍ਹਾ ਨਾਲ ਕਰ ਨੂੰ ਕਾਫੀ ਨੁਕਸਾਨ ਹੋ ਰਿਹਾ ਹੈ ਪਰ ਨਾ ਤਾਂ ਕਾਲੋਨੀ ਰੈਗੂਲਰ ਕਰਵਾਉਣ ਲਈ ਅਰਜ਼ੀ ਦਿੱਤੀ ਗਈ ਅਤੇ ਨਾ ਹੀ ਮੌਕੇ 'ਤੇ ਉਸਾਰੀ ਬੰਦ ਕੀਤੀ ਗਈ, ਜਿਸ 'ਤੇ ਉੱਥੇ ਬੁਲਡੋਜ਼ਰ ਚਲਾਉਣ ਦਾ ਫੈਸਲਾ ਕੀਤਾ ਗਿਆ, ਜਿਸ ਦੇ ਤਹਿਤ ਕਾਲੋਨੀਆਂ 'ਚ ਬਣੀਆਂ ਸੜਕਾਂ, ਪਾਣੀ ਸੀਵਰੇਜ ਅਤੇ ਸਟ੍ਰੀਟ ਲਾਈਟਾਂ ਦੇ ਨਿਰਮਾਣ ਤੋੜ ਸੁੱਟੇ। ਗਲਾਡਾ ਅਫਸਰਾਂ ਮੁਤਾਬਕ ਇਹ ਕਾਲੋਨੀਆਂ ਬਣਾਉਣ ਵਾਲਿਆਂ ਖਿਲਾਫ ਪੁਲਸ ਕੇਸ ਦਰਜ ਕਰਵਾਉਣ ਦੀ ਕਾਰਵਾਈ ਵੀ ਕੀਤੀ ਜਾ ਰਹੀ ਹੈ।


Related News