ਸੜਕ ਹਾਦਸਿਆਂ ''ਚ 7 ਜ਼ਖਮੀ

03/01/2018 6:47:16 AM

ਕਪੂਰਥਲਾ, (ਮਲਹੋਤਰਾ)- ਕਪੂਰਥਲਾ ਤੇ ਆਸ-ਪਾਸ ਦੇ ਖੇਤਰਾਂ 'ਚ ਵਾਪਰੇ ਸੜਕ ਹਾਦਸਿਆਂ 'ਚ 7 ਲੋਕਾਂ ਦੇ ਗੰਭੀਰ ਜ਼ਖਮੀ ਹੋਣ ਉਪਰੰਤ ਉਨ੍ਹਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਕਪੂਰਥਲਾ 'ਚ ਭਰਤੀ ਕਰਵਾਇਆ ਗਿਆ ਹੈ। 
ਜਾਣਕਾਰੀ ਅਨੁਸਾਰ ਜ਼ੇਰੇ ਇਲਾਜ ਅਮਰਜੀਤ ਸਿੰਘ ਨਿਵਾਸੀ ਪਿੰਡ ਖੈੜਾ ਦੋਨਾ ਨੇ ਦੱਸਿਆ ਕਿ ਉਹ ਆਪਣੇ ਪਰਿਵਾਰਕ ਮੈਂਬਰ ਮਨਜੀਤ ਕੌਰ, ਕੁਲਬੀਰ ਕੌਰ, ਬਲਰਾਜ (5) ਤੇ ਆਪਣੀ ਪਤਨੀ ਕੁਲਵਿੰਦਰ ਕੌਰ ਤੇ ਨਾਲ ਆਪਣੀ ਸਵਿਫਟ ਗੱਡੀ 'ਚ ਸਕੂਲ ਤੋਂ ਬੱਚਿਆਂ ਨੂੰ ਲੈ ਕੇ ਵਾਪਸ ਆ ਰਿਹਾ ਸੀ, ਕਿ ਰਸਤੇ 'ਚ ਇਕ ਤੇਜ਼ ਰਫਤਾਰ ਗੱਡੀ ਨੇ ਉਸਨੂੰ ਟੱਕਰ ਮਾਰ ਦਿੱਤੀ, ਜਿਸ ਨਾਲ ਉਹ ਤੇ ਉਸਦੇ ਪਰਿਵਾਰਕ ਮੈਂਬਰ ਜ਼ਖਮੀ ਹੋ ਗਏ। 
ਇਸੇ ਤਰ੍ਹਾਂ ਜ਼ੇਰੇ ਇਲਾਜ ਰਾਜ ਪੁੱਤਰ ਸੀਤਾ ਰਾਮ ਨਿਵਾਸੀ ਮੁਹੱਲਾ ਅਜੀਤ ਨਗਰ ਕਪੂਰਥਲਾ ਦੇ ਪਿਤਾ ਨੇ ਦੱਸਿਆ ਕਿ ਉਸਦਾ ਬੇਟਾ ਆਪਣੇ ਘਰ ਦੇ ਕੋਲ ਗਲੀ 'ਚ ਖੇਡ ਰਿਹਾ ਸੀ ਕਿ ਅਚਾਨਕ ਅਣਪਛਾਤੇ ਮੋਟਰਸਾਈਕਲ ਸਵਾਰ ਚਾਲਕ ਨੇ ਉਸਨੂੰ ਟੱਕਰ ਮਾਰ ਦਿੱਤੀ, ਜਿਸ ਨਾਲ ਉਹ ਜ਼ਖਮੀ ਹੋ ਗਿਆ। ਇਕ ਹੋਰ ਮਾਮਲੇ 'ਚ ਇਲਾਜ ਅਧੀਨ ਬਲਵੀਰ ਸਿੰਘ ਪੁੱਤਰ ਬਲਕਾਰ ਸਿੰਘ ਨਿਵਾਸੀ ਪਿੰਡ ਹੁਸੈਨਾਬਾਦ ਨੇ ਦੱਸਿਆ ਕਿ ਉਹ ਆਪਣੇ ਕਿਸੇ ਰਿਸ਼ਤੇਦਾਰ ਦੇ ਕੋਲ ਧਾਰਮਿਕ ਸਮਾਜ 'ਚ ਭਾਗ ਲੈਣ ਦੇ ਲਈ ਹਿਮਾਂਚਲ ਪ੍ਰਦੇਸ਼ ਜਾ ਰਿਹਾ ਸੀ। ਰਸਤੇ 'ਚ ਇਕ ਤੇਜ਼ ਰਫਤਾਰ ਪਿੱਛੇ ਤੋਂ ਆਈ ਗੱਡੀ ਨੇ ਉਸਦੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ, ਜਿਸ ਨਾਲ ਉਸਦਾ ਮੋਟਰਸਾਈਕਲ ਬੁਰੀ ਤਰ੍ਹਾਂ ਬੇਕਾਬੂ ਹੋ ਕੇ ਹਾਦਸਗ੍ਰਸਤ ਹੋ ਗਿਆ ਤੇ ਡਿੱਗ ਕੇ ਜ਼ਖਮੀ ਹੋ ਗਿਆ।