ਪੌਂਗ ਡੈਮ ’ਚ 7 ਲੱਖ ਕਿਊਸਿਕ ਪਾਣੀ ਦੀ ਹੋਈ ਆਮਦ, 5 ਜ਼ਿਲ੍ਹਿਆਂ ਦੇ ਵਾਸੀਆਂ ਨੂੰ ਨਦੀ ਦੇ ਨੇੜੇ ਨਾ ਜਾਣ ਦੀ ਸਲਾਹ

Tuesday, Aug 15, 2023 - 04:20 AM (IST)

ਪੌਂਗ ਡੈਮ ’ਚ 7 ਲੱਖ ਕਿਊਸਿਕ ਪਾਣੀ ਦੀ ਹੋਈ ਆਮਦ, 5 ਜ਼ਿਲ੍ਹਿਆਂ ਦੇ ਵਾਸੀਆਂ ਨੂੰ ਨਦੀ ਦੇ ਨੇੜੇ ਨਾ ਜਾਣ ਦੀ ਸਲਾਹ

ਚੰਡੀਗੜ੍ਹ (ਬਿਊਰੋ) : ਬਿਆਸ ਦਰਿਆ ਦੇ ਨਾਲ ਲੱਗਦੇ ਖੇਤਰ ਵਿਚ ਲਗਾਤਾਰ ਹੋ ਰਹੀ ਬਾਰਿਸ਼ ਕਾਰਨ ਪੌਂਗ ਡੈਮ ਵਿਚ ਲੱਗਭਗ 7 ਲੱਖ ਕਿਊਸਿਕ ਤੋਂ ਵੱਧ ਪਾਣੀ ਦੀ ਆਮਦ ਹੋਣ ਕਾਰਨ 5 ਜ਼ਿਲ੍ਹਿਆਂ ਦੇ ਵਾਸੀਆਂ ਨੂੰ ਨਦੀ ਦੇ ਨੇੜੇ ਨਾ ਜਾਣ ਦੀ ਸਲਾਹ ਦਿੱਤੀ ਹੈ। ਪੌਂਗ ਡੈਮ ਦਾ ਮੌਜੂਦਾ ਪੱਧਰ 1395.91 ਫੁੱਟ ਹੈ ਅਤੇ ਵੱਧ ਤੋਂ ਵੱਧ ਪੱਧਰ 1390.00 ਫੁੱਟ ਨਿਰਧਾਰਤ ਕੀਤਾ ਗਿਆ ਹੈ, ਜਦਕਿ ਡੈਮ ਦੀ ਬਣਤਰ ਮੁਤਾਬਕ ਇਸ ਵਿਚਲੇ ਪਾਣੀ ਦਾ ਪੱਧਰ 1421 ਫੁੱਟ ਹੋ ਸਕਦਾ ਹੈ ਅਤੇ ਡੈਮ 1400 ਫੁੱਟ ਤੱਕ ਪਾਣੀ ਨੂੰ ਆਸਾਨੀ ਨਾਲ ਰੋਕਣ ਦੀ ਸਮਰੱਥਾ ਰੱਖਦਾ ਹੈ।

ਇਹ ਖ਼ਬਰ ਵੀ ਪੜ੍ਹੋ : ਮਾਮੂਲੀ ਝਗੜੇ ਨੇ ਧਾਰਿਆ ਖ਼ੂਨੀ ਰੂਪ, ਡਰਾਈਵਰ ਨੇ ਲਾਈਨਮੈਨ ’ਤੇ ਟਰੱਕ ਚਾੜ੍ਹ ਕੇ ਉਤਾਰਿਆ ਮੌਤ ਦੇ ਘਾਟ

ਭਵਿੱਖ ਵਿਚ ਪਾਣੀ ਦਾ ਵਹਾਅ ਜ਼ਿਆਦਾ ਹੋਣ ਦੀ ਸਥਿਤੀ ਨਾਲ ਨਜਿੱਠਣ ਲਈ ਡੈਮ ਤੋਂ ਲੱਗਭਗ 68,000 ਕਿਊਸਿਕ ਪਾਣੀ ਨੂੰ ਕੰਟਰੋਲ ਤਰੀਕੇ ਨਾਲ ਛੱਡੇ ਜਾਣ ਦਾ ਫੈਸਲਾ ਕੀਤਾ ਗਿਆ ਹੈ। ਪਾਣੀ ਨੂੰ ਕੰਟਰੋਲ ਤਰੀਕੇ ਨਾਲ ਛੱਡਿਆ ਜਾਵੇਗਾ ਅਤੇ ਇਸ ਨੂੰ ਹੌਲੀ-ਹੌਲੀ ਵਧਾਇਆ ਜਾਵੇਗਾ। ਇਹ ਫੈਸਲਾ ਭਵਿੱਖ ਵਿਚ ਪਾਣੀ ਦਾ ਵਹਾਅ ਵਧਣ ਦੀ ਸਥਿਤੀ ਨਾਲ ਨਜਿੱਠਣ ਲਈ ਲਿਆ ਗਿਆ ਹੈ ਅਤੇ ਜੇਕਰ ਭਵਿੱਖ ਵਿਚ ਪਾਣੀ ਦਾ ਵਹਾਅ ਵਧਦਾ ਹੈ ਤਾਂ ਡੈਮਾਂ ਦੀ ਭੰਡਾਰਨ ਸਮਰਥਾ ਕਾਫੀ ਹੈ। 

ਇਹ ਖ਼ਬਰ ਵੀ ਪੜ੍ਹੋ : ਅਹਿਮ ਖ਼ਬਰ : ਪੰਜਾਬ ਸਰਕਾਰ ਨੇ 6 PCS ਅਧਿਆਰੀਆਂ ਦੇ ਕੀਤੇ ਤਬਾਦਲੇ, ਪੜ੍ਹੋ List

ਜਲ ਸਰੋਤ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ 5 ਜ਼ਿਲ੍ਹਿਆਂ ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਕਪੂਰਥਲਾ ਅਤੇ ਤਰਨਤਾਰਨ ਜ਼ਿਲ੍ਹਿਆਂ ਦੇ ਲੋਕਾਂ ਨੂੰ ਦਰਿਆ ਦੇ ਨੇੜੇ ਨਾ ਜਾਣ ਦੀ ਸਲਾਹ ਦਿੱਤੀ ਜਾਂਦੀ ਹੈ। ਪਾਣੀ ਦੇ ਵਹਾਅ ਨੂੰ ਰੋਕਣ ਲਈ ਨਦੀ ਦੇ ਕਿਨਾਰਿਆਂ ਨੂੰ ਹੋਰ ਮਜ਼ਬੂਤ ਕੀਤਾ ਗਿਆ ਹੈ ਅਤੇ ਵਿਭਾਗ ਦੇ ਫੀਲਡ ਸਟਾਫ ਨੂੰ 24 ਘੰਟੇ ਸਥਿਤੀ ਉੱਤੇ ਰੱਖਣ ਲਈ ਕਿਹਾ ਹੈ।

ਇਹ ਖ਼ਬਰ ਵੀ ਪੜ੍ਹੋ : ਰਾਜਪੁਰਾ ’ਚ ਵੱਡੀ ਵਾਰਦਾਤ, ਮੈਡੀਕਲ ਸ਼ਾਪ ਦੇ ਮਾਲਕ ਨੂੰ ਤੇਜ਼ਧਾਰ ਹਥਿਆਰਾਂ ਨਾਲ ਉਤਾਰਿਆ ਮੌਤ ਦੇ ਘਾਟ

ਇਸੇ ਦੌਰਾਨ ਮੁੱਖ ਸਕੱਤਰ ਅਨੁਰਾਗ ਵਰਮਾ ਨੇ ਹਿਮਾਚਲ ਪ੍ਰਦੇਸ਼ ਵਿਚ ਪੈ ਰਹੇ ਭਾਰੀ ਮੀਂਹ ਕਾਰਨ ਡੈਮਾਂ ਵਿਚ ਆ ਰਹੇ ਵਾਧੂ ਪਾਣੀ ਕਾਰਨ ਪੈਦਾ ਹੋਈ ਸਥਿਤੀ ਦੇ ਮੱਦੇਨਜ਼ਰ ਸਾਰੇ ਡਿਪਟੀ ਕਮਿਸ਼ਨਰਾਂ ਨਾਲ ਵੀਡੀਓ ਕਾਨਫਰੰਸਿੰਗ ਰਾਹੀਂ ਮੀਟਿੰਗ ਕੀਤੀ। ਮੁੱਖ ਸਕੱਤਰ ਨੇ ਕਿਹਾ ਕਿ ਲੋਕਾਂ ਦੇ ਜਾਨ-ਮਾਲ ਦੀ ਸੁਰੱਖਿਆ ਸਭ ਤੋਂ ਵੱਡੀ ਤਰਜੀਹ ਹੈ ਅਤੇ ਦਇਆਵਾਂ ਨਾਲ ਵਸੇ ਲੋਕਾਂ ਨੂੰ ਸੁਰੱਖਿਅਤ ਰੱਖਣ ਉੱਤੇ ਕੰਮ ਕਰਨ। ਕਿਸੇ ਵੀ ਸਥਿਤੀ ਨਾਲ ਨਜਿੱਠਣ ਲਈ ਤਿਆਰ ਰਹਿਣ ਅਤੇ ਲੋੜ ਪੈਣ ਉੱਤੇ ਰਾਹਤ ਕੈਂਪ ਲਗਾਉਣ ਲਈ ਕਿਹਾ। ਉਨ੍ਹਾਂ ਕਿਹਾ ਕਿ ਸੰਵੇਦਨਸ਼ੀਲ ਥਾਵਾਂ ਦੀ ਨਿਰੰਤਰ ਚੌਕਸੀ ਰੱਖੀ ਜਾਵੇ ਅਤੇ ਕਿਸੇ ਵੀ ਲੋੜ ਪੈਣ ਉੱਤੇ ਜਲ ਸਰੋਤ ਵਿਭਾਗ ਅਤੇ ਉਨ੍ਹਾਂ ਦੇ ਦਫ਼ਤਰ ਨਾਲ ਤੁਰੰਤ ਰਾਬਤਾ ਕਾਇਮ ਕੀਤਾ ਜਾਵੇ। ਮੀਟਿੰਗ ਵਿਚ ਪ੍ਰਮੁੱਖ ਸਕੱਤਰ ਕ੍ਰਿਸ਼ਨ ਕੁਮਾਰ ਵੀ ਹਾਜ਼ਰ ਸਨ।


author

Manoj

Content Editor

Related News